ਫ਼ਿਰੋਜ਼ਪੁਰ: ਫ਼ਿਰੋਜ਼ਪੁਰ ਦੇ ਪਿੰਡ ਸੋਢੀਵਾਲਾ ਵਿੱਚ ਛੇਵੀਂ ਜਮਾਤ ਦੇ ਬੱਚੇ ਨੂੰ ਪੈਸੇ ਦਾ ਲਾਲਚ ਦੇ ਕੇ ਨਸ਼ਾ ਸਪਲਾਈ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਦੋਂ ਬੱਚੇ ਦੇ ਪਿਤਾ ਨੇ ਮੁਲਜ਼ਮ ਨੂੰ ਆਪਣੇ ਬੱਚੇ ਨੂੰ ਨਸ਼ਾ ਸਪਲਾਈ ਨਾ ਕਰਨ ਲਈ ਕਿਹਾ ਤਾਂ ਮੁਲਜ਼ਮਾਂ ਨੇ ਉਸ ’ਤੇ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਪੀੜਤ ਨੂੰ ਫ਼ਿਰੋਜ਼ਸ਼ਾਹ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਣ ‘ਤੇ ਪੁਲਿਸ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੀੜਤ ਗੱਬਰ ਵਾਸੀ ਪਿੰਡ ਸੋਢੀ ਨਗਰ ਨੇ ਦੱਸਿਆ ਕਿ ਉਸ ਦਾ ਲੜਕਾ ਛੇਵੀਂ ਜਮਾਤ ਵਿੱਚ ਪੜ੍ਹਦਾ ਹੈ। ਇਹ ਪਿੰਡ ਨਸ਼ੇ ਲਈ ਪੂਰੇ ਜ਼ਿਲ੍ਹੇ ਵਿੱਚ ਬਦਨਾਮ ਹੈ। ਇੱਥੇ ਨਸ਼ਾ ਵੇਚਣ ਵਾਲੇ ਛੋਟੇ ਬੱਚਿਆਂ ਤੋਂ ਨਸ਼ੇ ਦੀ ਸਪਲਾਈ ਕਰਵਾ ਰਹੇ ਹਨ। ਜਦੋਂ ਉਸ ਨੂੰ ਪਤਾ ਲੱਗਾ ਕਿ ਮੁਲਜ਼ਮ ਉਸ ਦੇ ਲੜਕੇ ਨੂੰ ਨਸ਼ਾ ਸਪਲਾਈ ਕਰਨ ਲਈ ਮਿਲ ਰਹੇ ਹਨ ਤਾਂ ਉਸ ਨੇ ਮੁਲਜ਼ਮਾਂ ਨੂੰ ਕਿਹਾ ਕਿ ਉਹ ਉਸ ਦੇ ਲੜਕੇ ਤੋਂ ਇਹ ਕੰਮ ਨਾ ਕਰਵਾਉਣ। ਇਸ ਗੱਲ ਨੂੰ ਲੈ ਕੇ ਦੋਸ਼ੀਆਂ ਨੇ ਉਸ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ। ਇੰਨਾ ਹੀ ਨਹੀਂ ਉਸਦੇ ਘਰ ‘ਤੇ ਇੱਟਾਂ ਅਤੇ ਪੱਥਰ ਵੀ ਸੁੱਟੇ ਗਏ। ਗੱਬਰ ਨੂੰ ਜ਼ਖ਼ਮੀ ਹਾਲਤ ਵਿੱਚ ਫ਼ਿਰੋਜ਼ਸ਼ਾਹ ਦੇ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਸੂਚਨਾ ਮਿਲਦੇ ਹੀ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਲਈ ਪਿੰਡ ਵਿੱਚ ਛਾਪੇਮਾਰੀ ਕੀਤੀ ਪਰ ਪੁਲਿਸ ਹੱਥ ਕੁਝ ਨਾ ਲੱਗਿਆ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।