ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਖਿਲਾਫ ਅਦਾਲਤ ਨੇ ਸੁਣਾਇਆ ਵੱਡਾ ਫੈਸਲਾ!

TeamGlobalPunjab
1 Min Read

ਚੰਡੀਗੜ੍ਹ : ਇੰਝ ਲਗਦਾ ਹੈ ਜਿਵੇਂ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਮੂੰਹ ਬੋਲੀ ਧੀ ਹਨੀਪ੍ਰੀਤ ਨੂੰ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਅਜਿਹਾ ਇਸ ਲਈ ਕਿਹਾ ਜਾ ਰਿਹਾ ਹੈ ਕਿਉਂਕਿ ਪਤਾ ਲੱਗਾ ਹੈ ਕਿ ਹਨੀਪ੍ਰੀਤ ‘ਤੇ ਅਦਾਲਤ ਵੱਲੋਂ ਹਿੰਸਾ ਭੜਕਾਉਣ ਦੇ ਦੋਸ਼ ਤੈਅ ਕਰ ਦਿੱਤੇ ਗਏ ਹਨ। ਦੱਸਣਯੋਗ ਇਹ ਵੀ ਹੈ ਕਿ ਇਸ ਤੋਂ ਪਹਿਲਾਂ ਅਦਾਲਤ ਵੱਲੋਂ 2 ਨਵੰਬਰ ਨੂੰ ਹਨੀਪ੍ਰੀਤ ਖਿਲਾਫ ਧਾਰਾ 121 ਅਤੇ ਧਾਰਾ 121 ਏ ਨੂੰ ਹਟਾ ਦਿੱਤਾ ਗਿਆ ਸੀ ਪਰ ਅੱਜ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਹਨੀਪ੍ਰੀਤ ਅਤੇ ਸਾਥੀਆਂ ‘ਤੇ ਹਿੰਸਾ ਭੜਕਾਉਣ ਦੇ ਦੋਸ਼ ਤੈਅ ਕਰ ਦਿੱਤੇ ਹਨ।

ਦੱਸ ਦਈਏ ਕਿ ਹਨੀਪ੍ਰੀਤ ਰਾਮ ਰਹੀਮ ਦੀ ਸਭ ਤੋਂ ਵੱਡੀ ਰਾਜ਼ਦਾਰ ਮੰਨੀ ਜਾਂਦੀ ਹੈ। ਜਦੋਂ ਗੁਰਮੀਤ ਰਾਮ ਰਹੀਮ ਨੂੰ ਸਾਧਵੀਆਂ ਨਾਲ ਜਬਰ ਜਨਾਹ ਦੇ ਮਾਮਲੇ ‘ਚ ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਦੋਸ਼ੀ ਕਰਾਰ ਦਿੱਤਾ ਸੀ , ਤਾਂ ਉਸ ਸਮੇਂ ਹਨੀਪ੍ਰੀਤ ਅਤੇ ਸਾਥੀ ਡੇਰਾ ਪ੍ਰੇਮੀਆਂ ‘ਤੇ ਪੰਚਕੂਲਾ ‘ਚ ਹਿੰਸਾ ਭੜਕਾਉਣ ਦੇ ਮਾਮਲੇ ‘ਚ ਦੇਸ਼ਧ੍ਰੋਹ ਦੀ ਧਾਰਾ ਦੇ ਤਹਿਤ ਮਾਮਲਾ ਦਰਜ ਹੋਇਆ ਸੀ।  25 ਅਗਸਤ 2017 ਨੂੰ ਪੰਚਕੂਲਾ ‘ਚ ਹੋਈ ਹਿੰਸਾ ‘ਚ 36 ਦੇ ਕੀਰਬ ਲੋਕ ਮਾਰੇ ਗਏ ਸਨ।

Share this Article
Leave a comment