ਚੰਡੀਗੜ੍ਹ : ਪੰਜਾਬ ਸਰਕਾਰ ਨੇ ਪਿਛਲੇ ਚਾਰ ਸਾਲਾਂ ਵਿੱਚ ਕਿਸਾਨ ਅਤੇ ਖੇਤੀ ਮਜ਼ਦੂਰਾਂ ਦੇ ਖ਼ਿਲਾਫ਼ ਹੋਏ ਦਰਜ ਕੇਸਾਂ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਹੈ। ਇਸ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 9 ਅਪ੍ਰੈਲ ਨੂੰ ਡਾਇਰੈਕਟਰ ਜਨਰਲ ਆਫ ਪੁਲਿਸ ਨੂੰ ਪੱਤਰ ਲਿਖ ਕੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਇਸ ਬਾਬਤ ਜ਼ੁਬਾਨੀ ਕਲਾਮੀ ਐਲਾਨ ਕੀਤਾ ਸੀ, ਪਰ ਹੁਣ ਲਿਖਤੀ ਹੁਕਮ ਜਾਰੀ ਕਰ ਦਿੱਤੇ ਹਨ।
ਪੰਜਾਬ ਪੁਲਿਸ ਨੇ ਕਿਸਾਨ ਸੰਘਰਸ਼ ਦੌਰਾਨ ਕਿਸਾਨ ਅਤੇ ਮਜਦੂਰ ਲੀਡਰਾਂ ਦੇ ਖ਼ਿਲਾਫ਼ ਕੋਵਿਡ ਮਹਾਂਮਾਰੀ ਦੇ ਮੱਦੇਨਜ਼ਰ ਕਾਫੀ ਕੇਸ ਦਰਜ ਕੀਤੇ ਸਨ। ਮੁੱਖ ਮੰਤਰੀ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ 2017 ਤੋਂ ਲੈ ਕੇ ਹੁਣ ਤੱਕ ਕਿਸਾਨ ਅਤੇ ਮਜਦੂਰ ਲੀਡਰਾਂ ਖ਼ਿਲਾਫ਼ ਦਰਜ ਹੋਏ ਕੇਸਾਂ ਦੀ ਇੱਕ ਸੂਚੀ ਤਿਆਰ ਕੀਤੀ ਹੈ। ਜਿਸ ਮੁਤਾਬਕ 146 ਕਿਸਾਨ ਮਜਦੂਰ ਲੀਡਰਾਂ ਦੇ ਖਿਲਾਫ ਮਾਮਲੇ ਦਰਜ ਹਨ, ਜਿਨ੍ਹਾਂ ਨੂੰ ਪੁਲਿਸ ਵਾਪਸ ਲਵੇਗੀ। ਇਨ੍ਹਾਂ ‘ਚ ਉਹ ਵੀ ਕੇਸ ਵੀ ਦਰਜ ਹਨ ਜੋ ਸਰਕਾਰੀ ਸੰਪਤੀ ਨੂੰ ਨੁਕਸਾਨ ਪਹੁੰਚਾਏ ਜਾਣ ਵਜੋਂ ਦਰਜ ਹੋਏ ਹਨ।