ਮੰਤਰਾਲਾ ਨਾ ਕਰੇ ਵਟਸਐਪ ਜਾਂ ਟੈਲੀਗ੍ਰਾਮ ਦੀ ਵਰਤੋਂ- ਕੇਂਦਰ ਸਰਕਾਰ  

TeamGlobalPunjab
1 Min Read

ਨਵੀਂ ਦਿੱਲੀ- ਦੇਸ਼ ਦੀ ਸੁਰੱਖਿਆ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਸਾਰੇ ਮੰਤਰਾਲਿਆਂ ਅਤੇ ਵਿਭਾਗਾਂ ਨੂੰ ਵਟਸਐਪ ਜਾਂ ਟੈਲੀਗ੍ਰਾਮ ਰਾਹੀਂ ਕੋਈ ਵੀ ਗੁਪਤ ਜਾਂ ਸੰਵੇਦਨਸ਼ੀਲ ਜਾਣਕਾਰੀ ਸਾਂਝੀ ਨਾ ਕਰਨ ਲਈ ਕਿਹਾ ਹੈ। ਇਸ ਦੇ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਗਈ ਹੈ।

ਸਰਕਾਰ ਨੇ ਸੁਰੱਖਿਆ ਏਜੰਸੀਆਂ ਦੀ ਰਿਪੋਰਟ ਤੋਂ ਬਾਅਦ ਸਾਰੇ ਮੰਤਰਾਲਿਆਂ ਨੂੰ ਇਹ ਐਡਵਾਈਜ਼ਰੀ ਜਾਰੀ ਕੀਤੀ ਹੈ। ਜਿਸ ‘ਚ ਕਿਹਾ ਗਿਆ ਹੈ ਕਿ ਜ਼ਿਆਦਾਤਰ ਮੋਬਾਈਲ ਐਪਸ ਦੇ ਸਰਵਰ ਵਿਦੇਸ਼ ‘ਚ ਹਨ ਅਤੇ ਅਜਿਹੇ ‘ਚ ਮੋਬਾਈਲ ਐਪ ਰਾਹੀਂ ਕਿਸੇ ਵੀ ਤਰ੍ਹਾਂ ਦੀ ਗੁਪਤ ਜਾਣਕਾਰੀ ਸਾਂਝੀ ਕਰਨ ਨਾਲ ਦੇਸ਼ ਦੀ ਸੁਰੱਖਿਆ ਨੂੰ ਖ਼ਤਰਾ ਹੋ ਸਕਦਾ ਹੈ, ਅਤੇ ਸੰਵੇਦਨਸ਼ੀਲ ਜਾਣਕਾਰੀ ਦੇਸ਼ ਤੋਂ ਬਾਹਰ ਜਾ ਸਕਦੀ ਹੈ।

ਸੂਤਰਾਂ ਮੁਤਾਬਕ ਘਰ ਤੋਂ ਕੰਮ ਕਰਨ ਦੇ ਦੌਰਾਨ ਹੋਣ ਵਾਲੀਆਂ ਜ਼ਿਆਦਾਤਰ ਵਰਚੁਅਲ ਮੀਟਿੰਗਾਂ ਨੂੰ ਲੈ ਕੇ ਵੀ ਸੁਰੱਖਿਆ ਏਜੰਸੀਆਂ ਨੇ ਖਦਸ਼ਾ ਪ੍ਰਗਟਾਇਆ ਹੈ। ਵਰਚੁਅਲ ਕਾਨਫਰੰਸ ਦੌਰਾਨ ਵਰਤੀ ਜਾਣ ਵਾਲੀ ਜਾਣਕਾਰੀ ਵੀ ਲੀਕ ਹੋਣ ਦਾ ਖਤਰਾ ਹੈ। ਅਜਿਹੀ ਸਥਿਤੀ ਵਿੱਚ, ਸਿਰਫ NIC ਦੁਆਰਾ ਸੁਝਾਈ ਗਈ ਐਪਲੀਕੇਸ਼ਨ ਦੀ ਹੀ ਵਰਤੋਂ ਕੀਤੀ ਜਾਣੀ ਚਾਹੀਦੀ ਹੈ। ਸੁਰੱਖਿਆ ਏਜੰਸੀਆਂ ਨੇ ਸਮਾਰਟਫੋਨ ਅਤੇ ਸਮਾਰਟ ਘੜੀਆਂ ਨੂੰ ਲੈ ਕੇ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ। ਇਸ ਵਿੱਚ ਕਿਹਾ ਗਿਆ ਹੈ ਕਿ ਅਜਿਹੀਆਂ ਗੁਪਤ ਮੀਟਿੰਗਾਂ ਦੌਰਾਨ ਅਧਿਕਾਰੀਆਂ ਨੂੰ ਇਹ ਸਮਾਰਟਫ਼ੋਨ ਅਤੇ ਸਮਾਰਟ ਘੜੀਆਂ ਮੀਟਿੰਗ ਰੂਮ ਤੋਂ ਬਾਹਰ ਰੱਖਣੀਆਂ ਚਾਹੀਦੀਆਂ ਹਨ।

- Advertisement -

Share this Article
Leave a comment