ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਵਿਰੁੱਧ ਮਾਮਲਾ ਦਰਜ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਦੇ ਦੋ ਮਸ਼ਹੂਰ ਗਾਇਕਾਂ ਸਿੱਧੂ ਮੂਸੇਵਾਲਾ ਅਤੇ ਮਨਕੀਰਤ ਔਲਖ ਵੱਲੋਂ ਆਪਣੇ ਗਾਣਿਆਂ ਵਿੱਚ ਹਥਿਆਰਾਂ ਅਤੇ ਹਿੰਸਾ ਨੂੰ ਵਧਾਵਾ ਦੇਣ ਨੂੰ ਲੈ ਕੇ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਨ੍ਹਾਂ ਦੋਵਾਂ ਗਾਇਕਾਂ ਸਣੇ ਪੰਜ ਹੋਰ ਦੇ ਖਿਲਾਫ ਵੱਖ-ਵੱਖ ਧਾਰਾਵਾਂ ਤਹਿਤ ਮਾਮਲੇ ਦਰਜ ਕੀਤੇ ਹਨ।

ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਮਾਨਸਾ ਐਸ.ਐਸ.ਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਦੋਵਾਂ ਖਿਲਾਫ ਵੱਖ-ਵੱਖ ਧਾਰਾਵਾਂ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਭਾਰਗਵ ਨੇ ਕਿਹਾ ਕਿ ਸ਼ੁਰੂਆਤੀ ਜਾਂਚ ‘ਚ ਸਾਹਮਣੇ ਆਇਆ ਕਿ ਮਾਨਸਾ ਜ਼ਿਲ੍ਹੇ ਵਿੱਚ ਸਥਿਤ ਮੁੱਸਾ ਪਿੰਡ ਵਿੱਚ ਮੂਸੇਵਾਲੇ ਦੇ ਘਰੇ ਰਿਕਾਰਡ ਕੀਤਾ ਗਿਆ ਸੀ।

ਗਾਣੇ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ ਸੀ, ਜਿਸਨੂੰ ਹਿੰਸਾ ਅਤੇ ਗਨ ਕਲਚਰ ਨੂੰ ਵਧਾਵਾ ਦਿੰਦੇ ਪਾਇਆ ਗਿਆ। ਭਾਰਗਵ ਨੇ ਕਿਹਾ ਕਿ ਮੂਸੇ ਵਾਲਾ ਦਾ ਗਾਣਾ ਪੱਖੀਆਂ ਪੱਖੀਆਂ ਪੱਖੀਆਂ, ਬੰਦੂਕ ਵਿੱਚ ਪੰਜ ਗੋਲੀਆਂ ਹਿੰਸਾ ਅਤੇ ਗਨ ਕਲਚਰ ਨੂੰ ਉਤਸ਼ਾਹਿਤ ਕਰਦਾ ਹੈ। ਮੁੱਖਮੰਤਰੀ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਪੰਜਾਬੀ ਗਾਣਿਆਂ ਵਿੱਚ ਹਿੰਸਾ ਅਤੇ ਹਥਿਆਰਾਂ ਦੇ ਵੱਧਦੇ ਚਲਨ ‘ਤੇ ਚਿੰਤਾ ਵੀ ਜ਼ਾਹਰ ਕੀਤੀ ਸੀ।

Share this Article
Leave a comment