ਸੀਬੀਆਈ ਇੱਕ ਵਾਰ ਮੁੜ ਕਰੇਗੀ ਬਰਗਾੜੀ ਕਾਂਡ ਦੀ ਜਾਂਚ!

TeamGlobalPunjab
1 Min Read

ਚੰਡੀਗੜ੍ਹ : ਸਾਲ 2015 ਦੌਰਾਨ ਬਰਗਾੜੀ ਅੰਦਰ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਭਾਵੇਂ ਲੰਬਾ ਸਮਾਂ ਹੋ ਗਿਆ ਹੈ ਪਰ ਫਿਰ ਵੀ ਇਸ ਦੀ ਜਾਂਚ ਅਜੇ ਤੱਕ ਕਿਸੇ ਨਤੀਜੇ ‘ਤੇ ਨਹੀਂ ਪਹੁੰਚੀ। ਇੱਥੇ ਹੀ ਬੱਸ ਨਹੀਂ ਬੀਤੇ ਦਿਨੀਂ ਇਸ ਕੇਸ ਦੀ ਕਲੋਜ਼ਰ ਰਿਪੋਰਟ ਵੀ ਸੀਬੀਆਈ ਵੱਲੋਂ ਅਦਾਲਤ ‘ਚ ਪੇਸ਼ ਕਰ ਦਿੱਤੀ ਸੀ ਪਰ ਹੁਣ ਇੱਕ ਵਾਰ ਸੀਬੀਆਈ ਵੱਲੋਂ ਇਨ੍ਹਾਂ ਕੇਸਾਂ ਦੀਚ ਮੁੜ ਜਾਂੜ ਖੋਲ੍ਹੀ ਜਾ ਰਹੀ ਹੈ। ਇੱਥੇ ਹੀ ਬੱਸ ਨਹੀਂ ਪਤਾ ਇਹ ਵੀ ਲੱਗਾ ਹੈ ਕਿ ਸੀਬੀਆਈ ਟੀਮ ਅੱਜ ਬੁਰਜ ਜਵਾਹਰ ਸਿੰਘ ਵਾਲਾ ਪਿੰਡ ਵਿੱਚ ਵੀ ਪਹੁੰਚੀ ਹੈ।

ਦੱਸ ਦਈਏ ਕਿ ਬੀਤੇ ਦਿਨੀਂ ਜਦੋਂ ਇਨ੍ਹਾਂ ਮਾਮਲਿਆਂ ਦੀ ਜਾਂਚ ਦੀ ਕਲੋਜ਼ਰ ਰਿਪੋਰਟ ਸੀਬੀਆਈ ਵੱਲੋਂ ਅਦਾਲਤ ‘ਚ ਪੇਸ਼ ਕੀਤੀ ਗਈ ਸੀ ਤਾਂ ਸਪੈਸ਼ਲ ਇੰਨਵੈਸਟੀਗੇਸ਼ਨ ਟੀਮ (ਸਿੱਟ) ਦੇ ਡੀਜੀਪੀ ਪ੍ਰਬੋਧ ਕੁਮਾਰ ਵੱਲੋਂ ਸੀਬੀਆਈ ਨੂੰ ਪੱਤਰ ਲਿਖਿਆ ਗਿਆ ਸੀ ਜਿਸ ਤੋਂ ਬਾਅਦ ਇਹ ਸ਼ੱਕ ਜਤਾਇਆ ਜਾ ਰਿਹਾ ਸੀ ਕਿ ਸੀਬੀਆਈ ਕੇਸ ਜਾਂਚ ਜਾਰੀ ਰੱਖੇਗੀ। ਇਸ ਤੋਂ ਇਲਾਵਾ ਨੇ ਸੀਬੀਆਈ ਵੱਲੋਂ ਅਦਾਲਤ ‘ਚ ਇਹ ਵੀ ਕਿਹਾ ਗਿਆ ਸੀ ਡੀਜੀਪੀ ਵੱਲੋਂ ਉਨ੍ਹਾਂ ਨੂੰ ਚਿੱਠੀ ਲਿਖੀ ਗਈ ਅਤੇ ਇਸ ਲਈ ਉਹ ਕੁਝ ਹੋਰ ਤੱਥਾਂ ਦੀ ਜਾਂਚ ਕਰਨਾ ਚਾਹੁੰਦੇ ਹਨ ਤੇ ਕਲੋਜ਼ਰ ਰਿਪੋਰਟ ਨੂੰ ਕੁਝ ਸਮੇਂ ਲਈ ਪੈਂਡਿੰਗ ਰੱਖਿਆ ਜਾਵੇ।

Share this Article
Leave a comment