ਗੁੰਮ ਹੋਏ ਪਾਵਨ ਸਰੂਪਾਂ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਈ ਜਾਵੇ : ਰਣਜੀਤ ਸਿੰਘ ਬ੍ਰਹਮਪੁੁਰਾ

TeamGlobalPunjab
3 Min Read

ਚੰਡੀਗੜ੍ਹ  : ਸ਼੍ਰੋਮਣੀ ਅਕਾਲੀ ਦਲ ( ਟਕਸਾਲੀ ) ਦੇ ਪ੍ਰਧਾਨ ਸ ਰਣਜੀਤ ਸਿੰਘ ਬ੍ਰਹਮਪੁਰਾ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁੰਮ ਹੋਏ ਪਾਵਨ ਸਰੂਪਾਂ ਦੀ ਜਾਂਚ ਸੀ.ਬੀ.ਆਈ. ਤੋ ਕਰਵਾਉਣ ਦੀ ਮੰਗ ਕੀਤੀ ਹੈ । ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਗੋਵਾਲ ਤੇ ਸਬੰਧਿਤ ਅਧਿਕਾਰੀਆਂ ਤੋ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਇਨਾ ਖਿਲਾਫ ਪਰਚੇ ਦਰਜ ਕਰਕੇ, ਸਖਤ ਤੋ ਸਖਤ ਕਾਾਰਵਾਈ ਹੋਵੇ ।

ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖਾਂ ਦੀ ਚੜਦੀਕਲਾ ਲਈ ਅਤੇ ਧਰਮ ਦੀ ਸੇਵਾ ਕਰਨ ਲਈ ਬਣੀ ਸੀ। ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਮੁੱਖ ਬੁਲਾਰੇ ਅਤੇ ਜਨਰਲ ਸਕੱਤਰ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਹੈ ਕਿ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਮਹਿਸੂਸ ਕਰਦੇ ਹਨ ਕਿ ਸਿੱਖਾਂ ਨੇ ਅੰਗਰੇੇਜ਼ਾਂ ਖਿਲਾਫ ਮੋਰਚੇ ਲਾ ਕੇ ਸ਼੍ਰੋਮਣੀ ਕਮੇਟੀ ਬਣਾਈ ਸੀ। ਪਰ ਹੁਣ ਵਾੜ ਹੀ ਵਾੜ ਨੂੰ ਖਾਣ ਲੱਗ ਗਈ ਹੈ। ਸ਼੍ਰੋਮਣੀ ਕਮੇਟੀ ਪ੍ਰਬੰਧਕਾਂ ਨੇ ਸੁਧਾਰ ਤਾਂ ਕੀ ਕਰਨਾ, ਇਹ ਆਪਣੇ ਦੀ ਘਰ ਭਰਨ ਲੱਗੇ ਹਨ।

ਬ੍ਰਹਮਪੁਰਾ ਨੇ ਦੋਸ਼ ਲਾਇਆ ਕਿ ਇਨਾ ਸਭ ਕਾਰਿਆਂ ਦਾ ਮੁੱਖ ਦੋਸ਼ੀ ਸੁਖਬੀਰ ਸਿੰਘ ਬਾਦਲ ਹੈੇ। ਉਨ੍ਹਾਂ ਸੁਖਬੀਰ ਸਿੰਘ ਬਾਦਲ ਨੂੰ ਚੇਤਾਵਨੀ ਭਰੇ ਲਹਿਜ਼ੇ ‘ਚ ਕਿਹਾ ਕਿ ਉਹ ਸਿੱਖਾਂ ਦੇ ਸਬਰ ਦਾ ਇਮਤਿਹਾਨ ਨਾ ਲਵੇ। ਸਿੱਖ ਕੌਮ ਦੇ ਹਿਰਦੇ ਪਹਿਲਾਂ ਹੀ ਬਰਗਾੜੀ ਕਾਂਡ ਤੋ ਵਲੂਧਰੇ ਪਏ ਹਨ, ਜਿਸ ਦਾ ਇਨਸਾਫ ਅਜੇ ਤੱਕ ਨਹੀ ਮਿਲਿਆ। ਇਸ ਦੇ ਨਾਲ ਹੀ ਉਨ੍ਹਾਂ ਦੋਸ਼ ਲਾਇਆ ਕਿ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਸੁਖਬੀਰ ਸਿੰਘ ਬਾਦਲ ਨੂੰ ਬਚਾਉਣ ਲਈ ਸਿੱਖਾਂ ਦੀ ਮਿਨੀ ਸੰਸਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਦੁਨੀਆਂ ਭਰ ਵਿੱਚ ਬਦਨਾਮ ਕਰ ਦਿੱਤਾ ਹੈ। ਉਨ੍ਹਾਂ ਸੁਖਬੀਰ ਨੂੰ ਨਸੀਹਤ ਦਿੰਦਿਆਂ ਕਿਹਾ ਕਿ ਆਪਣੀ ਕੋਝੀਆਂ ਹਰਕਤਾਂ ਤੋ ਉਹ ਬਾਜ ਆਵੇ, ਨਹੀ ਤਾਂ ਸਿੱਖਾਂ ਦੇ ਰੋਹ ਦਾ ਸਾਹਮਣਾ ਕਰਨ ਲਈ ਤਿਆਰ ਹੋ ਜਾਵੇ।

ਰਣਜੀਤ ਸਿੰਘ ਬ੍ਰਹਮਪੁਰਾ ਨੇ ਅੱਗੇ ਕਿਹਾ ਕਿ ਸ਼੍ਰੋਮਣੀ ਕਮੇਟੀ ਜਾਂਚ ਵਾਲੀ ਰਿਪੋਰਟ ਜਨਤਕ ਕਰੇੇ ਤੇ ਦੱਸੇ ਕਿ ਆਖਿਰ 328 ਸਰੂਪ ਹੈ ਕਿੱਥੇ? ਇਸ ਦੇ ਨਾਲ ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਬਾਰੇ ਬੋਲਦਿਆਂ ਕਿਹਾ ਕਿ ਕੈਪਟਨ ਨੇ ਚੌਣਾਂ ਦੌਰਾਨ ਗੁੁਟਕਾ ਸਾਹਿਬ ਦੀ ਸਹੁੰ ਖਾਧੀ ਸੀ ਕਿ ਉਹ 4 ਹਫਤਿਆਂ ‘ਚ ਨਸ਼ਾ ਖਤਮ ਦੇਣਗੇ। ਜਦ ਕਿ ਨਸ਼ੇ ਦਾ ਕਾਰੋਬਾਰ ਖਤਮ ਹੋਣ ਦੀ ਥਾਂ ਹੋਰ ਵੱਧ ਗਿਆ ਹੈ। ਦੂਜੇ ਪਾਸੇ ਬਾਦਲ ਬੇਅਦਬੀਆਂ ਕਰਾਈਆਂ ਜਾ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਇਸ ਦੀ ਸਜ਼ਾ ਸਿਰਫ ਤੇ ਸਿਰਫ ਫਾਂਸੀ ਹੋਣੀ ਚਾਹੀਦੀ ਹੈ।

- Advertisement -

Share this Article
Leave a comment