ਚੰਡੀਗੜ੍ਹ: ਲਾਰੈਂਸ ਬਿਸ਼ਨੋਈ ਇੰਟਰਵਿਊ ਮਾਮਲੇ ‘ਚ ‘ਤੇ ਹਾਈਕੋਰਟ ਨੇ ਸਖ਼ਤ ਰੁਖ ਅਖਤਿਆਰ ਕਰ ਲਿਆ ਹੈ। ਹਾਈ ਕੋਰਟ ਦਾ ਕਹਿਣਾ ਹੈ ਕਿ ਇਹ ਮਾਮਲਾ ਬਹੁਤ ਗੰਭੀਰ ਹੈ ਤੇ ਇਸ ਦੀ ਅੱਗੇ ਜਾਂਚ ਕੀਤੀ ਜਾਣੀ ਬਹੁਤ ਜ਼ਰੂਰੀ ਹੈ, ਕਿਉਂਕਿ ਜਾਂਚ ‘ਚ ਬਹੁਤ ਕਮੀਆਂ ਹਨ। ਹਾਈ ਕੋਰਟ ਨੇ ਪੰਜਾਬ ਸਰਕਾਰ ਤੇ ਐਮਿਕਸ ਕਿਊਰੀ ਨੂੰ ਇਸ ਮਾਮਲੇ ‘ਚ ਜਾਂਚ ਲਈ ਆਈਪੀਐੱਸ ਅਧਿਕਾਰੀਆਂ ਦੇ ਨਾਮ ਦੇ ਸੁਝਾਅ ਸੌਂਪਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਇਹ ਸਾਫ ਕਰ ਦਿੱਤਾ ਹੈ ਕਿ ਜੇ ਮਾਮਲਾ ਇੰਟਰ ਸਟੇਟ ਪਾਇਆ ਜਾਂਦਾ ਹੈ ਤਾਂ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਜਾਵੇਗੀ।
ਸੁਣਵਾਈ ਦੌਰਾਨ ਪੰਜਾਬ ਦੇ ਏਡੀਜੀਪੀ ਜੇਲ੍ਹ ਸਣੇ ਹੋਰ ਅਧਿਕਾਰੀ ਅਦਾਲਤ ‘ਚ ਪੇਸ਼ ਹੋਏ। ਇਸ ਦੌਰਾਨ ਹਾਈ ਕੋਰਟ ਨੇ ਪੁੱਛਿਆ ਕਿ ਅੱਠ ਮਹੀਨੇ ਦੀ ਜਾਂਚ ਤੋਂ ਬਾਅਦ ਵੀ ਇੰਟਰਵਿਊ ਦੀ ਥਾਂ ਦਾ ਪਤਾ ਕਿਉਂ ਨਹੀਂ ਲਗਾਇਆ ਜਾ ਸਕਿਆ। ਏਡੀਜੀਪੀ ਨੇ ਕਿਹਾ ਕਿ ਸੀਆਰਪੀਸੀ ਤਹਿਤ ਸ਼ਕਤੀਆਂ ਦੀ ਘਾਟ ‘ਚ ਉਨ੍ਹਾਂ ਦੇ ਅਧਿਕਾਰ ਸੀਮਤ ਸਨ। ਕਮੇਟੀ ਨੇ ਜਾਂਚ ਤੋਂ ਬਾਅਦ ਦੋਵਾਂ ਇੰਟਰਵਿਊਜ਼ ਲਈ ਐੱਫਆਈਆਰ ਦਰਜ ਕਰ ਕੇ ਜਾਂਚ ਕਰਨ ਦੀ ਸਿਫ਼ਾਰਸ਼ ਕੀਤੀ ਹੈ।
ਉੱਥੇ ਹੀ ਦੂਜੇ ਪਾਸੇ ਹਾਈਕੋਰਟ ਨੇ ਕਿਹਾ ਕਿ ਹਾਲੇ ਤੱਕ ਕੋਈ ਠੋਸ ਨਤੀਜੇ ਸਾਹਮਣੇ ਨਹੀਂ ਆ ਸਕੇ ਤੇ ਇੰਟਰਵਿਊ ਪੰਜਾਬ ਵਿੱਚ ਹੋਣ ਦੀ ਸੰਭਾਵਨਾ ਨੂੰ ਵੀ ਪੂਰੀ ਤਰ੍ਹਾਂ ਰੱਦ ਨਹੀਂ ਕੀਤਾ ਗਿਆ ਹੈ। ਅਜਿਹੇ ‘ਚ ਹੁਣ ਸਰਕਾਰ ਨੂੰ ਦੱਸਣਾ ਚਾਹੀਦਾ ਹੈ ਕਿ ਕਿਉਂ ਨਾਂ ਹਾਈਕੋਰਟ ਨੂੰ SIT ਬਣਾ ਕੇ ਅੱਗੇ ਜਾਂਚ ਕਰਵਾਉਣੀ ਚਾਹੀਦੀ ਹੈ। ਅਦਾਲਤ ਦੀ ਸਹਾਇਤਾ ਕਰ ਰਹੀ ਐਡਵੋਕੇਟ ਤਨੂ ਬੇਦੀ ਨੇ ਕਿਹਾ ਕਿ ਜਾਂਚ ਪੰਜਾਬ ਤੋਂ ਬਾਹਰਲੇ ਪੁਲਿਸ ਅਧਿਕਾਰੀਆਂ ਨੂੰ ਸੌਂਪੀ ਜਾਣੀ ਚਾਹੀਦੀ ਹੈ। ਹਾਈਕੋਰਟ ਨੇ ਕਿਹਾ ਕਿ ਪੰਜਾਬ ਪੁਲਿਸ ਵਿੱਚ ਕਈ ਸ਼ਾਨਦਾਰ ਅਧਿਕਾਰੀ ਹਨ ਜੋ ਜਾਂਚ ਕਰਨ ਦੇ ਸਮਰੱਥ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।