ਕੋਰੋਨਾ ਕਾਰਨ ਜਾਨ ਗੁਆਉਣ ਵਾਲੇ 101 ਪੱਤਰਕਾਰਾਂ ਦੇ ਪਰਿਵਾਰਾਂ ਨੂੰ ਪੰਜ ਲੱਖ ਦੇਣ ਲਈ 5.05 ਕਰੋੜ ਮਨਜ਼ੂਰ

TeamGlobalPunjab
1 Min Read

ਨਵੀਂ ਦਿੱਲੀ : ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਕੇਂਦਰ ਸਰਕਾਰ ਵੱਲੋਂ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਸਰਕਾਰ ਨੇ ਕੋਵਿਡ-19 ਕਾਰਨ ਮਾਰੇ ਗਏ 101 ਪੱਤਰਕਾਰਾਂ ‘ਚੋਂ ਹਰ ਇਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੀ ਸਹਾਇਤਾ ਦੇਣ ਲਈ 5.05 ਕਰੋੜ ਰੁਪਏ ਮਨਜ਼ੂਰ ਕੀਤੇ ਹਨ। ਸਿਹਤ ਰਾਜ ਮੰਤਰੀ ਭਾਰਤੀ ਪ੍ਰਵੀਨ ਪਵਾਰ ਨੇ ਸ਼ੁੱਕਰਵਾਰ ਨੂੰ ਲੋਕਸਭਾ ‘ਚ ਇਕ ਲਿਖਤੀ ਸਵਾਲ ਦੇ ਜਵਾਬ ‘ਚ ਕਿਹਾ ਕਿ ਸੂਚਨਾ ਤੇ ਪ੍ਰਸਾਰਨ ਮੰਤਰਾਲੇ ਨੇ ਅਜਿਹੇ ਪੱਤਰਕਾਰਾਂ ਦੇ ਪਰਿਵਾਰਾਂ ਨੂੰ ਵਿੱਤੀ ਸਹਾਇਤਾ ਦੇਣ ਲਈ ਵਿਸ਼ੇਸ਼ ਮੁਹਿੰਮ ਚਲਾਈ ਹੈ।

ਪਵਾਰ ਨੇ ਕਿਹਾ ਕਿ ਪ੍ਰੈੱਸ ਸੂਚਨਾ ਬਿਊਰੋ ਵੱਲੋਂ ਪ੍ਰਾਪਤ ਅਰਜ਼ੀਆਂ ਦੇ ਆਧਾਰ ‘ਤੇ 2020 ਤੇ 2021 ਦੌਰਾਨ ਕੋਵਿਡ-19 ਕਾਰਨ ਮਾਰੇ ਗਏ 101 ਪੱਤਰਕਾਰਾਂ ਦੇ ਪਰਿਵਾਰਾਂ ਲਈ 5.05 ਕਰੋੜ ਰੁਪਏ ਮਨਜ਼ੂਰ ਕੀਤੇ ਗਏ ਹਨ। ਸੂਚਨਾ ਤੇ ਪ੍ਰਸਾਰਨ ਮੰਤਰਾਲੇ ਵੱਲੋਂ ਪੱਤਰਕਾਰ ਭਲਾਈ ਯੋਜਨਾ ਤਹਿਤ ਤੈਅ ਸ਼ਰਤਾਂ ਪੂਰੀਆਂ ਕਰਨ ਵਾਲੇ ਪਰਿਵਾਰਾਂ ‘ਚੋਂ ਹਰੇਕ ਨੂੰ ਪੰਜ ਲੱਖ ਦੀ ਦਰ ਨਾਲ ਵਿੱਤੀ ਸਹਾਇਤਾ ਦਿੱਤੀ ਜਾਵੇਗੀ।

Share this Article
Leave a comment