ਮੁਹਾਲੀ: ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਵਿਵਾਦਾਂ ਵਿੱਚ ਘਿਰਦੇ ਦਿਖਾਈ ਦੇ ਰਹੇ ਹਨ । ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਉਨ੍ਹਾਂ ਖਿਲਾਫ ਮਟੌਰ ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕਰਵਾਇਆ ਗਿਆ ਹੈ ।
ਜਾਣਕਾਰੀ ਮੁਤਾਬਕ ਸੀਨੀਅਰ ਅਧਿਕਾਰੀ ਤੇ ਇਹ ਮਾਮਲਾ 1991 ਦੌਰਾਨ ਬਲਵੰਤ ਸਿੰਘ ਮੁਲਤਾਨੀ ਅਗਵਾਹ ਕਾਂਡ ਵਿੱਚ ਦਰਜ ਕੀਤਾ ਗਿਆ ਹੈ । ਉਨ੍ਹਾਂ ਖਿਲਾਫ ਅਗਵਾਹ ਕਰਨ ਅਤੇ ਸਾਜਿਸ਼ ਦੀਆਂ ਧਾਰਾਵਾਂ ਲਗਾਈਆਂ ਗਈਆਂ ਹਨ ।