ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ ਕੇਂਦਰ : ਸੁਖਜਿੰਦਰ ਸਿੰਘ ਰੰਧਾਵਾ

Global Team
2 Min Read

ਜੈਪੁਰ: ਕਾਂਗਰਸ ਦੇ ਰਾਜਸਥਾਨ ਇੰਚਾਰਜ ਸੁਖਜਿੰਦਰ ਸਿੰਘ ਰੰਧਾਵਾ ਨੇ ਸ਼ਨੀਵਾਰ ਨੂੰ ਦੋਸ਼ ਲਾਇਆ ਕਿ ਕੇਂਦਰ ਦੀ ਸੱਤਾਧਾਰੀ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ।ਉਹ ਇੱਥੇ ਪਾਰਟੀ ਆਗੂਆਂ ਦੀ ਮੀਟਿੰਗ ਨੂੰ ਸੰਬੋਧਨ ਕਰ ਰਹੇ ਸਨ। ਪਾਰਟੀ ਬੁਲਾਰੇ ਅਨੁਸਾਰ ਰੰਧਾਵਾ ਨੇ ਕਿਹਾ, ‘ਕੇਂਦਰ ਦੀ ਭਾਜਪਾ ਸਰਕਾਰ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਲਈ ਸੰਵਿਧਾਨਕ ਸੰਸਥਾਵਾਂ ਦੀ ਦੁਰਵਰਤੋਂ ਕਰ ਰਹੀ ਹੈ। ਆਮ ਲੋਕਾਂ ਦੀ ਆਵਾਜ਼ ਨੂੰ ਦਬਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਰਾਹੁਲ ਗਾਂਧੀ ਆਮ ਜਨਤਾ ਦੇ ਦੁੱਖਾਂ, ਤਕਲੀਫ਼ਾਂ ਅਤੇ ਸਮੱਸਿਆਵਾਂ ਨੂੰ ਉਠਾਉਂਦੇ ਹੋਏ ‘ਭਾਰਤ ਜੋੜੋ ਯਾਤਰਾ’ ਕੱਢ ਰਹੇ ਹਨ, ਜਿਸ ਨੂੰ ਲੋਕਾਂ ਦਾ ਭਰਵਾਂ ਸਮਰਥਨ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਸਾਰੇ ਆਗੂਆਂ ਨੂੰ ਸਮਝਣਾ ਹੋਵੇਗਾ ਕਿ ਵਰਕਰ ਸਭ ਤੋਂ ਅਹਿਮ ਹਨ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਵਰਕਰਾਂ ਦੀ ਗੱਲ ਸੁਣੋਗੇ ਤਾਂ ਵਰਕਰ ਹੀ ਤੁਹਾਨੂੰ ਸਫ਼ਲਤਾ ਦੇਵੇਗਾ, ਇਸ ਲਈ ਵਰਕਰਾਂ ਦੀ ਨੀਅਤ ਅਨੁਸਾਰ ਕੰਮ ਕਰਦੇ ਹੋਏ ਪਾਰਟੀ ਦੀ ਮਜਬੂਤੀ ਲਈ ਕੰਮ ਕਰੋ।ਪਾਰਟੀ ਦੇ ਸੂਬਾ ਪ੍ਰਧਾਨ ਗੋਵਿੰਦ ਸਿੰਘ ਦੋਤਸਰਾ ਨੇ ਕਿਹਾ ਕਿ ਨਾ ਤਾਂ ਬੀ.ਜੇ.ਪੀ. ਰਾਜਸਥਾਨ ਸਰਕਾਰ ਦੇ ਖਿਲਾਫ ਕੋਈ ਮੁੱਦਾ ਬਣਾ ਸਕੀ ਹੈ, ਤੇ ਨਾ ਹੀ ਕੋਈ ਅੰਦੋਲਨ ਕਰ ਸਕੀ, ਉਹ ਸਿਰਫ ਝੂਠੇ ਤੱਥਾਂ ਦੇ ਆਧਾਰ ‘ਤੇ ਪੇਪਰ ਲੀਕ ਵਰਗੇ ਮੁੱਦਿਆਂ ‘ਤੇ ਪ੍ਰਚਾਰ ਕਰ ਰਹੀ ਹੈ।

Share this Article
Leave a comment