CBSE ਵੱਲੋਂ 10ਵੀਂ ਤੇ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ

Global Team
1 Min Read

ਨਵੀਂ ਦਿੱਲੀ: CBSE ਬੋਰਡ ਵੱਲੋਂ 10ਵੀਂ ਅਤੇ 12ਵੀਂ ਜਮਾਤ ਦੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ। ਡੇਟਸ਼ੀਟ ਦੇ ਮੁਤਾਬਕ ਇਹ ਪ੍ਰੀਖਿਆਵਾਂ 15 ਫਰਵਰੀ 2023 ਤੋਂ ਸ਼ੁਰੂ ਹੋ ਜਾਣਗੀਆਂ। ਦੱਸਣਯੋਗ ਹੈ ਕਿ ਵਿਦਿਆਰਥੀਆਂ ਦੇ ਵੱਲੋਂ ਪ੍ਰੀਖਿਆਵਾਂ ਦੀਆਂ ਤਰੀਕਾਂ ਦੇ ਐਲਾਨ ਨੂੰ ਲੈ ਕੇ ਕਾਫੀ ਸਮੇਂ ਤੋਂ ਸੋਸ਼ਲ ਮੀਡੀਆ ‘ਤੇ ਮੰਗ ਕੀਤੀ ਜਾ ਰਹੀ ਸੀ।

ਬੋਰਡ ਨੇ ਦੱਸਿਆ ਕਿ ਪ੍ਰੀਖਿਆ ਸਵੇਰੇ 10:30 ਵਜੇ ਸ਼ੁਰੂ ਹੋਵੇਗੀ। ਸੀ.ਬੀ.ਐੱਸ.ਈ ਨੇ ਹਾਲ ਹੀ ਵਿੱਚ ਪ੍ਰੈਕਟੀਕਲ ਪ੍ਰੀਖਿਆ ਦੀ ਮਿਤੀ ਦਾ ਐਲਾਨ ਵੀ ਕੀਤਾ ਸੀ। ਇਸ ਅਨੁਸਾਰ 10ਵੀਂ ਅਤੇ 12ਵੀਂ ਜਮਾਤ ਦੀ ਪ੍ਰੈਕਟੀਕਲ ਪ੍ਰੀਖਿਆ 1 ਜਨਵਰੀ 2023 ਤੋਂ ਲਈ ਜਾਵੇਗੀ। ਇਸ ਤੋਂ ਇਲਾਵਾ ਸੀ.ਬੀ.ਐੱਸ.ਈ ਨੇ ਆਪਣੀ ਅਧਿਕਾਰਤ ਵੈੱਬਸਾਈਟ ‘ਤੇ ਵੱਖ-ਵੱਖ ਵਿਸ਼ਿਆਂ ਲਈ ਸੈਂਪਲ ਪੇਪਰ ਵੀ ਜਾਰੀ ਕੀਤਾ ਹੈ।

Share This Article
Leave a Comment