ਨਵੀਂ ਦਿੱਲੀ: ਕੇਂਦਰ ਸਰਕਾਰ ਨੇ ਅੱਜ ਕਿਸਾਨ ਜਥੇਬੰਦੀਆਂ ਇਕ ਪੱਤਰ ਭੇਜ ਕੇ ਬੈਠਕ ਲਈ ਸੱਦਾ ਭੇਜਿਆ ਹੈ। ਕੇਂਦਰ ਨੇ ਚਿੱਠੀ ‘ਚ ਸਰਕਾਰ ਵਲੋਂ ਕਿਸਾਨ ਜਥੇਬੰਦੀਆਂ ਨੂੰ 30 ਦਸੰਬਰ ਨੂੰ ਦੁਪਹਿਰ 2 ਵਜੇ ਵਿਗਿਆਨ ਭਵਨ ਵਿਖੇ ਮੀਟਿੰਗ ਬੁਲਾਇਆ ਹੈ।
ਇਸ ਚਿੱਠੀ ‘ਚ 40 ਕਿਸਾਨ ਜਥੇਬੰਦੀਆਂ ਦੇ ਆਗੂਆਂ ਦੇ ਨਾਮ ਹਨ। ਦੱਸਣਯੋਗ ਹੈ ਕਿ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਵਲੋਂ ਕੇਂਦਰ ਸਰਕਾਰ ਨੂੰ 29 ਦਸੰਬਰ ਨੂੰ ਸਵੇਰੇ 11 ਵਜੇ ਗੱਲਬਾਤ ਲਈ ਪ੍ਰਸਤਾਵ ਭੇਜਿਆ ਸੀ।
ਖੇਤੀਬਾੜੀ ਮੰਤਰਾਲੇ ਦੇ ਸਕੱਤਰ ਸੰਜੈ ਅਗਰਵਾਲ ਨੇ ਚਿੱਠੀ ‘ਚ ਲਿਖਿਆ, ਕਿਸਾਨੀ ਸੰਗਠਨਾਂ ਨੂੰ 30 ਦਸੰਬਰ 2020 ਨੂੰ ਦੁਪਹਿਰ 2 ਵਜੇ ਵਿਗਿਆਨ ਭਵਨ ਵਿਖੇ ਕੇਂਦਰੀ ਮੰਤਰੀ ਪੱਧਰ ਦੀ ਕਮੇਟੀ ਨਾਲ ਮੀਟਿੰਗ ਕਰਨ ਲਈ ਬੇਨਤੀ ਕੀਤੀ ਜਾਂਦੀ ਹੈ।