ਜਲੰਧਰ: ਬੀਤੇ ਦਿਨੀਂ ਡੀਐਸਪੀ ਦਾ ਅਹੁਦਾ ਸੰਭਾਲਣ ਵਾਲੇ ਭਾਰਤੀ ਹਾਕੀ ਟੀਮ ਦੇ ਖਿਡਾਰੀ ਵਰੁਣ ਕੁਮਾਰ ‘ਤੇ ਇੱਕ ਨਾਬਾਲਗ ਲੜਕੀ ਨਾਲ ਬਲਾਤਕਾਰ ਕਰਨ ਦੇ ਦੋਸ਼ ਲੱਗੇ ਹਨ। ਜਾਣਕਾਰੀ ਮੁਤਾਬਕ ਹੈਦਰਾਬਾਦ ਦੀ ਰਹਿਣ ਵਾਲੀ ਲੜਕੀ ਨੇ ਦੋਸ਼ ਲਗਾਏ ਹਨ ਕਿ ਵਰੁਣ ਨੇ ਉਸ ਨੂੰ ਇੰਸਟਾਗ੍ਰਾਮ ‘ਤੇ ਸੰਪਰਕ ਕਰਕੇ ਫਸਾਇਆ ਤੇ ਇਸ ਤੋਂ ਬਾਅਦ ਉਸ ਨੇ 5 ਸਾਲ ਤੱਕ ਉਸ ਨਾਲ ਬਲਾਤਕਾਰ ਕੀਤਾ।
ਵਰੁਣ ਦੇ ਖਿਲਾਫ ਬੈਂਗਲੁਰੂ ‘ਚ ਪੋਕਸੋ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਸੂਤਰਾਂ ਮੁਤਾਬਕ ਇਸ ਮਾਮਲੇ ‘ਚ ਛਾਪੇਮਾਰੀ ਕਰਨ ਲਈ ਬੈਂਗਲੁਰੂ ਪੁਲਿਸ ਦੀ ਟੀਮ ਪੰਜਾਬ ਅਤੇ ਹਿਮਾਚਲ ਪਹੁੰਚ ਚੁੱਕੀ ਹੈ।
ਹਾਲਾਂਕਿ ਪੰਜਾਬ ਪੁਲਿਸ ਕੋਲ ਇਸ ਸਬੰਧੀ ਕੋਈ ਜਾਣਕਾਰੀ ਨਹੀਂ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਵਰੁਣ ਨੂੰ ਜਲਦ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ।
ਹਾਕੀ ਟੀਮ ਦੇ ਡਿਫੈਂਡਰ ਵਰੁਣ ਨੂੰ ਐਤਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡੀਐਸਪੀ ਦਾ ਨਿਯੁਕਤੀ ਪੱਤਰ ਸੌਂਪਿਆ। ਉਸ ਦਾ ਜਨਮ ਹਿਮਾਚਲ ਵਿੱਚ ਹੋਇਆ ਸੀ, ਪਰ ਹੁਣ ਉਹ ਆਪਣੇ ਪਰਿਵਾਰ ਨਾਲ ਜਲੰਧਰ ਵਿੱਚ ਰਹਿੰਦਾ ਹੈ। ਉਹ ਓਲੰਪਿਕ ਵਿੱਚ ਕਾਂਸੀ ਤਮਗਾ ਜਿੱਤਣ ਵਾਲੀ ਟੀਮ ਦਾ ਹਿੱਸਾ ਰਿਹਾ ਹੈ।
- Advertisement -
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।