ਜਲੰਧਰ : ਪੰਜਾਬੀ ਅਦਾਕਾਰ ਦੀਪ ਸਿੱਧੂ ਖ਼ਿਲਾਫ਼ ਜਾਤੀਸੂਚਕ ਸ਼ਬਦ ਬੋਲ ਕੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਐੱਸ. ਸੀ./ਐੱਸ ਟੀ. ਐਕਟ ਤਹਿਤ ਜਲੰਧਰ ਦੇ ਨਵੀਂ ਬਾਰਾਦਰੀ ਥਾਣੇ ’ਚ ਮਾਮਲਾ ਦਰਜ ਹੋਇਆ ਹੈ।
ਦੀਪ ਸਿੱਧੂ ਖ਼ਿਲਾਫ ਰਵਿਦਾਸੀਆ ਤੇ ਵਾਲਮੀਕਿ ਸਮਾਜ ਦੇ ਭਾਈਚਾਰਿਆਂ ਨਾਲ ਸਬੰਧਤ ਜਥੇਬੰਦੀਆਂ ਵੱਲੋਂ ਨਵੀਂ ਬਾਰਾਦਰੀ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਕਿ ਦੀਪ ਸਿੱਧੂ ਨੇ 5 ਵਿਅਕਤੀਆਂ ਨਾਲ ਫੇਸਬੁੱਕ ਤੋਂ ਲਾਈਵ ਕੀਤਾ ਜਿਸ ‘ਚ ਵਿਅਕਤੀਆਂ ਨੇ ਰਵਿਦਾਸੀਆ ਅਤੇ ਵਾਲਮੀਕਿ ਭਾਈਚਾਰਿਆਂ ਖ਼ਿਲਾਫ ਜਾਤੀਸੂਚਕ ਸ਼ਬਦ ਵਰਤੇ ਹਨ ਤੇ ਦੀਪ ਸਿੱਧੂ ਨੇ ਉਨ੍ਹਾਂ ਨੂੰ ਰੋਕਣ ਦੀ ਬਜਾਏ ਸਹੀ ਕਿਹਾ ਹੈ।