CBSE ਨੇ 10ਵੀਂ-12ਵੀਂ ਦੀਆਂ ਪ੍ਰੀਖਿਆਵਾਂ ਕੀਤੀਆਂ ਰੱਦ, ਜਾਣੋ ਕਿੰਝ ਹੋਵੇਗੀ ਮਾਰਕਿੰਗ

TeamGlobalPunjab
2 Min Read

ਨਵੀਂ ਦਿੱਲੀ: ਸੀਬੀਐਸਈ ਨੇ ਇਸ ਸਾਲ ਲਈ 1 ਜੁਲਾਈ ਤੋਂ ਸ਼ੁਰੂ ਹੋਣ ਵਾਲੀਆਂ 10ਵੀਂ ਅਤੇ 12ਵੀਂ ਜਮਾਤਾਂ ਦੀਆਂ ਬਚੀਆਂ ਹੋਈਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ ਦੌਰਾਨ ਬੋਰਡ ਨੇ ਆਪਣੇ ਇਸ ਫ਼ੈਸਲੇ ਦੀ ਜਾਣਕਾਰੀ ਦਿੱਤੀ ਹੈ। ਨਾਲ ਹੀ ਇਹ ਵੀ ਦੱਸਿਆ ਹੈ ਕਿ ਹੁਣ ਕਿਸ ਆਧਾਰ ‘ਤੇ ਵਿਦਿਆਰਥੀਆਂ ਨੂੰ ਅੰਕ ਦਿੱਤੇ ਜਾਣਗੇ ਅਤੇ ਰਿਜ਼ਲਟ ਤਿਆਰ ਕੀਤੇ ਜਾਣਗੇ।

ਕਿਸ ਆਧਾਰ ‘ਤੇ ਹੋਵੇਗੀ ਮਾਰਕਿੰਗ ?

ਬੋਰਡ ਨੇ ਸੁਪਰੀਮ ਕੋਰਟ ਨੂੰ ਦੱਸਿਆ ਹੈ ਕਿ 12ਵੀਂ ਦੇ ਵਿਦਿਆਰਥੀ ਨੂੰ ਸਕੂਲ ਵਿੱਚ ਹੋਈਆਂ ਪਿੱਛਲੀ ਤਿੰਨ ਪ੍ਰੀਖਿਆਵਾਂ ‘ਚ ਉਨ੍ਹਾਂ ਦੀ ਪਰਫਾਰਮੈਂਸ ਦੇ ਆਧਾਰ ‘ਤੇ ਅੰਕ ਦਿੱਤੇ ਜਾਣਗੇ। ਇਸ ਤੋਂ ਇਲਾਵਾ ਉਨ੍ਹਾਂ ਨੂੰ ਕੁੱਝ ਮਹੀਨੇ ਬਾਅਦ ਹੋਣ ਵਾਲੀ ਇੰਪਰੂਵਮੈਂਟ ਪ੍ਰੀਖਿਆ ‘ਚ ਸ਼ਾਮਲ ਹੋਣ ਦਾ ਵੀ ਵਿਕਲਪ ਦਿੱਤਾ ਜਾਵੇਗਾ। ਵਿਦਿਆਰਥੀ ਚਾਹੁਣ ਤਾਂ ਇੰਪਰੂਵਮੈਂਟ ਐਗਜ਼ਾਮ ਦੇ ਕੇ ਆਪਣਾ ਸਕੋਰ ਚੰਗਾ ਕਰ ਸਕਣਗੇ।

ਧਿਆਨ ਯੋਗ ਹੈ ਕਿ ਫਰਵਰੀ-ਮਾਰਚ ਵਿੱਚ ਚੱਲ ਰਹੀ ਪ੍ਰੀਖਿਆਵਾਂ ਕੋਰੋਨਾ ਮਹਾਮਾਰੀ ਕਾਰਨ ਮੁਲਤਵੀ ਕਰ ਦਿੱਤੀ ਗਈਆਂ ਸਨ। ਫਿਰ ਸੀਬੀਐਸਈ ਨੇ 1 ਜੁਲਾਈ ਤੋਂ ਲੈ ਕੇ 15 ਜੁਲਾਈ ਤੱਕ ਪ੍ਰੀਖਿਆਵਾਂ ਕਰਵਾਉਣ ਦੀ ਗੱਲ ਕਹੀ ਸੀ। ਇਸ ਲਈ ਡੇਟਸ਼ੀਟ ਵੀ ਜਾਰੀ ਕਰ ਦਿੱਤੀ ਗਈ ਸੀ ਪਰ ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਸੁਪਰੀਮ ਕੋਰਟ ਵਿੱਚ ਪਟੀਸ਼ਨਾਂ ਦਰਜ ਕੀਤੀਆਂ ਗਈਆਂ ਕਿ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਜਾਣ ਤੇ ਕਈ ਸੂਬਾ ਸਰਕਾਰਾਂ ਵੀ ਇਸ ਪੱਖ ਵਿੱਚ ਸਨ।

- Advertisement -

Share this Article
Leave a comment