ਵੱਡਾ ਹਾਦਸਾ ! ਖੂਹ ਵਿੱਚ ਡਿੱਗੀ ਕਾਰ; ਇਕੋ ਪਰਿਵਾਰ ਦੇ ਨੌਂ ਜੀਆਂ ਦੀ ਮੌਤ

Global Team
2 Min Read

ਨਾਸਿਕ: ਮਹਾਰਾਸ਼ਟਰ ਦੇ ਨਾਸਿਕ ਵਿੱਚ ਇੱਕ ਦਿਲ ਕੰਬਾਊ ਸੜਕ ਹਾਦਸੇ ਵਿੱਚ ਇੱਕ ਹੀ ਪਰਿਵਾਰ ਦੇ 9 ਮੈਂਬਰਾਂ ਦੀ ਮੌਤ ਹੋ ਗਈ। ਇਹ ਹਾਦਸਾ ਨਾਸਿਕ ਦੇ ਡਿੰਡੋਰੀ ਤਾਲੁਕਾ ਵਿੱਚ ਵਾਪਰਿਆ, ਜਿੱਥੇ ਇੱਕ ਕਾਰ ਖੂਹ ਵਿੱਚ ਡਿੱਗ ਗਈ। ਕਾਰ ਵਿੱਚ ਸਵਾਰ ਸਾਰੇ 9 ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਹ ਹਾਦਸਾ ਸ਼ੁੱਕਰਵਾਰ ਰਾਤ ਕਰੀਬ 10 ਵਜੇ ਦੇ ਆਸ-ਪਾਸ ਹੋਇਆ ਹੈ। ਮਰਨ ਵਾਲੇ ਸਾਰੇ ਦਰਗੋੜੇ ਪਰਿਵਾਰ ਦੇ ਮੈਂਬਰ ਦੱਸੇ ਜਾ ਰਹੇ ਹਨ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਵਿੱਚ ਜੁਟੀ ਹੋਈ ਹੈ।

ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਦਰਗੁੜੇ ਪਰਿਵਾਰ ਇੱਕ ਸਮਾਗਮ ਵਿੱਚ ਸ਼ਾਮਲ ਹੋ ਕੇ ਘਰ ਪਰਤ ਰਿਹਾ ਸੀ। ਇਸੇ ਦੌਰਾਨ ਕਾਰ ਚਾਲਕ ਦਾ ਵਾਹਨ ਬੇਕਾਬੂ ਹੋ ਗਿਆ ਅਤੇ ਕਾਰ ਸਿੱਧੀ ਖੂਹ ਵਿੱਚ ਜਾ ਡਿੱਗੀ। ਅੱਧੀ ਰਾਤ ਨੂੰ ਸਥਾਨਕ ਨਾਗਰਿਕਾਂ ਦੀ ਮਦਦ ਨਾਲ ਅਤੇ ਦੋ ਕਰੇਨਾਂ ਅਤੇ ਤੈਰਾਕਾਂ ਨਾਲ ਕਾਰ ਅਤੇ ਉਸ ਵਿੱਚ ਸਵਾਰ ਲੋਕਾਂ ਦੀਆਂ ਲਾਸ਼ਾਂ ਨੂੰ ਖੂਹ ਵਿੱਚੋਂ ਬਾਹਰ ਕੱਢਿਆ ਗਿਆ ਅਤੇ ਡਿੰਡੋਰੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ।

ਇਸ ਭਿਆਨਕ ਹਾਦਸੇ ਵਿੱਚ ਆਪਣੀ ਜਾਨ ਗੁਆਉਣ ਵਾਲੇ ਲੋਕਾਂ ਵਿੱਚ ਛੇ ਬੱਚੇ ਵੀ ਸ਼ਾਮਲ ਹਨ, ਜਿਨ੍ਹਾਂ ਵਿੱਚ ਇੱਕ ਸੱਤ ਸਾਲ ਦੀ ਬੱਚੀ ਵੀ ਦੱਸੀ ਜਾ ਰਹੀ ਹੈ। ਇਸ ਤੋਂ ਇਲਾਵਾ ਸੁਨੀਲ ਦਰਗੁੜੇ, ਉਨ੍ਹਾਂ ਦੀ ਪਤਨੀ ਅਤੇ ਉਨ੍ਹਾਂ ਦੀ ਬੇਟੀ ਦੀ ਵੀ ਇਸ ਹਾਦਸੇ ਵਿੱਚ ਮੌਤ ਹੋ ਗਈ। ਇੱਕ ਹੀ ਪਰਿਵਾਰ ਦੇ ਇੰਨੇ ਮੈਂਬਰਾਂ ਦੀ ਮੌਤ ਨਾਲ ਪਿੰਡ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।  ਫਿਲਹਾਲ ਪੁਲਿਸ ਨੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ।

 

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

 

Share This Article
Leave a Comment