ਫਤਿਹਜੰਗ ਬਾਜਵਾ ਸਣੇ ਲਗਭਗ 80 ਅਣਪਛਾਤਿਆਂ ਖਿਲਾਫ ਮਾਮਲਾ ਦਰਜ

TeamGlobalPunjab
1 Min Read

ਬਟਾਲਾ: ਵਿਧਾਨ ਸਭਾ ਹਲਕਾ ਬਟਾਲਾ ਤੋਂ ਭਾਜਪਾ ਉਮੀਦਵਾਰ ਫ਼ਤਹਿਜੰਗ ਸਿੰਘ ਬਾਜਵਾ ਬਟਾਲਾ ਸਣੇ 80-85 ਅਣਪਛਾਤਿਆਂ ਖ਼ਿਲਾਫ਼ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਨ ਦੇ ਦੋਸ਼ਾਂ ਤਹਿਤ ਮੁਕੱਦਮਾ ਦਰਜ ਕੀਤਾ ਗਿਆ ਹੈ। ਬੀਤੇ ਦਿਨੀਂ ਨਾਮਜ਼ਦਗੀ ਭਰਨ ਤੋਂ ਬਾਅਦ ਫ਼ਤਹਿਜੰਗ ਬਾਜਵਾ ‘ਚ ਆਪਣਾ ਚੋਣ ਪ੍ਰਚਾਰ ਸ਼ੁਰੂ ਕੀਤਾ ਅਤੇ ਬਗੈਰ ਇਜਾਜ਼ਤ ਤੋਂ ਸ਼ਹਿਰ ਵਿੱਚ ਨਹਿਰੂ ਗੇਟ ਤੋਂ ਲੈ ਕੇ ਗਾਂਧੀ ਚੌਕ ਤੱਕ ਰੋਡ ਸ਼ੋਅ ਕੀਤਾ ਅਤੇ ਇਸ ਦੌਰਾਨ ਵੱਡੀ ਭੀੜ ਇਕੱਠੀ ਕਰਕੇ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੀ ਉਲੰਘਣਾ ਕੀਤੀ।

ਇਸ ਤੋਂ ਇਲਾਵਾ ਇਸੇ ਦੌਰਾਨ ਭਾਜਪਾ ‘ਚ ਧੜੇਬੰਦੀ ਸਾਹਮਣੇ ਆਈ ਸੀ ਕਿਉਂਕਿ ਇਸ ਦੌਰਾਨ ਦੋ ਸੀਨੀਅਰ ਆਗੂਆਂ ‘ਚ ਹੱਥੋਪਾਈ ਹੋਈ ਸੀ।

ਐੱਸਡੀਐੱਮ ਕਮ ਰਿਟਰਨਿੰਗ ਅਫ਼ਸਰ ਬਟਾਲਾ ਨੇ ਥਾਣਾ ਸਿਟੀ ਦੀ ਪੁਲਿਸ ਨੂੰ ਭਾਜਪਾ ਉਮੀਦਵਾਰ ਅਤੇ ਉਸ ਦੇ ਸਮਰਥਕਾਂ ਵਿਰੁੱਧ ਮਾਮਲਾ ਦਰਜ ਕਰਨ ਦੀ ਸਿਫ਼ਾਰਸ਼ ਕੀਤੀ ਸੀ ਜਿਸ ‘ਤੇ ਥਾਣਾ ਸਿਟੀ ਦੀ ਪੁਲਿਸ ਨੇ ਧਾਰਾ 188 ਤਹਿਤ ਮਾਮਲਾ ਦਰਜ ਕਰ ਦਿੱਤਾ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment