ਅੰਮ੍ਰਿਤਸਰ: ਅੰਮ੍ਰਿਤਸਰ ‘ਚ ਬਾਬਾ ਅਬੈਂਡਕਰ ਸਾਹਿਬ ਦੀ ਮੂਰਤੀ ਤੋੜਨ ਦੀ ਘਟਨਾ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਜਿਸ ‘ਚ ਦੇਖਿਆ ਜਾ ਸਕਦਾ ਹੈ ਕਿ ਦੋਸ਼ੀ ਆਕਾਸ਼ਦੀਪ ਪਹਿਲਾਂ ਪੈਟਰੋਲ ਪਾ ਕੇ ਮੂਰਤੀ ਨੂੰ ਅੱਗ ਲਗਾਉਂਦਾ ਹੈ। ਇਸ ਤੋਂ ਬਾਅਦ ਉਹ ਆਪਣੇ ਬੈਗ ‘ਚੋਂ ਹਥੌੜਾ ਕੱਢ ਕੇ ਪੌੜੀਆਂ ‘ਤੇ ਚੜ੍ਹ ਕੇ ਮੂਰਤੀ ਨੂੰ ਤੋੜਨਾ ਸ਼ੁਰੂ ਕਰ ਦਿੰਦਾ ਹੈ। ਇਸ ਦੌਰਾਨ ਕਿਸੇ ਨੇ ਵੀ ਉਸ ਨੂੰ ਨਹੀਂ ਰੋਕਿਆ ਅਤੇ ਹਰ ਕੋਈ ਇਸ ਘਟਨਾ ਨੂੰ ਆਪਣੇ ਮੋਬਾਈਲਾਂ ‘ਚ ਕੈਦ ਕਰਨ ਲੱਗਾ।
ਬਾਬਾ ਸਾਹਿਬ ਦੇ ਬੁੱਤ ਨੂੰ ਤੋੜਨ ਤੋਂ ਬਾਅਦ ਪੰਜਾਬ ਦੇ ਦਲਿਤ ਭਾਈਚਾਰੇ ਨੇ ਵਿਰੋਧ ‘ਚ ਬੰਦ ਦਾ ਐਲਾਨ ਕੀਤਾ ਸੀ। ਪੰਜਾਬ ਦੇ ਪੰਜ ਜ਼ਿਲ੍ਹੇ ਜਲੰਧਰ, ਲੁਧਿਆਣਾ, ਫਗਵਾੜਾ, ਨਵਾਂਸ਼ਹਿਰ, ਹੁਸ਼ਿਆਰਪੁਰ ਅਤੇ ਮੋਗਾ 28 ਜਨਵਰੀ ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਬੰਦ ਰਹੇ। ਹਾਲਾਂਕਿ ਇਸ ਦੌਰਾਨ ਮੈਡੀਕਲ ਸਟੋਰ, ਹਸਪਤਾਲ ਅਤੇ ਪੈਟਰੋਲ ਪੰਪ ਵਰਗੀਆਂ ਐਮਰਜੈਂਸੀ ਸੇਵਾਵਾਂ ਖੁੱਲ੍ਹੀਆਂ ਰਹੀਆਂ। ਜਲੰਧਰ ‘ਚ ਭਗਵਾਨ ਵਾਲਮੀਕੀ ਚੌਕ, ਬਾਬਾ ਸਾਹਿਬ ਅੰਬੇਡਕਰ ਚੌਕ, ਸ਼੍ਰੀ ਗੁਰੂ ਰਵਿਦਾਸ ਚੌਕ ਅਤੇ ਹੋਰ ਚੌਰਾਹਿਆਂ ‘ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਸੀ। ਜਲੰਧਰ ਵਿੱਚ ਸਭ ਤੋਂ ਵੱਡੇ ਪ੍ਰਦਰਸ਼ਨ ਭਗਵਾਨ ਵਾਲਮੀਕਿ ਮਹਾਰਾਜ ਚੌਕ (ਜੋਤੀ ਚੌਕ), ਡਾ.ਬੀ.ਆਰ.ਅੰਬੇਦਕਰ ਚੌਕ (ਨਕੋਦਰ ਚੌਕ) ਅਤੇ ਸ੍ਰੀ ਗੁਰੂ ਰਵਿਦਾਸ ਚੌਕ ਵਿੱਚ ਕੀਤੇ ਗਏ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।