ਅਗਾਊਂ ਜ਼ਮਾਨਤ ਲਈ ਹਾਈਕੋਰਟ ਪਹੁੰਚੇ ਗੁਰਦਾਸ ਮਾਨ

TeamGlobalPunjab
1 Min Read

ਚੰਡੀਗੜ੍ਹ: ਗਾਇਕ ਗੁਰਦਾਸ ਮਾਨ ਵਿਰੁੱਧ ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ ਹੈ। ਮਾਮਲੇ ‘ਚ ਗ੍ਰਿਫ਼ਤਾਰੀ ਤੋਂ ਬਚਣ ਲਈ ਉਨ੍ਹਾਂ ਨੇ ਹੁਣ ਪੰਜਾਬ ਤੇ ਹਰਿਆਣਾ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਹੈ। ਜਿਸ ‘ਤੇ ਹਾਈਕੋਰਟ ਇਕ-ਦੋ ਦਿਨਾਂ ‘ਚ ਸੁਣਵਾਈ ਕਰ ਸਕਦਾ ਹੈ।

ਗੁਰਦਾਸ ਮਾਨ ਖ਼ਿਲਾਫ਼ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ‘ਚ 26 ਅਗਸਤ ਨੂੰ ਨਕੋਦਰ ‘ਚ ਐੱਫ. ਆਰ. ਆਈ. ਦਰਜ ਕੀਤੀ ਗਈ ਸੀ। ਇਸ ਮਾਮਲੇ ‘ਚ ਗੁਰਦਾਸ ਮਾਨ ਨੇ ਪਹਿਲਾਂ ਜਲੰਧਰ ਦੀ ਜ਼ਿਲ੍ਹਾ ਅਦਾਲਤ ‘ਚ ਪਟੀਸ਼ਨ ਦਾਇਰ ਕਰ ਕੇ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ 8 ਸਤੰਬਰ ਨੂੰ ਖਾਰਿਜ ਕਰ ਦਿੱਤਾ ਸੀ।

ਦੱਸ ਦਈਏ ਕਿ ਜਲੰਧਰ ਦੇ ਨਕੋਦਰ ‘ਚ ਡੇਰਾ ਬਾਬਾ ਮੁਰਾਦ ਸ਼ਾਹ ਦੇ ਡੇਰੇ ਵਿੱਚ ਆਯੋਜਿਤ ਮੇਲੇ ਦੌਰਾਨ ਉਨ੍ਹਾਂ ਨੇ ਸਿੱਖ ਗੁਰੂ ਸ੍ਰੀ ਅਮਰਦਾਸ ਜੀ ਤੇ ਲਾਡੀ ਸਾਈਂ ਜੀ ਨੂੰ ਇੱਕੋ ਵੰਸ਼ ਦੇ ਹੋਣ ਦੀ ਗੱਲ ਕਹੀ ਸੀ। ਉਦੋਂ ਤੋਂ ਗੁਰਦਾਸ ਮਾਨ ਵਿਵਾਦਾਂ ‘ਚ ਘਿਰ ਗਏ ਸਨ। 26 ਅਗਸਤ ਨੂੰ ਨਕੋਦਰ ‘ਚ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ ‘ਚ ਉਸ ਖਿਲਾਫ਼ ਐਫਆਈਆਰ ਦਰਜ ਕੀਤੀ ਗਈ ਸੀ।

Share this Article
Leave a comment