ਮੁਹਾਲੀ: ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲਿਆਂ ਸਬੰਧੀ ਸੁਣਵਾਈ ਸ਼ੁੱਕਰਵਾਰ ਨੂੰ ਮੁਹਾਲੀ ਸਥਿਤ ਸੀਬੀਆਈ ਦੀ ਅਦਾਲਤ ਵਿੱਚ ਹੋਈ। ਇਸ ਦੌਰਾਨ ਸੀ.ਬੀ.ਆਈ. ਨੇ ਅੱਜ ਅਦਾਲਤ ਵਿੱਚ ਨਵੀਂ ਅਰਜ਼ੀ ਦਾਇਰ ਕਰਕੇ ਕਿਹਾ ਕਿ ਸੁਪਰੀਮ ਕੋਰਟ ਵਿੱਚ ਉਸ (ਸੀਬੀਆਈ) ਦੀ ਨਜ਼ਰਸਾਨੀ ਪਟੀਸ਼ਨ ਪੈਂਡਿੰਗ ਹੈ, ਜਿਸ ਕਰਕੇ ਉਦੋਂ ਤੱਕ ਸਟੇਅ ਦਿੱਤੀ ਜਾਵੇ।
ਦਸ ਦਈਏ ਸੀ.ਬੀ.ਆਈ. ਨੇ ਦਲੀਲ ਦਿੱਤੀ ਸੀ ਕਿ ਪੰਜਾਬ ਪੁਲੀਸ ਦੀ ਸਿੱਟ ਨੂੰ ਜਾਂਚ ਕਰਨ ਤੋਂ ਰੋਕਿਆ ਜਾਵੇ ਕਿਉਂਕਿ ਜਦੋਂ ਇਹ ਮਾਮਲਾ ਸੀ.ਬੀ.ਆਈ. ਦੇ ਵਿਧਾਰ ਅਧੀਨ ਹੈ ਤਾਂ ਪੁਲੀਸ ਕਿਵੇਂ ਜਾਂਚ ਕਰ ਸਕਦੀ ਹੈ। ਅਦਾਲਤ ਨੇ ਸਾਰੀਆਂ ਧਿਰਾਂ ਨੂੰ ਸੁਣਿਆਂ ਅਤੇ ਸੀਬੀਆਈ ਦੀ ਅਰਜ਼ੀ ‘ਤੇ ਪੰਜਾਬ ਸਰਕਾਰ ਅਤੇ ਸ਼ਿਕਾਇਤ ਕਰਤਾਵਾਂ ਨੂੰ ਆਪਣਾ ਪੱਖ ਰੱਖਣ ਲਈ ਕੇਸ ਦੀ ਅਗਲੀ ਸੁਣਵਾਈ 20 ਜੁਲਾਈ ‘ਤੇ ਅੱਗੇ ਪਾ ਦਿੱਤੀ।