ਨਵੀ ਦਿੱਲੀ : ਸਰਕਾਰ ਨੇ ਸੰਸਦ ਦੇ ਆਉਣ ਵਾਲੇ ਬਜਟ ਸੈਸ਼ਨ ਦੀ ਸ਼ੁਰੂਆਤ ਤੋਂ ਪਹਿਲਾਂ 27 ਜਨਵਰੀ ਨੂੰ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਹੈ, ਜਿਸ ਵਿੱਚ ਦੋਵਾਂ ਸਦਨਾਂ ਵਿੱਚ ਵਿਧਾਨਕ ਕੰਮ ਅਤੇ ਕੁਝ ਹੋਰ ਮਾਮਲਿਆਂ ‘ਤੇ ਚਰਚਾ ਕੀਤੀ ਜਾਵੇਗੀ। ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਕੇਂਦਰੀ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ।
ਦੱਸ ਦਈਏ ਸੰਸਦੀ ਮਾਮਲਿਆਂ ਬਾਰੇ ਮੰਤਰੀ ਕਿਰੇਨ ਰਿਜੀਜੂ ਨੇ ਪਿਛਲੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਸੀ ਕਿ ਸੰਸਦ ਦਾ ਬਜਟ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ 2 ਅਪ੍ਰੈਲ ਤੱਕ ਚੱਲੇਗਾ। ਬਜਟ ਸੈਸ਼ਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੇ ਲੋਕ ਸਭਾ ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਨਾਲ ਸ਼ੁਰੂ ਹੋਵੇਗਾ।
ਜ਼ਿਕਰਯੋਗ ਹੈ ਕਿ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਆਰਥਿਕ ਸਰਵੇਖਣ ਅਤੇ ਆਮ ਬਜਟ ਪੇਸ਼ ਕਰਨਗੇ। ਸੰਸਦੀ ਪ੍ਰਥਾ ਅਨੁਸਾਰ ਇਸ ਵਾਰ ਬਜਟ 1 ਫਰਵਰੀ ਐਤਵਾਰ ਨੂੰ ਪੇਸ਼ ਕੀਤਾ ਜਾਵੇਗਾ। ਸੈਸ਼ਨ ਦਾ ਪਹਿਲਾ ਪੜਾਅ 13 ਫਰਵਰੀ ਨੂੰ ਸਮਾਪਤ ਹੋਵੇਗਾ ਅਤੇ ਬਜਟ ਸੈਸ਼ਨ ਦਾ ਦੂਜਾ ਪੜਾਅ 9 ਮਾਰਚ ਨੂੰ ਸ਼ੁਰੂ ਹੋਵੇਗਾ, ਜੋ 2 ਅਪ੍ਰੈਲ ਤੱਕ ਚੱਲੇਗਾ।
ਸੰਸਦ ਦਾ ਸੈਸ਼ਨ 28 ਜਨਵਰੀ ਨੂੰ ਸ਼ੁਰੂ ਹੋਵੇਗਾ ਅਤੇ ਬਜਟ 1 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਹੇਠ ਹਰ ਬਜਟ ਸਮਾਜ, ਦੇਸ਼ ਅਤੇ ਇਸਦੇ ਭਵਿੱਖ ਨੂੰ ਧਿਆਨ ਵਿੱਚ ਰੱਖਦੇ ਹੋਏ ਵਿਸ਼ੇਸ਼ ਹੁੰਦਾ ਹੈ। ਸਰਕਾਰੀ ਕੰਮ ਦੀ ਕੋਈ ਕਮੀ ਨਹੀਂ ਹੈ। ਕਿਸੇ ਵੀ ਸਰਕਾਰੀ ਕੰਮ ‘ਚ ਕੋਈ ਕਮੀ ਨਾ ਰਹੇ ਤਾਂ ਹਰ ਫੈਸਲਾ ਸੋਚ-ਸਮਝ ਕੇ ਲਿਆ ਅਤੇ ਲਾਗੂ ਕੀਤਾ ਜਾਂਦਾ ਹੈ।” ਓਧਰ ਦੂਜੇ ਪਾਸੇ ਕਿਰੇਨ ਰਿਜੀਜੂ ਨੇ ਕਿਹਾ ਕਿ ਜਦੋਂ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਧਾਨ ਮੰਤਰੀ ਬਣੇ ਹਨ, ਸਰਕਾਰ ਨੇ ਹਰ ਫੈਸਲਾ ਸੋਚ-ਸਮਝ ਕੇ ਲਿਆ ਹੈ। ਇਸ ਵਿੱਚ ਕੋਈ ਸ਼ੱਕ ਨਹੀਂ ਹੈ। ਤੁਸੀਂ ਬਜਟ ਨੂੰ ਦੇਖੋ ਜਾਂ ਯੋਜਨਾ ਨੂੰ ਸਰਕਾਰ ਹਰ ਚੀਜ਼ ‘ਤੇ ਸੋਚ-ਸਮਝ ਕੇ ਫੈਸਲੇ ਲੈਂਦੀ ਹੈ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ਅਤੇ ਇੰਸਟਾਗ੍ਰਾਮ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ

