ਸ਼ਰਾਬ ਘੁਟਾਲੇ ਮਾਮਲੇ ‘ਚ CBI ਨੇ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਸੰਮਨ

Rajneet Kaur
2 Min Read

ਨਵੀਂ ਦਿੱਲੀ : ਸੀਬੀਆਈ ਨੇ ਹੁਣ ਸ਼ਰਾਬ ਘੁਟਾਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸੰਮਨ ਭੇਜਿਆ ਹੈ। ਅਰਵਿੰਦ ਕੇਜਰੀਵਾਲ ਨੂੰ 16 ਅਪ੍ਰੈਲ ਨੂੰ ਸਵੇਰੇ 11 ਵਜੇ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਸੀਬੀਆਈ ਨੇ ਇਹ ਸੰਮਨ ਅਜਿਹੇ ਮੌਕੇ ‘ਤੇ ਭੇਜਿਆ ਹੈ ਜਦੋਂ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਇਸ ਮਾਮਲੇ ‘ਚ ਜੇਲ੍ਹ ‘ਚ ਹਨ। ਇਸ ਤੋਂ ਇਲਾਵਾ ਜਾਂਚ ਏਜੰਸੀਆਂ ਨੇ ਕਈ ਗ੍ਰਿਫਤਾਰੀਆਂ ਕੀਤੀਆਂ ਹਨ।

ਦਸ ਦਈਏ ਕਿ ਇਸ ਤੋਂ ਇਲਾਵਾ ਸੀਐਮ ਕੇਜਰੀਵਾਲ ਨੂੰ ਜਨਤਕ ਸੰਪਤੀ ਨੂੰ ਹੋਏ ਕਥਿਤ ਨੁਕਸਾਨ ਦੇ ਮਾਮਲੇ ਵਿੱਚ ਗੋਆ ਪੁਲਿਸ ਤੋਂ ਵੀ ਸੰਮਨ ਮਿਲਿਆ ਹੈ। ਜਿਸ ਲਈ ਉਨ੍ਹਾਂ ਨੂੰ 27 ਅਪ੍ਰੈਲ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਹੈ। ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਟਵੀਟ ਕਰ ਕੇ ਕਿਹਾ ਕਿ ਅੱਤਿਆਚਾਰਾਂ ਦਾ ਅੰਤ ਹੋਵੇਗਾ।

ਦਿੱਲੀ ਸਰਕਾਰ ਦੇ ਸਾਬਕਾ ਸਿੱਖਿਆ ਤੇ ਵਿੱਤ ਮੰਤਰੀ ਮਨੀਸ਼ ਸਿਸੋਦੀਆ ਨੂੰ ਸੀਬੀਆਈ ਨੇ ਆਬਕਾਰੀ ਨੀਤੀ ਨਾਲ ਜੁੜੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿਚ ਅੱਠ ਘੰਟੇ ਲੰਬੀ ਪੁੱਛਗਿੱਛ ਤੋਂ ਬਾਅਦ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ ਸੀਬੀਆਈ ਕੇਸ ਵਿਚ ਨਿਆਂਇਕ ਹਿਰਾਸਤ ਵਿਚ ਹੈ। ਇਸ ਤੋਂ ਇਲਾਵਾ ਮਨੀ ਲਾਂਡਰਿੰਗ ਮਾਮਲੇ ਵਿਚ ਵੀ ਈਡੀ ਨਿਆਇਕ ਹਿਰਾਸਤ ਵਿਚ ਹੈ।

Disclaimer: This article is provided for informational purposes only. The information should not be taken to represent the opinions, policy, or views of Global Punjab TV, nor any of its staff, employees, or affiliates.

- Advertisement -

Share this Article
Leave a comment