ਮੁੰਬਈ :- ਮੁੰਬਈ ਪੁਲਿਸ ਕਮਿਸ਼ਨਰ ਅਹੁਦੇ ਤੋਂ ਹਟਾਏ ਜਾਣ ਤੋਂ ਬਾਅਦ ਹੁਣ ਪਰਮਬੀਰ ਸਿੰਘ ਨੇ ਆਪਣਾ ਟਰਾਂਸਫਰ ਹੋਮਗਾਰਡ ਡਿਪਾਰਟਮੈਂਟ ‘ਚ ਕਰਨ ਸਬੰਧੀ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕੀਤੀ ਹੈ।
ਦੱਸ ਦਈਏ ਪਰਮਬੀਰ ਸਿੰਘ ਨੇ ਸੁਪਰੀਮ ਕੋਰਟ ‘ਚ ਦਾਇਰ ਅਰਜ਼ੀ ‘ਚ ਇਹ ਵੀ ਕਿਹਾ ਹੈ ਕਿ ਉਨ੍ਹਾਂ ਨੇ ਜੋ ਵੀ ਦੋਸ਼ ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਅਨਿਲ ਦੇਸ਼ਮੁੱਖ ‘ਤੇ ਲਗਾਏ ਹਨ, ਉਸ ਦੀ ਸੀਬੀਆਈ ਜਾਂਚ ਕਰਵਾਈ ਜਾਵੇ।