ਕੇਂਦਰੀ ਮੰਤਰੀ ਦੇ ਬੇਟੇ ਨੀਲੇਸ਼ ਰਾਣੇ ਖਿਲਾਫ ਮਾਮਲਾ ਦਰਜ

TeamGlobalPunjab
2 Min Read

ਮੁੰਬਈ: ਕੇਂਦਰੀ ਮੰਤਰੀ ਨਰਾਇਣ ਰਾਣੇ ਦੇ ਬੇਟੇ ਨੀਲੇਸ਼ ਰਾਣੇ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲੇ ਦੀ ਇਕ ਅਦਾਲਤ ਦੇ ਬਾਹਰ ਸਾਬਕਾ ਸੰਸਦ ਮੈਂਬਰ ਨੀਲੇਸ਼ ਰਾਣੇ ਅਤੇ ਕੁਝ ਹੋਰਾਂ ਖਿਲਾਫ ਕੋਰੋਨਾ ਪ੍ਰੋਟੋਕੋਲ ਦੀ ਉਲੰਘਣਾ ਕਰਨ ਅਤੇ ਇਕ ਸਰਕਾਰੀ ਕਰਮਚਾਰੀ ਨੂੰ ਆਪਣੀ ਡਿਊਟੀ ਨਿਭਾਉਣ ਤੋਂ ਰੋਕਣ ਲਈ ਐਫਆਈਆਰ ਦਰਜ ਕੀਤੀ ਗਈ ਹੈ।

ਇਕ ਅਧਿਕਾਰੀ ਮੁਤਾਬਕ ਮੰਗਲਵਾਰ ਨੂੰ ਕੇਂਦਰੀ ਮੰਤਰੀ ਨਰਾਇਣ ਰਾਣੇ ਦੇ ਬੇਟੇ ਨੀਲੇਸ਼ ਰਾਣੇ ਅਤੇ ਕੁਝ ਹੋਰ ਲੋਕ ਉਸ ਅਦਾਲਤ ਦੇ ਨੇੜੇ ਇਕੱਠੇ ਹੋਏ ਸਨ। ਜਿਸ ਨੇ ਇਕ ਮਾਮਲੇ ‘ਚ ਨੀਲੇਸ਼ ਦੇ ਭਰਾ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਧਾਇਕ ਨਿਤੇਸ਼ ਰਾਣੇ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ।

ਇਸ ਦੇ ਨਾਲ ਹੀ ਅਦਾਲਤ ਦੇ ਨੇੜੇ ਨੀਲੇਸ਼ ਰਾਣੇ ਅਤੇ ਪੁਲਿਸ ਵਿਚਾਲੇ ਕਥਿਤ ਬਹਿਸ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਇਸ ਤੋਂ ਬਾਅਦ, ਸਾਬਕਾ ਸੰਸਦ ਮੈਂਬਰ ਅਤੇ ਕੁਝ ਹੋਰਾਂ ਦੇ ਖਿਲਾਫ ਮੰਗਲਵਾਰ ਸ਼ਾਮ ਨੂੰ ਓਰੋਸ ਪੁਲਿਸ ਸਟੇਸ਼ਨ ਵਿੱਚ ਭਾਰਤੀ ਦੰਡਾਵਲੀ ਅਤੇ ਆਫ਼ਤ ਪ੍ਰਬੰਧਨ ਐਕਟ ਦੀਆਂ ਧਾਰਾਵਾਂ 186, 188, 269, 270 ਦੇ ਤਹਿਤ ਐਫਆਈਆਰ ਦਰਜ ਕੀਤੀ ਗਈ ਸੀ।

ਮਹਾਰਾਸ਼ਟਰ ਦੇ ਸਿੰਧੂਦੁਰਗ ਜ਼ਿਲੇ ਦੀ ਇਕ ਅਦਾਲਤ ਨੇ ਮੰਗਲਵਾਰ ਨੂੰ ਹੱਤਿਆ ਦੀ ਕੋਸ਼ਿਸ਼ ਦੇ ਮਾਮਲੇ ‘ਚ ਭਾਰਤੀ ਜਨਤਾ ਪਾਰਟੀ ਦੇ ਵਿਧਾਇਕ ਨਿਤੇਸ਼ ਰਾਣੇ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ। ਅਦਾਲਤ ਨੇ ਕਿਹਾ ਸੀ ਕਿ ਪਟੀਸ਼ਨ “ਸਮੇਂ ਤੋਂ ਪਹਿਲਾਂ ਦਾਇਰ ਕੀਤੀ ਗਈ ਸੀ ਅਤੇ ਸੁਣਵਾਈ ਯੋਗ ਨਹੀਂ ਸੀ”।

- Advertisement -

ਇਸ ਤੋਂ ਪਹਿਲਾਂ 17 ਜਨਵਰੀ ਨੂੰ ਹਾਈ ਕੋਰਟ ਨੇ ਇਸ ਮਾਮਲੇ ਵਿੱਚ ਨਿਤੇਸ਼ ਰਾਣੇ ਨੂੰ ਅਗਾਊਂ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਉਸ ਦੀ ਪਟੀਸ਼ਨ ਵਿਚ ਦਾਅਵਾ ਕੀਤਾ ਗਿਆ ਸੀ ਕਿ ਉਸ ਨੂੰ ਫਸਾਇਆ ਜਾ ਰਿਹਾ ਹੈ।

Share this Article
Leave a comment