ਕੈਪਟਨ ਦੇ ਟਵੀਟ ਨੇ ਸਿਆਸਤ ‘ਚ ਪਾਇਆ ਭੜਥੂ! ਵਿਰੋਧੀ ਵੀ ਰਹਿ ਗਏ ਦੰਗ!

TeamGlobalPunjab
1 Min Read

ਕੇਂਦਰ ਅਤੇ ਪੰਜਾਬ ਸਰਕਾਰ ਵਿਚਕਾਰ ਜੀ.ਐੱਸ.ਟੀ. ਦੇ ਬਕਾਇਆ 4100 ਕਰੋੜ ਰੁਪਏ ਦੀ ਰਾਸ਼ੀ ਨੂੰ ਰਿਲੀਜ਼ ਨਾ ਕਰਨ ਦੇ ਮਾਮਲੇ ‘ਚ ਖਿੱਚੋਤਾਣ ਚੱਲ ਰਹੀ ਹੈ। ਇਸੇ ਤਣਾਤਣੀ ਵਿਚਾਲੇ ਪੰਜਾਬ ਦੇ ਮੁੱਖ  ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਅਜਿਹਾ ਟਵੀਟ ਕੀਤਾ ਹੈ ਜਿਸ ਨੇ ਸਿਆਸਤ ਨੂੰ ਗਰਮਾ ਦਿੱਤਾ ਹੈ। ਦਰਅਸਲ ਕੈਪਟਨ ਨੇ ਟਵੀਟ ਕਰਕੇ ਕਿਹਾ ਹੈ ਕਿ ਕੇਂਦਰ ਵਲੋਂ ਜੀ.ਐੱਸ.ਟੀ. ਦਾ ਪੰਜਾਬ ਨੂੰ ਦਿੱਤੇ ਜਾਣ ਵਾਲਾ ਹਿੱਸਾ ਰੋਕੇ ਜਾਣ ਨਾਲ ਉਨ੍ਹਾਂ ਨੂੰ ਹੈਰਾਨੀ ਹੋਈ ਹੈ।

- Advertisement -

ਇਸਦੇ ਨਾਲ ਹੀ ਕੈਪਟਨ ਨੇ ਇਹ ਵੀ ਲਿਖਿਆ ਕਿ ਇਹ ਫੈਸਲਾ ਪੰਜਾਬ ਦੇ ਹਿੱਤ ‘ਚ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕੇਂਦਰੀ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਨੂੰ ਇਸ ਮਾਮਲੇ ‘ਚ ਦਖਲ ਦੇਣ ਅਤੇ ਇਸ ਨੂੰ ਹੱਲ ਕਰਨ ਦੀ ਅਪੀਲ ਕਰਦੇ ਹੋਏ ਕਿਹਾ ਕਿ ਇਸ ਨਾਲ ਸੂਬੇ ‘ਚ ਗਵਰਨਸ ਅਤੇ ਵਿਕਾਸ ਕਾਰਜਾਂ ‘ਚ ਆਏ ਹੌਲੇਪਨ ਨੂੰ ਦੂਰ ਕਰਨ ‘ਚ ਮਦਦ ਮਿਲੇਗੀ। ਮੁੱਖ ਮੰਤਰੀ ਨੇ ਆਪਣੇ ਟਵੀਟ ਵਿੱਚ ਕਿਹਾ ਕਿ ਇਹ ਮਾਮਲਾ ਕਾਫੀ ਗੰਭੀਰ ਹੈ ਤੇ ਇਸ ਮਾਮਲੇ ‘ਚ ਕੇਂਦਰ ਨੂੰ ਤਤਕਾਲ ਦਖਲ ਦੇਣ ਦੀ ਜ਼ਰੂਰਤ ਹੈ ਕਿਉਂਕਿ 4100 ਕਰੋੜ ਰੁਪਏ ਦੀ ਰਾਸ਼ੀ ਨਾਲ ਪੰਜਾਬ ਸਿੱਧੇ ਤੌਰ ‘ਤੇ ਪ੍ਰਭਾਵਿਤ ਹੋ ਰਿਹਾ ਹੈ।

Share this Article
Leave a comment