ਕਰਨਾਟਕ: ਕਰਨਾਟਕ ਦੀ ਮਹਿਲਾ ਅਤੇ ਬਾਲ ਵਿਕਾਸ ਕਲਿਆਣ ਮੰਤਰੀ ਲਕਸ਼ਮੀ ਹੇਬਲਕਰ ਦੀ ਕਾਰ ਮੰਗਲਵਾਰ ਸਵੇਰੇ ਵੱਡੇ ਹਾਦਸੇ ਦਾ ਸ਼ਿਕਾਰ ਹੋ ਗਈ। ਮੰਤਰੀ ਇਸ ਸੜਕ ਹਾਦਸੇ ‘ਚ ਵਾਲ-ਵਾਲ ਬਚ ਗਏ। ਹਾਦਸੇ ਦੇ ਸਮੇਂ ਉਸ ਦਾ ਭਰਾ ਅਤੇ ਕਰਨਾਟਕ ਵਿਧਾਨ ਪ੍ਰੀਸ਼ਦ (ਐੱਮਐੱਲਸੀ) ਮੈਂਬਰ ਚੇਨਾਰਾਜੂ ਵੀ ਕਾਰ ‘ਚ ਮੌਜੂਦ ਸਨ, ਜਿਨ੍ਹਾਂ ਨੂੰ ਸੱਟਾਂ ਲੱਗੀਆਂ ਅਤੇ ਦੋਵਾਂ ਨੂੰ ਤੁਰੰਤ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਜਾਣਕਾਰੀ ਅਨੁਸਾਰ ਸੜਕ ‘ਤੇ ਇਕ ਕੁੱਤੇ ਤੋਂ ਬਚਣ ਦੀ ਕੋਸ਼ਿਸ਼ ਕਰਦੇ ਸਮੇਂ ਇਹ ਹਾਦਸਾ ਵਾਪਰਿਆ। ਡਰਾਈਵਰ ਨੇ ਕੰਟਰੋਲ ਗੁਆ ਦਿੱਤਾ ਅਤੇ ਕਾਰ ਦਰੱਖਤ ਨਾਲ ਜਾ ਟਕਰਾਈ।
ਲਕਸ਼ਮੀ ਹੇਬਲਕਰ ਦੇ ਪੁੱਤਰ ਮ੍ਰਿਣਾਲ ਹੇਬਲਕਰ ਨੇ ਦੱਸਿਆ ਕਿ ਮੰਤਰੀ ਲਕਸ਼ਮੀ ਹੇਬਲਕਰ ਦੀ ਪਿੱਠ ਅਤੇ ਚਿਹਰੇ ‘ਤੇ ਮਾਮੂਲੀ ਸੱਟਾਂ ਲੱਗੀਆਂ ਹਨ, ਜਦੋਂ ਕਿ ਐਮਐਲਸੀ ਚੇਨਾਰਾਜ ਹਟੀਹੋਲੀ ਦੇ ਸਿਰ ‘ਤੇ ਮਾਮੂਲੀ ਸੱਟਾਂ ਲੱਗੀਆਂ ਹਨ। ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਅੱਜ ਸਵੇਰੇ 6 ਵਜੇ ਵਾਪਰੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।