ਨਿਊਜ਼ ਡੈਸਕ: ਆਪਣੇ ਬਿਆਨਾਂ ਨੂੰ ਲੈ ਕੇ ਅਕਸਰ ਸੁਰਖੀਆਂ ‘ਚ ਰਹਿਣ ਵਾਲੇ ਫਿਲਮ ਨਿਰਦੇਸ਼ਕ ਰਾਮ ਗੋਪਾਲ ਵਰਮਾ ਨਵੀਂ ਮੁਸੀਬਤ ‘ਚ ਫਸ ਗਏ ਹਨ। ਆਂਧਰਾ ਪ੍ਰਦੇਸ਼ ਦੇ ਪ੍ਰਕਾਸ਼ਮ ਜ਼ਿਲੇ ‘ਚ ਫਿਲਮ ਨਿਰਮਾਤਾ ਰਾਮ ਗੋਪਾਲ ਵਰਮਾ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।ਜਾਣਕਾਰੀ ਅਨੁਸਾਰ ਰਾਮ ਗੋਪਾਲ ਵਰਮਾ ‘ਤੇ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ ਚੰਦਰਬਾਬੂ ਨਾਇਡੂ ਅਤੇ ਉਪ ਮੁੱਖ ਮੰਤਰੀ ਪਵਨ ਕਲਿਆਣ ਦੀਆਂ ਕਥਿਤ ਤੌਰ ‘ਤੇ ਮੋਰਫ ਕੀਤੀਆਂ ਤਸਵੀਰਾਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕਰਨ ਦਾ ਦੋਸ਼ ਹੈ।
ਇਸ ਪੂਰੇ ਮਾਮਲੇ ਬਾਰੇ ਪ੍ਰਕਾਸ਼ਮ ਜ਼ਿਲ੍ਹੇ ਦੇ ਪੁਲਿਸ ਸੁਪਰਡੈਂਟ ਏਆਰ ਦਾਮੋਦਰ ਨੇ ਜਾਣਕਾਰੀ ਦਿੱਤੀ ਹੈ ਕਿ ਸੀਐਮ ਐਨ ਚੰਦਰਬਾਬੂ ਨਾਇਡੂ, ਉਪ ਮੁੱਖ ਮੰਤਰੀ ਪਵਨ ਕਲਿਆਣ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀਆਂ ਤਸਵੀਰਾਂ ਨਾਲ ਇਤਰਾਜ਼ਯੋਗ ਤਰੀਕੇ ਨਾਲ ਛੇੜਛਾੜ ਕਰਨ ਦੇ ਦੋਸ਼ ‘ਚ ਰਾਮ ਗੋਪਾਲ ਵਰਮਾ ਦੇ ਖਿਲਾਫ ਮਾਦੀਪਾਡੂ ਪੁਲਿਸ ਸਟੇਸ਼ਨ (ਪ੍ਰਕਾਸਮ ਜ਼ਿਲਾ) ‘ਚ ਮਾਮਲਾ ਦਰਜ ਕੀਤਾ ਗਿਆ ਹੈ। ਨਿਰਦੇਸ਼ਕ ਰਾਮ ਗੋਪਾਲ ਵਰਮਾ ਖਿਲਾਫ ਐਤਵਾਰ ਰਾਤ ਰਾਮਲਿੰਗਮ ਨਾਂ ਦੇ 45 ਸਾਲਾ ਵਿਅਕਤੀ ਨੇ ਸ਼ਿਕਾਇਤ ਦਰਜ ਕਰਵਾਈ ਸੀ। ਉਸ ਦੀ ਸ਼ਿਕਾਇਤ ਦੇ ਆਧਾਰ ‘ਤੇ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਇਨ੍ਹਾਂ ਤਸਵੀਰਾਂ ਨੇ ਮੁੱਖ ਮੰਤਰੀ, ਉਪ ਮੁੱਖ ਮੰਤਰੀ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੀ ਸਮਾਜ ਵਿੱਚ ਸਾਖ ਨੂੰ ਠੇਸ ਪਹੁੰਚਾਈ ਹੈ।
ਪੁਲਿਸ ਸਬ-ਇੰਸਪੈਕਟਰ ਸ਼ਿਵ ਰਮਈਆ ਨੇ ਜਾਣਕਾਰੀ ਦਿੱਤੀ ਹੈ ਕਿ ਟੀਡੀਪੀ ਦੇ ਮੰਡਲ ਸਕੱਤਰ ਰਾਮਾਲਿੰਗਮ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਫਿਲਮ ਨਿਰਮਾਤਾ ਰਾਮ ਗੋਪਾਲ ਵਰਮਾ ਦੇ ਖਿਲਾਫ ਆਈਟੀ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।