ਪੰਜਾਬ ‘ਚ ਕੇਂਦਰ ਸਰਕਾਰ ਨੇ ਬੰਦ ਕੀਤੇ 3300 ਕਰੋੜ ਦੇ ਤਿੰਨ ਪ੍ਰੋਜੈਕਟ, ਸਿੱਧਾ ਸੂਬੇ ਨੂੰ ਨਕਸਾਨ, ਇਹ ਬਣਿਆ ਅਸਲ ਕਾਰਨ

Global Team
2 Min Read

ਚੰਡੀਗੜ੍ਹ: ਪੰਜਾਬ ਵਿੱਚ ਜਿਸ ਦਾ ਡਰ ਸੀ ਅੱਜ ਹੋ ਨਿੱਬੜਿਆ ਹੈ। ਭਾਰਤ ਸਰਕਾਰ ਨੇ ਸੂਬੇ ਵਿੱਚ NHAI ਦੇ ਤਿੰਨ ਪ੍ਰੋਜੈਕਟਾਂ ਨੂੰ ਬੰਦ ਕਰ ਦਿੱਤਾ ਹੈ। ਜਿਸ ਨਾਲ ਪੰਜਾਬ ਨੂੰ 3303 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਹ ਪੈਸਾ ਨੈਸ਼ਨਲ ਹਾਈਵੇਅ ਬਣਾਉਣ ‘ਤੇ ਖਰਚ ਕੀਤੇ ਜਾਣੇ ਸਨ। ਪਰ ਪੰਜਾਬ ਸਰਕਾਰ NHAI ਨੂੰ ਜ਼ਿਮੀਨ ਹੀ ਐਕਵਾਇਰ ਕਰਕੇ ਨਹੀਂ ਦੇ ਸਕੀ। ਜਿਸ ਤੋਂ ਬਾਅਦ ਇਹ ਪ੍ਰੋਜੈਕਟ ਬੰਦ ਕਰ ਦਿੱਤੇ ਗਏ।

ਇਸ ਦੀ ਜਾਣਕਾਰੀ ਰਾਜ ਸਭਾ ਵਿੱਚ ਕੇਂਦਰੀ ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਦਿੱਤੀ ਹੈ। ਦਰਅਸਲ ਪੰਜਾਬ ਤੋਂ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨੇ ਪੰਜਾਬ ਦੇ ਤਿੰਨ ਨੈਸ਼ਨਲ ਹਾਈਵੇ ਪ੍ਰਾਜੈਕਟਾਂ ਨੂੰ ਬੰਦ ਕਰਨ ਦੀ ਆਵਾਜ਼ ਵੀ ਸੰਸਦ ਵਿੱਚ ਉਠਾਈ ਸੀ। ਜਿਸ ਦੇ ਜਵਾਬ ਵਿੱਚ ਮੰਤਰੀ ਨਿਤਿਨ ਗਡਕਰੀ ਨੂੰ ਖੁਦ ਇਸ ‘ਤੇ ਭਾਰਤ ਸਰਕਾਰ ਦਾ ਪੱਖ ਪੇਸ਼ ਕਰਨਾ ਪਿਆ।

ਕੇਂਦਰ ਸਰਕਾਰ ਦਾ ਰਾਜ ਸਭਾ ਵਿੱਚ ਕਹਿਣਾ ਹੈ ਕਿ ਜ਼ਮੀਨ ਐਕਵਾਇਰ ਵਿੱਚ ਮੁਸ਼ਕਲਾਂ ਕਾਰਨ ਇਹ ਪ੍ਰਾਜੈਕਟ ਰੁਕੇ ਹੋਏ ਹਨ। ਪੰਜਾਬ ਦੇ ਰਾਜ ਸਭਾ ਮੈਂਬਰ ਵਿਕਰਮ ਸਾਹਨੀ ਦੇ ਇੱਕ ਸਵਾਲ ਦੇ ਜਵਾਬ ਵਿੱਚ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਐੱਨ.ਐੱਚ.ਏ.ਆਈ ਨੇ ਅਸਲ ਵਿੱਚ ਜ਼ਮੀਨ ਗ੍ਰਹਿਣ ਵਿੱਚ ਰੁਕਾਵਟਾਂ ਅਤੇ ਲੋੜਾਂ ਪੂਰੀਆਂ ਨਾ ਹੋਣ ਕਾਰਨ 3,303 ਕਰੋੜ ਰੁਪਏ ਦੇ ਪ੍ਰੋਜੈਕਟ ਰੱਦ ਕਰ ਦਿੱਤੇ ਹਨ।

ਗਡਕਰੀ ਨੇ ਇਹ ਵੀ ਦੱਸਿਆ ਕਿ ਕੇਂਦਰ ਵੱਲੋਂ ਪੰਜਾਬ ਸਰਕਾਰ ਨੂੰ ਜ਼ਮੀਨ ਐਕੁਆਇਰ ਕਰਨ ਅਤੇ ਪ੍ਰਾਜੈਕਟਾਂ ਨੂੰ ਜਾਰੀ ਰੱਖਣ ਲਈ ਲੋੜੀਂਦੀਆਂ ਸ਼ਰਤਾਂ ਪੂਰੀਆਂ ਕਰਨ ਲਈ ਪ੍ਰਸਤਾਵ ਵੀ ਭੇਜਿਆ ਗਿਆ ਹੈ। ਪੰਜਾਬ ਵਿੱਚ ਹੁਣ ਤੱਕ 52000 ਕਰੋੜ ਰੁਪਏ ਦੀ ਲਾਗਤ ਨਾਲ 1500 ਕਿਲੋਮੀਟਰ ਲੰਬਾ ਕੌਮੀ ਮਾਰਗ ਤਿਆਰ ਕੀਤਾ ਜਾ ਰਿਹਾ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment