ਸੋਨਾਲੀ ਫੋਗਾਟ ਕਤਲ ਕੇਸ ਦੀ ਜਾਂਚ ਹੁਣ ਕਰੇਗੀ CBI

Rajneet Kaur
3 Min Read

ਨਿਊਜ਼ ਡੈਸਕ: ਭਾਜਪਾ ਨੇਤਾ ਅਤੇ ਟਿਕਟੋਕ ਸਟਾਰ ਸੋਨਾਲੀ ਫੋਗਾਟ ਮੌਤ ਮਾਮਲੇ ਦੀ ਸੀਬੀਆਈ ਜਾਂਚ ਦੀ ਸਿਫਾਰਿਸ਼ ਕੀਤੀ ਹੈ। ਪਹਿਲਾਂ ਗੋਆ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਸੀ ਅਤੇ ਸੁਧੀਰ ਸਾਂਗਵਾਨ ਸਮੇਤ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਸੋਨਾਲੀ ਫੋਗਾਟ ਦਾ ਪਰਿਵਾਰ ਲਗਾਤਾਰ ਸੀਬੀਆਈ ਜਾਂਚ ਦੀ ਮੰਗ ਕਰ ਰਿਹਾ ਸੀ। ਇਸ ਮਾਮਲੇ ‘ਚ ਐਤਵਾਰ ਨੂੰ ਖਾਪ ਪੰਚਾਇਤ ਹੋਈ, ਜਿਸ ‘ਚ ਜਾਂਚ ਸੀਬੀਆਈ ਨੂੰ ਸੌਂਪਣ ਦੀ ਮੰਗ ਕੀਤੀ ਗਈ। ਸੋਨਾਲੀ ਫੋਗਾਟ ਦੀ ਬੇਟੀ ਯਸ਼ੋਧਰਾ ਨੇ ਖੁਦ ਵੀ ਇਹ ਮੰਗ ਕੀਤੀ ਸੀ।ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨੇ ਕਿਹਾ ਕਿ ਫੋਗਾਟ ਕਤਲ ਕੇਸ ਦੀ ਜਾਂਚ ਹੁਣ ਸੀਬੀਆਈ ਨੂੰ ਸੌਂਪ ਦਿੱਤੀ ਗਈ ਹੈ।

ਬਿਆਨ ‘ਚ ਪ੍ਰਮੋਦ ਸਾਵੰਤ ਨੇ ਕਿਹਾ, ‘ਲੋਕ, ਖਾਸ ਕਰਕੇ ਉਨ੍ਹਾਂ ਦਾ ਪਰਿਵਾਰ ਲਗਾਤਾਰ ਸੀਬੀਆਈ ਜਾਂਚ ਦੀ ਮੰਗ ਕਰ ਰਹੇ ਹਨ। ਅਸੀਂ ਅੱਜ ਇਹ ਕੇਸ ਸੀਬੀਆਈ ਨੂੰ ਸੌਂਪ ਰਹੇ ਹਾਂ। ਮੈਂ ਸੌਂਪਣ ਲਈ ਗ੍ਰਹਿ ਮੰਤਰਾਲੇ ਨੂੰ ਪੱਤਰ ਲਿਖਿਆ ਹੈ। ਸਾਨੂੰ ਸਾਡੀ ਪੁਲਿਸ ‘ਤੇ ਭਰੋਸਾ ਹੈ ਕਿ ਉਹ ਚੰਗੀ ਜਾਂਚ ਕਰ ਰਹੀ ਹੈ ਪਰ ਇਹ ਲੋਕਾਂ ਦੀ ਮੰਗ ਹੈ। ਇਸ ਤੋਂ ਪਹਿਲਾਂ ਸਰਵ ਜਾਤੀ ਖਾਪ ਮਹਾਪੰਚਾਇਤ ਨੇ ਐਤਵਾਰ ਨੂੰ ਸੋਨਾਲੀ ਫੋਗਾਟ ਮੌਤ ਮਾਮਲੇ ਦੀ 23 ਸਤੰਬਰ ਤੱਕ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕਰਨ ਦਾ ਅਲਟੀਮੇਟਮ ਦਿੱਤਾ ਸੀ।

ਹਿਸਾਰ ਦੀ ਜਾਟ ਧਰਮਸ਼ਾਲਾ ‘ਚ ਮਹਾਪੰਚਾਇਤ ਦਾ ਆਯੋਜਨ ਕੀਤਾ ਗਿਆ। ਇਸ ‘ਚ ਸੋਨਾਲੀ ਫੋਗਾਟ ਦੀ ਬੇਟੀ ਯਸ਼ੋਧਰਾ ਅਤੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਵੀ ਸ਼ਿਰਕਤ ਕੀਤੀ। ਸੋਨਾਲੀ ਫੋਗਾਟ (43) ਦੀ ਅਗਸਤ ਦੇ ਅਖੀਰ ਵਿੱਚ ਗੋਆ ਪਹੁੰਚਣ ਤੋਂ ਕੁਝ ਘੰਟਿਆਂ ਬਾਅਦ ਮੌਤ ਹੋ ਗਈ ਸੀ। ਸ਼ੱਕੀ ਹਾਲਾਤਾਂ ‘ਚ ਹੋਈ ਮੌਤ ਦੀ ਜਾਂਚ ਕੀਤੀ ਜਾ ਰਹੀ ਹੈ।ਗੋਆ ਪੁਲਿਸ ਹੁਣ ਤੱਕ ਕਤਲ ਦੇ ਮਾਮਲੇ ਵਿੱਚ ਮੁਲਜ਼ਮ ਸੁਧੀਰ ਸਾਂਗਵਾਨ, ਇੱਕ ਹੋਰ ਸਾਥੀ ਸੁਖਵਿੰਦਰ ਸਿੰਘ ਅਤੇ ਤਿੰਨ ਹੋਰਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ।

ਇਸ ਤੋਂ ਪਹਿਲਾਂ ਸੋਨਾਲੀ ਦੇ ਭਰਾ ਰਿੰਕੂ ਢਾਕਾ ਨੇ ਕਿਹਾ ਕਿ ਜੇਕਰ ਸਰਕਾਰ ਨੇ ਸੀਬੀਆਈ ਜਾਂਚ ਦੀ ਸਿਫ਼ਾਰਸ਼ ਕਰਨ ਦਾ ਫ਼ੈਸਲਾ ਕੀਤਾ ਹੁੰਦਾ ਤਾਂ ਖਾਪ ਮਹਾਂਪੰਚਾਇਤ ਕਰਵਾਉਣ ਦੀ ਲੋੜ ਨਹੀਂ ਸੀ। ਰਿੰਕੂ ਢਾਕਾ ਨੇ ਫਿਰ ਦੁਹਰਾਇਆ ਕਿ ਉਸਦਾ ਪਰਿਵਾਰ ਗੋਆ ਪੁਲਿਸ ਦੀ ਜਾਂਚ ਤੋਂ ਸੰਤੁਸ਼ਟ ਨਹੀਂ ਹੈ।

- Advertisement -

Disclaimer: This article is provided for informational purposes only.  The information should not be taken to represent the opinions, policy, or views of Global Punjab TV, nor any of its staff, employees, or affiliates.

Share this Article
Leave a comment