ਚੋਣਾਂ ਤੋਂ ਪਹਿਲਾਂ ਚਰਨਜੀਤ ਚੰਨੀ ਤੇ ਸਿੱਧੂ ਮੂਸੇਵਾਲਾ ਵਿਰੁੱਧ ਮਾਮਲਾ ਦਰਜ

TeamGlobalPunjab
2 Min Read

ਮਾਨਸਾ: ਪੰਜਾਬ ਵਿਧਾਨ ਸਭਾ ਚੋਣਾਂ ਤੋਂ ਇੱਕ ਦਿਨ ਪਹਿਲਾਂ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਚੰਨੀ ਅਤੇ ਕਾਂਗਰਸ ਪਾਰਟੀ ਦੇ ਮਾਨਸਾ ਹਲਕੇ ਤੋਂ ਉਮੀਦਵਾਰ ਅਤੇ ਉੱਘੇ ਗਾਇਕ ਸਿੱਧੂ ਮੂਸੇਵਾਲ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ।

ਅਸਲ ‘ਚ ਬੀਤੇ ਦਿਨੀਂ ਸ਼ੁੱਕਰਵਾਰ ਚੋਣ ਪ੍ਰਚਾਰ ਦੇ ਆਖ਼ਰੀ ਦਿਨ ਦੇਰ ਸ਼ਾਮ ਤੱਕ ਮਾਨਸਾ ‘ਚ ਚਰਨਜੀਤ ਸਿੰਘ ਚੰਨੀ ਨੇ ਸਿੱਧੂ ਮੂਸੇਵਾਲਾ ਦੇ ਨਾਲ ਪੈਦਲ ਮਾਰਚ ਕੀਤਾ। ਦੋਵਾਂ ਖਿਲਾਫ਼ ਚੋਣ ਜ਼ਾਬਤੇ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਧਾਰਾ 188 ਤਹਿਤ ਮਾਮਲਾ ਦਰਜ ਕਰ ਲਿਆ ਹੈ। ਦੋਵਾਂ ‘ਤੇ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਚੋਣ ਪ੍ਰਚਾਰ ਕਰਨ ਦਾ ਦੋਸ਼ ਲੱਗਾ ਹੈ। ਇਸ ਗੱਲ ਦੀ ਪੁਸ਼ਟੀ ਮਾਨਸਾ ਦੇ ਐਸਡੀਐਮ ਹਰਜਿੰਦਰ ਸਿੰਘ ਜੱਸਲ ਨੇ ਕੀਤੀ ਹੈ।

ਪੰਜਾਬ ‘ਚ 20 ਫਰਵਰੀ ਨੂੰ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਲਈ ਪਿਛਲੇ ਕਈ ਦਿਨਾਂ ਤੋਂ ਚੱਲ ਰਿਹਾ ਚੋਣ ਪ੍ਰਚਾਰ 18 ਫਰਵਰੀ ਦਿਨ ਸ਼ੁੱਕਰਵਾਰ ਸ਼ਾਮ 6 ਵਜੇ ਸਮਾਪਤ ਹੋ ਗਿਆ।

ਇਸ ਤੋਂ ਬਾਅਦ ਕਿਸੇ ਵੀ ਤਰ੍ਹਾਂ ਦੀਆਂ ਰੈਲੀਆਂ ਜਾਂ ਮੀਟਿੰਗਾਂ `ਤੇ ਮੁਕੰਮਲ ਪਾਬੰਦੀ ਜਾਰੀ ਹੈ। ਚੋਣ ਕਮਿਸ਼ਨ ਦੇ ਇਨ੍ਹਾਂ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

- Advertisement -

ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਓਪਨ ਪ੍ਰਚਾਰ `ਤੇ ਪੂਰੀ ਤਰ੍ਹਾਂ ਪਾਬੰਦੀ ਹੈ, ਕਿਸੇ ਨੂੰ ਖੁੱਲ੍ਹੀ ਜੀਪ ਜਾਂ ਮੋਟਰਸਾਈਕਲ `ਤੇ ਝੁੰਡ ਬਣਾ ਕੇ ਪ੍ਰਚਾਰ ਕਰਨ ਦੀ ਆਗਿਆ ਨਹੀਂ  ਹੈ। ਚੋਣ ਕਮਿਸ਼ਨ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ  ਸੀ ਕਿ  ਉਹ ਸ਼ੁੱਕਰਵਾਰ ਸ਼ਾਮ 6 ਵਜੇ ਤੋਂ ਬਾਅਦ ਕਿਸੇ ਵੀ ਤਰ੍ਹਾਂ ਦਾ ਪ੍ਰਚਾਰ ਨਾ ਕਰਨ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment