ਸੀਜੇਆਈ ਗਵਈ ਵਿਰੁੱਧ ਇਤਰਾਜ਼ਯੋਗ ਸੋਸ਼ਲ ਮੀਡੀਆ ਪੋਸਟਾਂ ਨੂੰ ਲੈ ਕੇ ਪੰਜਾਬ ਵਿੱਚ 100 ਤੋਂ ਜ਼ਿਆਦਾ ਵਿਅਕਤੀਆਂ ਖਿਲਾਫ਼ ਮਾਮਲਾ ਦਰਜ

Global Team
2 Min Read

ਚੰਡੀਗੜ੍ਹ: ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਬੀ.ਆਰ ਗਵਈ ਤੇ ਇੱਕ ਵਕੀਲ ਵੱਲੋਂ ਜੁੱਤਾ ਸੁੱਟੇ ਜਾਣ ਦੀ ਘਟਨਾ ਤੋਂ ਬਾਅਦ ਸ਼ੋਸਲ ਮੀਡੀਆ ਤੇ ਟਿੱਪਣੀਆਂ ਦਾ ਹੜ੍ਹ ਆ ਰੱਖਿਆ ਹੈ, ਕੋਈ ਬੀ.ਆਰ ਗਵਈ ਦੇ ਹੱਕ ਵਿੱਚ ਪੋਸਟਾਂ ਪਾ ਰਹੇ ਹਨ ਅਤੇ ਜੁੱਤਾ ਮਾਰਨ ਵਾਲੇ ਦੀ ਨਿੰਦਾ ਕਰ ਰਹੇ ਹਨ ਤਾਂ ਉੱਥੇ ਹੀ ਕੁੱਝ ਲੋਕ ਅਜਿਹੇ ਵੀ ਹਨ ਜੋ ਬੀ.ਆਰ ਗਵਈ ਅਤੇ ਉਹਨਾਂ ਦੇ ਪਰਿਵਾਰ ਬਾਰੇ ਅਪਮਾਨ ਕਮੈਂਟ ਕਰ ਰਹੇ ਹਨ।

ਸੋਮਵਾਰ ਨੂੰ, 71 ਸਾਲਾ ਵਕੀਲ ਰਾਕੇਸ਼ ਕਿਸ਼ੋਰ ਨੇ ਕਥਿਤ ਤੌਰ ‘ਤੇ ਸੁਪਰੀਮ ਕੋਰਟ ਵਿੱਚ ਉਨ੍ਹਾਂ ਦੇ ਕੋਰਟਰੂਮ ਵਿੱਚ ਸੀਜੇਆਈ ਗਵਈ ‘ਤੇ ਜੁੱਤੀ ਸੁੱਟਣ ਦੀ ਕੋਸ਼ਿਸ਼ ਕੀਤੀ, ਪਰ ਚੌਕਸ ਸੁਰੱਖਿਆ ਕਰਮਚਾਰੀਆਂ ਨੇ ਉਨ੍ਹਾਂ ਨੂੰ ਰੋਕ ਦਿੱਤਾ।ਪੁਲਿਸ ਸੂਤਰਾਂ ਅਨੁਸਾਰ, ਸਬੰਧਿਤ ਵਕੀਲ ਪਿਛਲੇ ਮਹੀਨੇ ਖਜੂਰਾਹੋ ਵਿੱਚ ਵਿਸ਼ਨੂੰ ਮੂਰਤੀ ਦੀ ਬਹਾਲੀ ਸੰਬੰਧੀ ਸੁਣਵਾਈ ਦੌਰਾਨ ਸੀਜੇਆਈ ਦੀਆਂ ਟਿੱਪਣੀਆਂ ਤੋਂ ਨਾਖੁਸ਼ ਸਨ।ਪੰਜਾਬ ਪੁਲਿਸ ਦੇ ਬੁਲਾਰੇ ਨੇ ਕਿਹਾ ਕਿ ਉੱਚ ਸੰਵਿਧਾਨਕ ਅਹੁਦੇ ‘ਤੇ ਹਮਲੇ, ਜਾਤੀ ਆਧਾਰਿਤ ਅਪਮਾਨ ਅਤੇ ਭੜਕਾਹਟ, ਸ਼ਾਂਤੀ ਅਤੇ ਜਨਤਕ ਵਿਵਸਥਾ ਨੂੰ ਭੰਗ ਕਰਨ ਦੇ ਇਰਾਦੇ ਨਾਲ ਸੋਸ਼ਲ ਮੀਡੀਆ ਸਮੱਗਰੀ ਦੀ ਪਛਾਣ ਕੀਤੀ ਗਈ ਹੈ ਅਤੇ ਕਾਨੂੰਨ ਅਨੁਸਾਰ ਐਫਆਈਆਰ ਦਰਜ ਕੀਤੀਆਂ ਗਈਆਂ ਹਨ।  ਇਹਨਾਂ ਅਪੱਤੀਜਨਕ ਟਿੱਪਣੀਆਂ ਕਰਨ ਵਾਲਿਆਂ ਖਿਲਾਫ਼ ਪੰਜਾਬ ਪੁਲਿਸ ਨੇ ਸਖ਼ਤ ਐਕਸ਼ਨ ਲੈਂਦਿਆ 100 ਤੋਂ ਜ਼ਿਆਦਾ X (Twitter) Handles ਅਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

ਲਗਾਈਆਂ SC/ST ਐਕਟ ਦੀਆਂ ਧਰਾਵਾਂ

ਪੰਜਾਬ ਪੁਲਿਸ ਵੱਲੋਂ ਦਰਜ ਕੀਤੀ ਗਈ FIR ਵਿੱਚSC/ST ਐਕਟ ਅਤੇ ਭਾਰਤੀ ਨਿਆਂ ਸੰਹਿਤਾ ਦੀਆਂ ਵੱਖ ਵੱਖ ਧਰਾਵਾਂ ਜੋੜੀਆਂ ਗਈਆਂ ਹਨ। ਜਾਰੀ ਹੋਏ ਇੱਕ ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਪੁਲਿਸ ਨੂੰ ਜਾਂਚ ਦੌਰਾਨ ਸੋਸ਼ਲ ਮੀਡੀਆ ਪੋਸਟਾਂ ਵਿੱਚ ਹਿੰਸਾ ਭੜਕਾਉਣ ਅਤੇ ਸੰਵਿਧਾਨਕ ਅਹੁਦਿਆਂ ਨੂੰ ਨਿਸ਼ਾਨਾ ਬਣਾਉਣ ਵਾਲੀ ਸਮੱਗਰੀ ਮਿਲੀ ਹੈ। ਜਿਸ ਖਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।
Share This Article
Leave a Comment