ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੇਂਦਰ ਸਰਕਾਰ ਵਲੋਂ ਪ੍ਰਵਾਨਗੀ

TeamGlobalPunjab
1 Min Read

ਅੰਮ੍ਰਿਤਸਰ: ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸਿੱਖ ਸ਼ਰਧਾਲੂਆਂ ਦੇ ਜਥੇ ਨੂੰ ਕੇਂਦਰ ਸਰਕਾਰ ਵਲੋਂ ਪ੍ਰਵਾਨਗੀ ਦੇ ਦਿੱਤੀ ਗਈ ਹੈ। ਇਹ ਜਥਾ 12 ਅਪ੍ਰੈਲ ਨੂੰ ਪਾਕਿਸਤਾਨ ਲਈ ਅਟਾਰੀ ਸਰਹੱਦ ਤੋਂ ਰਵਾਨਾ ਹੋਵੇਗਾ। ਜਾਣਕਾਰੀ ਅਨੁਸਾਰ ਇਸ ਸਬੰਧੀ ਭਾਰਤ ਸਰਕਾਰ ਦੇ ਸਬੰਧਤ ਮੰਤਰਾਲੇ ਵਲੋਂ ਅਟਾਰੀ ਸਰਹੱਦ ਤੇ ਇਮੀਗ੍ਰੇਸ਼ਨ ਵਿਭਾਗ ਨੂੰ ਲਿਖਤੀ ਜਾਣਕਾਰੀ ਵੀ ਭੇਜ ਦਿੱਤੀ ਗਈ ਹੈ ।

ਐੱਸਜੀਪੀਸੀ ਵਲੋਂ ਇਸ ਵਾਰ ਜਥੇ ਵਿੱਚ ਜਾਣ ਲਈ 793 ਸ਼ਰਧਾਲੂਆਂ ਦੇ ਨਾਮ ਭੇਜੇ ਗਏ ਸਨ। ਇਸ ‘ਚੋਂ 356 ਸ਼ਰਧਾਲੂਆਂ ਦੇ ਨਾਮ ਕੱਟ ਦਿੱਤੇ ਗਏ ਤੇ ਪਾਕਿਸਤਾਨ ਅੰਬੈਸੀ ਨੇ 437 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਹੈ।

ਐੱਸਜੀਪੀਸੀ ਦੇ ਬੁਲਾਰੇ ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਬਹੁਤ ਸਾਰੇ ਨਾਮ ਸੂਚੀ ‘ਚੋਂ ਕੱਟ ਦਿੱਤੇ ਗਏ ਹਨ। ਸਰਕਾਰ ਨੂੰ ਜ਼ਿਆਦਾ ਤੋਂ ਜ਼ਿਆਦਾ ਸ਼ਰਧਾਲੂਆਂ ਨੂੰ ਪਾਕਿਸਤਾਨ ਜਾਣ ਦੀ ਮਨਜ਼ੂਰੀ ਦਿੱਤੀ ਜਾਣੀ ਚਾਹੀਦੀ ਹੈ। ਨਾਮ ਕੱਟੇ ਜਾਣ ਕਾਰਨ ਸ਼ਰਧਾਲੂਆਂ ਵਿੱਚ ਰੋਸ ਹੈ। 12 ਅਪ੍ਰੈਲ ਨੂੰ ਪਾਕਿਸਤਾਨ ਜਾਣ ਵਾਲੇ ਜਥੇ ਪਾਕਿਸਤਾਨ ਸਥਿਤ ਵੱਖ-ਵੱਖ ਗੁਰੂਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 22 ਅਪ੍ਰੈਲ ਨੂੰ ਭਾਰਤ ਪਰਤੇਗਾ।

Share this Article
Leave a comment