ਹਿਮਾਚਲ ‘ਚ ਕੋਰੋਨਾ ਨਿਯਮਾਂ ਦੀ ਉਲੰਘਣਾ ਦੇ ਕੇਸ ਲਏ ਜਾਣਗੇ ਵਾਪਿਸ: ਸੁਖਵਿੰਦਰ ਸੁੱਖੂ

Rajneet Kaur
2 Min Read

ਸ਼ਿਮਲਾ: ਹਿਮਾਚਲ ਸਰਕਾਰ ਨੇ ਕੋਵਿਡ -19 ਮਹਾਂਮਾਰੀ ਦੌਰਾਨ ਪਾਬੰਦੀਆਂ ਦੀ ਉਲੰਘਣਾ ਕਰਨ ਲਈ ਦਰਜ ਕੀਤੇ ਕੇਸ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਡੀਸੀ-ਐਸਪੀ ਕਾਨਫਰੰਸ ਦੌਰਾਨ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਹਨ।  ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਨੇ ਕੋਰੋਨਾ ਸਮੇਂ ਦੌਰਾਨ ਲੋਕਾਂ ਵਿਰੁੱਧ ਦਰਜ ਸਾਰੇ ਕੇਸ ਵਾਪਿਸ ਲੈਣ ਦਾ ਫੈਸਲਾ ਕੀਤਾ ਹੈ, ਜੋ ਕਿ ਮਹਾਂਮਾਰੀ ਨਾਲ ਸਬੰਧਿਤ ਵੱਖ-ਵੱਖ ਨਿਯਮਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਦੇ ਮੱਦੇਨਜ਼ਰ ਦਾਇਰ ਕੀਤੇ ਗਏ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਮਨੁੱਖੀ ਸੰਵੇਦਨਾਵਾਂ ਦੇ ਨਾਲ-ਨਾਲ ਦਇਆ ਸ਼ਾਸਨ ਦਾ ਅਨਿੱਖੜਵਾਂ ਅੰਗ ਹੈ। ਕੋਰੋਨਾ ਮਹਾਮਾਰੀ ਤੋਂ ਪ੍ਰਭਾਵਿਤ ਕਈ ਲੋਕਾਂ ਖਿਲਾਫ ਨਿਯਮਾਂ ਦੀ ਉਲੰਘਣਾ ਦੇ ਮਾਮਲੇ ਦਰਜ ਕੀਤੇ ਗਏ ਹਨ। ਕੁਝ ਲੋਕ ਰੁਜ਼ਗਾਰ ਦੀ ਭਾਲ ਵਿੱਚ ਭਟਕ ਰਹੇ ਸਨ, ਜਦੋਂ ਕਿ ਕੁਝ ਆਪਣੇ ਪਰਿਵਾਰਾਂ ਲਈ ਰਾਸ਼ਨ ਅਤੇ ਦਵਾਈਆਂ ਦਾ ਪ੍ਰਬੰਧ ਕਰਨ ਲਈ ਬਾਜ਼ਾਰ ਦਾ ਰੁਖ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਕੋਵਿਡ ਦਾ ਸਮਾਂ ਸਾਰਿਆਂ ਲਈ ਔਖਾ ਰਿਹਾ ਹੈ। ਇਸ ਮਹਾਂਮਾਰੀ ਨੂੰ ਕਾਬੂ ਕਰਨ ਅਤੇ ਰੋਕਣ ਲਈ ਆਮ ਲੋਕਾਂ ‘ਤੇ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾਈਆਂ ਗਈਆਂ ਸਨ। ਇਸ ਦੌਰਾਨ ਸੈਂਕੜੇ ਲੋਕਾਂ ਖ਼ਿਲਾਫ਼ ਨਿਯਮਾਂ ਦੀ ਉਲੰਘਣਾ ਕਰਨ ਦੇ ਦੋਸ਼ ਹੇਠ ਕੇਸ ਵੀ ਦਰਜ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਵਿਡ ਦੌਰਾਨ ਬਣੇ ਕੇਸ ਵਾਪਿਸ ਲੈ ਕੇ ਆਮ ਲੋਕਾਂ ਨੂੰ ਰਾਹਤ ਪ੍ਰਦਾਨ ਕਰੇਗੀ। ਜ਼ਿਕਰਯੋਗ ਹੈ ਕਿ ਹਿਮਾਚਲ ‘ਚ 2020 ਤੋਂ 2022 ਤੱਕ ਦੋ ਸਾਲਾਂ ਤੱਕ ਕੋਰੋਨਾ ਨੇ ਤਬਾਹੀ ਮਚਾਈ ਹੋਈ ਹੈ।

ਦਸ ਦਈਏ ਕਿ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਥਾਣਿਆਂ ਵਿੱਚ ਕੇਸ ਦਰਜ ਕੀਤੇ ਗਏ ਸਨ। ਲੋਕਾਂ ਨੂੰ ਅਜੇ ਵੀ ਥਾਣਿਆਂ ਵਿੱਚ ਪੇਸ਼ ਹੋਣਾ ਪੈ ਰਿਹਾ ਹੈ। ਸਰਕਾਰ ਦੇ ਇਸ ਫੈਸਲੇ ਨਾਲ ਹੁਣ ਉਨ੍ਹਾਂ ਖਿਲਾਫ ਦਰਜ ਕੇਸ ਵਾਪਿਸ ਲੈ ਲਏ ਜਾਣਗੇ। ਇਸ ਨਾਲ ਸੈਂਕੜੇ ਲੋਕਾਂ ਨੂੰ ਰਾਹਤ ਮਿਲੇਗੀ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment