CBSE ਫੈਸਲੇ ਦੇ ਆਉਣ ਤੋਂ ਬਾਅਦ ਹੀ PSEB ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਕੀਤਾ ਜਾਵੇਗਾ ਫੈਸਲਾ : ਚੇਅਰਮੈਨ ਡਾ. ਯੋਗਰਾਜ

TeamGlobalPunjab
1 Min Read

ਮੋਹਾਲੀ:  ਕੋਵਿਡ 19  ਮਹਾਮਾਰੀ ਕਾਰਨ  ਹਰ ਪਾਸੇ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਸਕੂਲੀ ਬੱਚੇ ਘਰਾਂ ‘ਚ ਬੈਠ ਕੇ ਹੀ ਆਨਲਾਈਨ ਲਰਨਿੰਗ ਕਰ ਰਹੇ ਹਨ।

ਬੱਚਿਆਂ ਦੀ ਆਨਲਾਈਨ ਕਲਾਸਾਂ ਤਾਂ ਚਲ ਰਹੀਆਂ ਹਨ ਪਰ  ਪੰਜਾਬ ਸਰਕਾਰ ਵੱਲੋਂ 12ਵੀਂ ਕਲਾਸ ਦੀ ਪ੍ਰੀਖਿਆਵਾਂ ਨੂੰ ਮੁਲਤਵੀ ਕਰ ਦਿਤਾ ਗਿਆ ਸੀ। ਜਿਸਦਾ ਅਜੇ ਤੱਕ ਪ੍ਰੀਖਿਆਵਾਂ ਕਰਾਉਣ ਸਬੰਧੀ ਕੋਈ ਫੈਸਲਾ ਨਹੀਂ ਕੀਤਾ ਗਿਆ।

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਕਿਹਾ ਕਿ ਕੇਂਦਰੀ ਸਿੱਖਿਆ ਮੰਤਰੀ ਦੀ ਸੂਬਿਆਂ ਦੇ ਸਕੱਤਰਾਂ ਨਾਲ ਗੱਲਬਾਤ ਹੋ ਰਹੀ ਹੈ। ਸੀਬੀਐਸਈ ਵੱਲੋਂ 12ਵੀਂ ਕਲਾਸ ਦੀ ਪ੍ਰੀਖਿਆਵਾਂ ਸਬੰਧੀ 1 ਜੂਨ ਤੱਕ ਫੈਸਲਾ ਲਿਆ ਜਾਵੇਗਾ। ਸੀਬੀਐਸਈ ਦੇ ਫੈਸਲੇ ਆਉਣ ਤੋਂ ਬਾਅਦ ਹੀ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 12ਵੀਂ ਕਲਾਸ ਦੀਆਂ ਪ੍ਰੀਖਿਆਵਾਂ ਸਬੰਧੀ ਫੈਸਲਾ ਕੀਤਾ ਜਾਵੇਗਾ।

Share this Article
Leave a comment