ਵੋਟਰਾਂ ਨੂੰ ਭਰਮਾਉਣ ਦੇ ਦੋਸ਼ਾਂ ਹੇਠ ਸੋਨੂੰ ਸੂਦ ਖਿਲਾਫ ਮੋਗਾ ‘ਚ ਮਾਮਲਾ ਦਰਜ

TeamGlobalPunjab
2 Min Read

ਚੰਡੀਗੜ੍ਹ: ਪੰਜਾਬ ‘ਚ ਵੋਟਾਂ ਵਾਲੇ ਦਿਨ ਲੋਕਾਂ ਨਾਲ ਮੁਲਾਕਾਤ ਕਰਨ ਦੇ ਦੋਸ਼ਾਂ ਹੇਠ ਸੋਨੂੰ ਸੂਦ ਖਿਲਾਫ ਮੋਗਾ ਦੇ ਥਾਣੇ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਦੱਸਣਯੋਗ ਹੈ ਕਿ ਚੋਣ ਕਮਿਸ਼ਨ ਦੇ ਨਿਯਮਾਂ ਮੁਤਾਬਕ ਵੋਟਾਂ ਪਾਉਣ ਦੇ ਸਮੇਂ ਤੋਂ 48 ਘੰਟੇ ਪਹਿਲਾਂ ਬਾਹਰੀ ਲੋਕ ਸੂਬੇ ਵਿੱਚ ਨਹੀਂ ਰਹਿ ਸਕਦੇ ਤੇ ਨਾਂ ਹੀ ਇੱਕ ਗੱਡੀ ‘ਚ 4 ਲੋਕਾਂ ਤੋਂ ਜ਼ਿਆਦਾ ਲੋਕ ਘੁੰਮ ਸਕਦੇ ਹਨ। ਉੱਥੇ ਹੀ ਸੋਨੂੰ ਸੂਦ ਨਾਲ ਇਸ ਤੋਂ ਜ਼ਿਆਦਾ ਲੋਕ ਸਨ। ਚੋਣ ਕਮਿਸ਼ਨ ਦੀ ਕਾਰਵਾਈ ਵਿਚਾਲੇ ਸੋਨੂੰ ਸੂਦ ਐਤਵਾਰ ਸ਼ਾਮ ਨੂੰ ਹੀ ਦੱਖਣੀ ਅਫਰੀਕਾ ਲਈ ਰਵਾਨਾ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਉੱਥੇ ਉਨ੍ਹਾਂ ਦੀ ਕਿਸੇ ਫਿਲਮ ਦੀ ਸ਼ੂਟਿੰਗ ਹੈ।

ਪੁਲਿਸ ਵੱਲੋਂ ਸੋਨੂੰ ਸੂਦ ਵਿਰੁੱਧ ਵੋਟਰਾਂ ਨੂੰ ਭਰਮਾਏ ਜਾਣ ਤਹਿਤ ਕੇਸ ਦਰਜ ਕੀਤਾ ਗਿਆ ਹੈ, ਹਾਲਾਂਕਿ ਦੂਜੇ ਪਾਸੇ ਸੋਨੂੰ ਸੂਦ ਦਾ ਕਹਿਣਾ ਸੀ ਕਿ ਉਨ੍ਹਾਂ ‘ਤੇ ਲਾਏ ਦੋਸ਼ ਬਿਲਕੁਲ ਗਲਤ ਹਨ। ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਨਾਲ ਵੋਟਰਾਂ ਨੂੰ ਪ੍ਰਭਾਵਤ ਨਹੀਂ ਕੀਤਾ। ਉਹ ਸਿਰਫ਼ ਆਪਣੇ ਸਮਰਥਕਾਂ ਤੋਂ ਰਿਪੋਰਟ ਲੈ ਰਹੇ ਸਨ।

ਬਾਲੀਵੁੱਡ ਅਦਾਕਾਰ ਸੋਨੂੰ ਸੂਦ ਦੀ ਬੀਤੇ ਦਿਨ ਗੱਡੀ ਜ਼ਬਤ ਕੀਤੇ ਜਾਣ ਤੋਂ ਬਾਅਦ ਮੁਸੀਬਤ ਹੋਰ ਵਧ ਗਈ ਹੈ। ਸੋਨੂੰ ਵਿਰੁੱਧ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮਾਂ ਦੀ ਉਲੰਘਣਾ ਕੀਤੇ ਜਾਣ ਵਿਰੁੱਧ ਮੋਗਾ ਵਿੱਚ ਅਧੀਨ ਧਾਰਾ 188 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਦੱਸ ਦੇਈਏ ਕਿ ਬੀਤੇ ਦਿਨ ਬਾਲੀਵੁੱਡ ਅਦਾਕਾਰਾ ਸੂਦ ਨੂੰ ਚੋਣ ਆਬਜਰਵਰ ਵੱਲੋਂ ਮੋਗਾ ਵਿੱਚ ਪਿੰਡ ਲੰਡੇਕੇ ਵਿਖੇ ਰੋਕਿਆ ਗਿਆ ਸੀ। ਆਬਜਰਵਰ ਵੱਲੋਂ ਸੋਨੂੰ ਦੀ ਗੱਡੀ ਜ਼ਬਤ ਕਰਕੇ ਘਰ ਭੇਜ ਦਿੱਤਾ ਗਿਆ ਅਤੇ ਘਰ ਵਿੱਚ ਹੀ ਰਹਿਣ ਦੇ ਹੁਕਮ ਕੀਤੇ ਸਨ।

- Advertisement -

ਜ਼ਿਕਰਯੋਗ ਹੈ ਕਿ ਸੋਨੂੰ ਸੂਦ ਵਿਰੁੱਧ ਅਕਾਲੀ ਦਲ ਦੇ ਪੋਲਿੰਗ ਏਜੰਟ ਦੀਦਾਰ ਸਿੰਘ ਨੇ ਚੋਣ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਸੋਨੂੰ ਸੂਦ ਵੋਟਰਾਂ ਨੂੰ ਪ੍ਰਭਾਵਤ ਕਰ ਰਹੇ ਹਨ। ਹਾਲਾਂਕਿ ਦੂਜੇ ਪਾਸੇ ਸੋਨੂੰ ਸੂਦ ਦਾ ਕਹਿਣਾ ਸੀ ਕਿ ਉਨ੍ਹਾਂ ਉਪਰ ਲਾਏ ਦੋਸ਼ ਬਿਲਕੁਲ ਗਲਤ ਹਨ, ਉਨ੍ਹਾਂ ਨੇ ਕਿਸੇ ਵੀ ਤਰ੍ਹਾਂ ਨਾਲ ਵੋਟਰਾਂ ਨੂੰ ਪ੍ਰਭਾਵਤ ਨਹੀਂ ਕੀਤਾ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment