ਮਾਈਨਿੰਗ ਮਾਮਲੇ ‘ਚ ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਖ਼ਿਲਾਫ਼ ਦੋਸ਼ ਆਇਦ

Rajneet Kaur
2 Min Read

ਜਲੰਧਰ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਉਰਫ ਹਨੀ ਅਤੇ ਉਸ ਦੇ ਸਹਿਯੋਗੀ ਕੁਦਰਤ ਦੀਪ ਸਿੰਘ ਦੋਵਾਂ ‘ਤੇ ਕਥਿਤ ਗੈਰ-ਕਾਨੂੰਨੀ ਮਾਈਨਿੰਗ ਮਾਮਲੇ ‘ਚ ਪੀਐੱਮਐੱਲਏ ਐਕਟ ਦੀ ਧਾਰਾ 3 ਅਤੇ 4 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਸਬੰਧੀ ਗਵਾਹੀਆਂ 1 ਨਵੰਬਰ ਨੂੰ ਜਲੰਧਰ ਦੀ ਸੈਸ਼ਨ ਅਦਾਲਤ ਵਿੱਚ ਹੋਣਗੀਆਂ। ਇਸ ਨਾਲ ਭੁਪਿੰਦਰ ਹਨੀ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।

ਵਿਸ਼ੇਸ਼ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 1 ਨਵੰਬਰ ਤੈਅ ਕੀਤੀ ਹੈ।  ਹਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ 3 ਫਰਵਰੀ ਨੂੰ ਗ੍ਰਿਫਤਾਰ ਕੀਤਾ ਸੀ। ਹਨੀ ਦੇ ਠਿਕਾਣਿਆਂ ਤੋਂ ਕਰੀਬ 7.9 ਕਰੋੜ ਰੁਪਏ ਜ਼ਬਤ ਕੀਤੇ ਗਏ ਸਨ, ਜਦਕਿ ਉਸ ਨਾਲ ਜੁੜੇ ਸੰਦੀਪ ਕੁਮਾਰ ਦੇ ਟਿਕਾਣੇ ਤੋਂ ਕਰੀਬ ਦੋ ਕਰੋੜ ਰੁਪਏ ਜ਼ਬਤ ਕੀਤੇ ਗਏ ਸਨ। ਇਹ ਜਾਣਕਾਰੀ ਭੁਪਿੰਦਰ ਹਨੀ ਦੇ ਵਕੀਲ ਦਰਸ਼ਨ ਸਿੰਘ ਦਿਆਲ ਨੇ ਦਿੱਤੀ।

ਇਸ ਤੋਂ ਪਹਿਲਾਂ ਈਡੀ ਨੇ 12 ਜਨਵਰੀ ਨੂੰ ਮੁਹਾਲੀ ਵਿੱਚ ਭੁਪਿੰਦਰ ਸਿੰਘ ਹਨੀ ਦੇ ਘਰ ਛਾਪਾ ਮਾਰਿਆ ਸੀ। ਇਸ ਦੌਰਾਨ ਉਥੋਂ ਕਰੀਬ 8 ਕਰੋੜ ਰੁਪਏ ਬਰਾਮਦ ਹੋਏ। ਬਾਅਦ ਵਿੱਚ ਹਨੀ ਦੇ ਇੱਕ ਦੋਸਤ ਦੇ ਘਰੋਂ ਵੀ ਦੋ ਕਰੋੜ ਰੁਪਏ ਮਿਲੇ ਸਨ। ਇੰਨੀ ਵੱਡੀ ਰਕਮ ਉਸ ਕੋਲ ਕਿੱਥੋਂ ਆਈ ਇਸ ਬਾਰੇ ਹਨੀ ਕੋਈ ਜਵਾਬ ਨਹੀਂ ਦੇ ਸਕਿਆ।

Share this Article
Leave a comment