ਕਿਸਾਨ ਅੰਦੋਲਨ ਨਾਲ ਸਬੰਧਿਤ ਕੇਂਦਰ ਸਰਕਾਰ ਨੇ ਪੋਸਟਾਂ ਅਤੇ ਖਾਤਿਆਂ ਨੂੰ ਕਰਵਾਇਆ ਬਲੌਕ : ਐਲਨ ਮਸਕ

Rajneet Kaur
2 Min Read

ਨਿਊਜ਼ ਡੈਸਕ: ਸੋਸ਼ਲ ਮੀਡੀਆ ਪਲੇਟਫਾਰਮ ਦੁਨੀਆ ਦੇ ਸਭ ਤੋਂ ਅਮੀਰ ਵਿਅਕਤੀ ਐਲਨ ਮਸਕ ਦੀ ਕੰਪਨੀ ਨੇ ਵੀਰਵਾਰ ਨੂੰ ਇੱਕ ਅਧਿਕਾਰਤ ਬਿਆਨ ਜਾਰੀ ਕੀਤਾ। ਐਕਸ (ਪਹਿਲਾਂ ਟਵਿੱਟਰ) ਦਾ ਕਹਿਣਾ ਹੈ ਕਿ ਭਾਰਤ ਸਰਕਾਰ ਨੇ ਹੁਕਮ ਜਾਰੀ ਕੀਤਾ ਸੀ, ਜਿਸ ਦੀ ਉਸ ਨੇ ਪਾਲਣਾ ਕੀਤੀ। ਕੰਪਨੀ ਦੀ ਗਲੋਬਲ ਅਫੇਅਰਜ਼ ਟੀਮ ਨੇ ਲਿਖਿਆ ਕਿ ਉਹ ਇਸ ਕਾਰਵਾਈ ਨਾਲ ਸਹਿਮਤ ਨਹੀਂ ਹੈ। ਐਕਸ ਦਾ ਇਹ ਬਿਆਨ ਕੇਂਦਰ ਸਰਕਾਰ ਦੇ ਐਮਰਜੈਂਸੀ ਆਦੇਸ਼ ਤੋਂ ਬਾਅਦ ਆਇਆ ਹੈ। ਸੂਚਨਾ ਅਤੇ ਤਕਨਾਲੋਜੀ ਮੰਤਰਾਲੇ (MeitY) ਨੇ Facebook, Instagram, Reddit, X ਅਤੇ Snapchat ਵਰਗੀਆਂ ਕੰਪਨੀਆਂ ਨੂੰ 177 ਖਾਤਿਆਂ ਅਤੇ ਪੋਸਟਾਂ ਨੂੰ ਹਟਾਉਣ ਲਈ ਕਿਹਾ ਸੀ।

ਰਿਪੋਰਟ ਅਨੁਸਾਰ MeitY ਨੇ ਇਹ ਹੁਕਮ ਗ੍ਰਹਿ ਮੰਤਰਾਲੇ ਦੀ ਸਲਾਹ ‘ਤੇ ਜਾਰੀ ਕੀਤਾ ਸੀ।  ਜਿਨ੍ਹਾਂ ਖਾਤਿਆਂ/ਪੋਸਟਾਂ ਨੂੰ ਬਲਾਕ ਕਰਨ ਲਈ ਕਿਹਾ ਗਿਆ ਹੈ, ਉਹ ਕਿਸਾਨ ਅੰਦੋਲਨ ਨਾਲ ਸਬੰਧਿਤ ਹਨ। ਐਕਸ ਦੀ ਗਲੋਬਲ ਅਫੇਅਰਜ਼ ਟੀਮ ਨੇ ਅਧਿਕਾਰਤ ਹੈਂਡਲ ‘ਤੇ ਲਿਖਿਆ, ‘ਭਾਰਤ ਸਰਕਾਰ ਨੇ ਕਾਰਜਕਾਰੀ ਆਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਐਕਸ ਨੂੰ ਕੁਝ ਖਾਤਿਆਂ ਅਤੇ ਪੋਸਟਾਂ ‘ਤੇ ਕਾਰਵਾਈ ਕਰਨ ਦੀ ਜ਼ਰੂਰਤ ਹੈ।’ ਕੰਪਨੀ ਨੇ ਕਿਹਾ, “ਆਦੇਸ਼ਾਂ ਦਾ ਪਾਲਣ ਕਰਦੇ ਹੋਏ, ਅਸੀਂ ਇਨ੍ਹਾਂ ਖਾਤਿਆਂ ਅਤੇ ਪੋਸਟਾਂ ਨੂੰ ਸਿਰਫ ਭਾਰਤ ਵਿੱਚ ਹੀ ਬਲੌਕ ਕਰਾਂਗੇ। ਹਾਲਾਂਕਿ, ਅਸੀਂ ਇਹਨਾਂ ਕਾਰਵਾਈਆਂ ਨਾਲ ਅਸਹਿਮਤ ਹਾਂ ਅਤੇ ਮੰਨਦੇ ਹਾਂ ਕਿ ਪ੍ਰਗਟਾਵੇ ਦੀ ਆਜ਼ਾਦੀ ਨੂੰ ਇਹਨਾਂ ਪੋਸਟਾਂ ਤੱਕ ਵਧਾਇਆ ਜਾਣਾ ਚਾਹੀਦਾ ਹੈ।” ਐਕਸ ਨੇ ਕਿਹਾ ਕਿ ਉਹ ਭਾਰਤ ਸਰਕਾਰ ਦੇ ਹੁਕਮਾਂ ਨੂੰ ਜਨਤਕ ਕਰਨਾ ਚਾਹੁੰਦੀ ਹੈ ਪਰ ਕਾਨੂੰਨੀ ਰੋਕਾਂ ਕਾਰਨ ਅਜਿਹਾ ਕਰਨ ਲਈ ਮਜਬੂਰ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment