ਚੋਣ ਕਮਿਸ਼ਨ ਵਲੋਂ ਆਪ ਉਮੀਦਵਾਰ ਖਿਲਾਫ ਕੇਸ ਦਰਜ

TeamGlobalPunjab
1 Min Read

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿੱਚ ਆਮ ਆਦਮੀ ਪਾਰਟੀ ਦੇ ਇੱਕ ਉਮੀਦਵਾਰ ਖਿਲਾਫ ਮਾਮਲਾ ਦਰਜ ਹੋਇਆ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਸਨੌਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਵਿਰੁੱਧ ਕੇਸ ਦਰਜ ਕੀਤਾ ਗਿਆ ਹੈ।

ਜਾਣਕਾਰੀ ਮੁਤਾਬਕ ਪਟਿਆਲਾ ਦੇ ਹਲਕਾ ਸਨੌਰ ਵਿਧਾਨ ਸਭਾ ਹਲਕਾ ਪਠਾਣ ਮਾਜਰਾ ਵੱਲੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣ ਮਾਜਰਾ ਵੱਲੋਂ ਨਾਮਜ਼ਦਗੀ ਭਰਨ ਦੌਰਾਨ ਗਲਤ ਜਾਣਕਾਰੀ ਦੇਣ ਦੇ ਦੋਸ਼ ਹੇਠ ਕੇਸ ਦਰਜ ਕਰਵਾਇਆ ਗਿਆ ਸੀ।

ਉੱਥੇ ਹੀ ਪਠਾਣ ਮਾਜਰਾ ਨੇ ਕਿਹਾ ਸੀ ਕਿ ਉਸ ਖਿਲਾਫ ਕੋਈ ਵੀ ਕੇਸ ਲੰਬਿਤ ਨਹੀਂ ਹੈ, ਪਰ ਚੋਣ ਕਮਿਸ਼ਨ ਦੇ ਹੁਕਮਾਂ ਤੋਂ ਬਾਅਦ ਉਨ੍ਹਾਂ ਖਿਲਾਫ ਬਰਨਾਲਾ ਦੀ ਅਦਾਲਤ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment