ਸੁਖਬੀਰ ਬਾਦਲ ਹਮਲੇ ਦੀ ਹੋਵੇ CBI ਜਾਂਚ, ਡਾ. ਦਲਜੀਤ ਸਿੰਘ ਚੀਮਾ ਨੇ ਉਠਾਏ ਸਵਾਲ

Global Team
2 Min Read

ਨਾਂਦੇੜ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਗੁਰਦੁਆਰਾ ਸਾਹਿਬ ਵਿਖੇ ਹੋਏ ਹਮਲੇ ਦੀ ਸਿਆਸੀ ਆਗੂਆਂ ਵੱਲੋਂ ਸਖ਼ਤ ਨਿੰਦਾ ਕੀਤੀ ਜਾ ਰਹੀ ਹੈ।

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਅੰਮ੍ਰਿਤਸਰ ਵਿੱਚ ਐਮਰਜੈਂਸੀ ਪ੍ਰੈੱਸ ਕਾਨਫਰੰਸ ਕਰਕੇ ਨਾਂਦੇੜ ਸਾਹਿਬ ਵਿਖੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ‘ਤੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ‘ਤੇ ਇਹ ਦੂਜੀ ਵਾਰ ਹਮਲਾ ਹੋਇਆ ਹੈ ਅਤੇ ਗੁਰੂ ਸਾਹਿਬ ਦੀ ਅਪਾਰ ਕਿਰਪਾ ਸਦਕਾ ਇਸ ਵਾਰ ਵੀ ਹਮਲਾਵਰ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕਿਆ। ਉਨ੍ਹਾਂ ਕਿਹਾ ਕਿ ਇਹ ਬੇਹੱਦ ਗੰਭੀਰ ਮਾਮਲਾ ਹੈ ਅਤੇ ਇਸ ਦੇ ਪਿੱਛੇ ਕਿਸੇ ਵੱਡੀ ਸਾਜ਼ਿਸ਼ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਇਸ ਲਈ ਪੂਰੇ ਮਾਮਲੇ ਦੀ ਸੀਬੀਆਈ ਤੋਂ ਨਿਰਪੱਖ ਅਤੇ ਡੂੰਘਾਈ ਨਾਲ ਜਾਂਚ ਕਰਵਾਈ ਜਾਣੀ ਚਾਹੀਦੀ ਹੈ।

ਡਾ. ਦਲਜੀਤ ਸਿੰਘ ਚੀਮਾ ਨੇ ਉਠਾਏ ਸਵਾਲ

ਅਕਾਲੀ ਦਲ ਦੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਹਮਲੇ ਨੂੰ ਗੰਭੀਰ ਮਾਮਲਾ ਦੱਸਦਿਆਂ ਕਿਹਾ ਕਿ ਇਹ ਸੋਚਣ ਦੀ ਲੋੜ ਹੈ ਕਿ ਇਸ ਘਟਨਾ ਪਿੱਛੇ ਕਿਹੜੀਆਂ ਤਾਕਤਾਂ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਜਦੋਂ ਵੀ ਅਕਾਲੀ ਦਲ ਮੁੜ ਅੱਗੇ ਵਧਣਾ ਸ਼ੁਰੂ ਕਰਦਾ ਹੈ ਤਾਂ ਪਾਰਟੀ ਆਗੂਆਂ ’ਤੇ ਜਾਨਲੇਵਾ ਹਮਲੇ ਹੋਣ ਲੱਗ ਪੈਂਦੇ ਹਨ।
ਚੀਮਾ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿਰਫ਼ ਕਿਸੇ ਇੱਕ ਸਿਆਸੀ ਆਗੂ ਦੀ ਸੁਰੱਖਿਆ ਨਾਲ ਜੁੜਿਆ ਮਾਮਲਾ ਨਹੀਂ ਹਨ, ਸਗੋਂ ਇਹ ਦੇਸ਼ ਦੀ ਲੋਕਤੰਤਰਿਕ ਵਿਵਸਥਾ ਲਈ ਵੀ ਗੰਭੀਰ ਖ਼ਤਰਾ ਹਨ। ਉਨ੍ਹਾਂ ਹਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕਰਦਿਆਂ ਕਿਹਾ ਕਿ ਜਾਂਚ ਰਾਹੀਂ ਇਹ ਸਾਹਮਣੇ ਆਉਣਾ ਚਾਹੀਦਾ ਹੈ ਕਿ ਇਸ ਪਿੱਛੇ ਕਿਸ ਦੀ ਸਾਜ਼ਿਸ਼ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment