ਕੇਂਦਰ ਸਰਕਾਰ ਵੱਲੋਂ ਕਿਸਾਨ ਜਥੇਬੰਦੀਆਂ ਨੂੰ ਦੂਸਰੀ ਵਾਰ ਮੁਲਾਕਾਤ ਦਾ ਸੱਦਾ

TeamGlobalPunjab
1 Min Read

ਚੰਡੀਗੜ੍ਹ: ਖੇਤੀ ਸੁਧਾਰ ਕਾਨੂੰਨ ਖਿਲਾਫ਼ ਪੰਜਾਬ ‘ਚ ਕਿਸਾਨ ਜਥੇਬੰਦੀਆਂ ਸੜਕਾਂ ‘ਤੇ ਨਿੱਤਰੀਆਂ ਹੋਈਆਂ ਹਨ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਦੂਸਰੀ ਵਾਰ ਗੱਲਬਾਤ ਕਰਨ ਲਈ ਸੱਦਾ ਭੇਜਿਆ ਹੈ। ਖੇਤੀਬਾੜੀ ਮੰਤਰਾਲੇ ਦੇ ਸਕੱਤਰ ਸੰਜੈ ਅਗਰਵਾਲ ਵੱਲੋਂ ਕਿਸਾਨਾਂ ਦੇ ਨਾਮ ਇੱਕ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ‘ਚ 14 ਅਕਤੂਬਰ ਨੂੰ ਸਵੇਰੇ 11.30 ਵਜੇ ਖੇਤੀਬਾੜੀ ਮੰਤਰਾਲੇ ਵਿਖੇ ਗੱਲਬਾਤ ਲਈ ਬੁਲਾਇਆ ਗਿਆ ਹੈ। ਕਿਸਾਨਾਂ ਨੂੰ ਇਹ ਪੱਤਰ ਈ-ਮੇਲ ਅਤੇ ਵਟ੍ਹਸਐਪ ਰਾਹੀਂ ਭੇਜੇ ਹਨ।

ਕਿਸਾਨ ਜਥੇਬੰਦੀਆਂ ਨੂੰ ਇਹ ਪੱਤਰ ਮਿਲ ਤਾਂ ਗਏ ਹਨ ਹੁਣ ਅਗਲੀ ਰਣਨੀਤੀ ਕਿਸਾਨ ਜਥੇਬੰਦੀਆਂ ਵੱਲੋਂ ਸਾਂਝਾ ਇਕੱਠ ਕਰਨ ਤੋਂ ਬਾਅਦ ਹੀ ਆਖਰੀ ਫੈਸਲਾ ਲਿਆ ਜਾਵੇਗਾ। ਦੇਖਿਆ ਜਾਵੇ ਤਾਂ ਕਿਸਾਨ ਜਥੇਬੰਦੀਆਂ ਨੇ ਕੇਂਦਰ ਸਰਕਾਰ ਦੀ ਪਹਿਲੀ ਮੁਲਾਕਾਤ ਵਾਲੀ ਪੇਸ਼ਕਸ਼ ਠੁਕਰਾ ਦਿੱਤੀ ਸੀ।

ਕਿਸਾਨਾਂ ਨੇ ਦਾਅਵਾ ਕੀਤਾ ਸੀ ਕਿ ਅਸੀਂ ਖੇਤੀ ਅਫ਼ਸਰਾਂ ਨਾਲ ਨਹੀਂ ਪ੍ਰਧਾਨ ਮੰਤਰੀ ਨਰਿਂਦਰ ਮੋਦੀ ਨਾਲ ਗੱਲਬਾਤ ਕਰਾਂਗੇ। ਇਸ ਲਈ ਕਿਸਾਨਾਂ ਨਾਲ ਮੀਟਿੰਗ ਪ੍ਰਧਾਨ ਮੰਤਰੀ ਹੀ ਬੁਲਾਉਣ।

Share this Article
Leave a comment