ਸੀਬੀਆਈ ਵੱਲੋਂ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਓਐਸਡੀ ਗ੍ਰਿਫਤਾਰ

TeamGlobalPunjab
1 Min Read

ਨਵੀਂ ਦਿੱਲੀ : ਸੀਬੀਆਈ ਨੇ ਦਿੱਲੀ ਵਿਧਾਨ ਸਭਾ ਚੋਣਾਂ ਤੋਂ ਦੋ ਦਿਨ ਪਹਿਲਾਂ ਦਿੱਲੀ ਸਰਕਾਰ ਦੇ ਇੱਕ ਅਧਿਕਾਰੀ ਨੂੰ ਕਰੀਬ ਦੋ ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫਤਾਰ ਕੀਤਾ ਹੈ, ਜਿਸ ਨੂੰ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਦਾ ਓਐਸਡੀ ਦੱਸਿਆ ਜਾ ਰਿਹਾ ਹੈ। ਇਹ ਗ੍ਰਿਫਤਾਰੀ ਅਜਿਹੇ ਸਮੇਂ ਹੋਈ ਹੈ ਜਦੋਂ ਦਿੱਲੀ ‘ਚ ਵਿਧਾਨ ਸਭਾ ਚੋਣਾਂ ਲਈ ਇੱਕ ਦਿਨ ਬਾਅਦ ਵੋਟਾਂ ਪੈਣਗੀਆਂ।

ਅਧਿਕਾਰੀਆਂ ਨੇ ਦੱਸਿਆ ਕਿ ਸੀਬੀਆਈ ਨੇ ਜੀਐਸਟੀ ਨਾਲ ਜੁੜੇ ਇੱਕ ਮਾਮਲੇ ‘ਚ ਦੇਰ ਰਾਤ ਕਾਰਵਾਈ ਦੌਰਾਨ ਗੋਪਾਲ ਕ੍ਰਿਸ਼ਨ ਮਾਧਵ ਨੂੰ ਗ੍ਰਿਫਤਾਰ ਕੀਤਾ ਸੀ।ਜਿਸ ਨੂੰ ਤੁਰੰਤ ਪੁੱਛਗਿੱਛ ਲਈ ਸੀਬੀਆਈ ਹੈੱਡਕੁਆਰਟਰ ਲਿਆਂਦਾ ਗਿਆ। ਸੀਬੀਆਈ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਗ੍ਰਿਫਤਾਰ ਕੀਤਾ ਗਿਆ ਓਐਸਡੀ ਸਾਲ 2015 ਤੋਂ ਮਨੀਸ਼ ਸਿਸੋਦੀਆ ਦੇ ਦਫਤਰ ‘ਚ ਤਾਇਨਾਤ ਹੈ। ਹਾਲਾਂਕਿ ਇਸ ਮਾਮਲੇ ‘ਚ ਦਿੱਲੀ ਦੇ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਕੋਈ ਭੂਮਿਕਾ ਸਾਹਮਣੇ ਨਹੀਂ ਆਈ ਹੈ। 8 ਫਰਵਰੀ ਨੂੰ ਦਿੱਲੀ ਦੀਆਂ 70 ਵਿਧਾਨ ਸਭਾ ਸੀਟਾਂ ‘ਤੇ ਵੋਟਾਂ ਹੋਣ ਜਾ ਰਹੀਆਂ ਹਨ। ਜਿਸ ਲਈ ਕੁਲ 2688 ਪੋਲਿੰਗ ਸਟੇਸ਼ਨ ਬਣਾਏ ਗਏ ਹਨ। ਵੋਟਾਂ ਦੇ ਨਤੀਜ਼ੇ 11 ਫਰਵਰੀ ਨੂੰ ਐਲਾਨੇ ਜਾਣਗੇ।

Share this Article
Leave a comment