ਵਿਦੇਸ਼ ਯਾਤਰਾ ਕਰਨ ਵਾਲੇ ਲੋਕਾਂ ‘ਤੇ ਹੁਣ ਕੇਂਦਰ ਸਰਕਾਰ ਦੀ ਰਹੇਗੀ ਪੈਨੀ ਨਜ਼ਰ, ਸਾਂਝਾ ਕਰਨਾ ਪਵੇਗਾ ਨਿੱਜੀ ਡਾਟਾ!

Global Team
3 Min Read

ਨਵੀਂ ਦਿੱਲੀ: ਭਾਰਤ ਤੋਂ ਵਿਦੇਸ਼ ਯਾਤਰਾ ਕਰਨ ਵਾਲੇ ਲੋਕਾਂ ‘ਤੇ ਹੁਣ ਕੇਂਦਰ ਸਰਕਾਰ ਪੈਨੀ ਨਜ਼ਰ ਰੱਖਣ ਜਾ ਰਹੀ ਹੈ। ਇਸ ਨਜ਼ਰ ਤਹਿਤ ਹੁਣ ਵਿਦੇਸ਼ ਜਾਣ ਵਾਲੇ ਯਾਤਰੀਆਂ ਦੇ ਇੱਕ ਇੱਕ ਕਦਮ ਅਤੇ ਨਿੱਕੀ ਮੋਟੀ ਹਲਚਲ ‘ਤੇ ਧਿਆਨ ਰਹੇਗਾ। ਜਿਸ ਤਹਿਤ ਕੇਂਦਰ ਸਰਕਾਰ ਨੇ ਏਅਰਲਾਈਨਜ਼ ਨੂੰ ਸਖ਼ਤ ਹੁਕਮ ਜਾਰੀ ਕੀਤੇ ਹਨ। ਭਾਰਤ ਸਰਕਾਰ ਨੇ ਏਅਰਲਾਈਨਜ਼ ਤੋਂ ਵਿਦੇਸ਼ ਜਾਣ ਵਾਲੇ ਯਾਤਰੀਆਂ ਦੇ 19 ਤਰ੍ਹਾਂ ਦੇ ਡੇਟਾ ਮੰਗੇ ਹਨ।

ਭਾਰਤ ਤੋਂ ਵਿਦੇਸ਼ਾਂ ਵਿੱਚ ਲੋਕ ਕਦੋਂ, ਕਿੱਥੇ ਅਤੇ ਕਿਵੇਂ ਜਾ ਰਹੇ ਹਨ? ਇਸ ਯਾਤਰਾ ਦਾ ਖਰਚਾ ਕੌਣ ਅਤੇ ਕਿਵੇਂ ਚੁੱਕ ਰਿਹਾ ਹੈ।? ਕੌਣ ਕਿੰਨੇ ਬੈਗ ਲੈ ਕੇ ਗਿਆ, ਯਾਤਰੀ ਕਦੋਂ ਤੇ ਕਿਸ ਸੀਟ ‘ਤੇ ਬੈਠਾ ਸੀ? ਸਰਕਾਰ ਹੁਣ ਵਿਦੇਸ਼ ਯਾਤਰਾ ਕਰਨ ਵਾਲਿਆਂ ਨਾਲ ਸਬੰਧਤ ਅਜਿਹੇ 19 ਨਿੱਜੀ ਡੇਟਾ ਇਕੱਤਰ ਕਰੇਗੀ।

ਇਹ ਡੇਟਾ 5 ਸਾਲਾਂ ਲਈ ਸਟੋਰ ਕੀਤਾ ਜਾਵੇਗਾ। ਜੇ ਲੋੜ ਹੋਵੇ, ਤਾਂ ਇਸਨੂੰ ਜਾਂਚ ਏਜੰਸੀਆਂ ਨਾਲ ਵੀ ਸਾਂਝਾ ਕੀਤਾ ਜਾ ਸਕਦਾ ਹੈ। ਏਅਰਲਾਈਨਾਂ ਲਈ ਯਾਤਰੀਆਂ ਦੇ ਇਸ ਡੇਟਾ ਨੂੰ ਕਸਟਮ ਵਿਭਾਗ ਨਾਲ ਸਾਂਝਾ ਕਰਨਾ ਲਾਜ਼ਮੀ ਬਣਾਉਣ ਦਾ ਪ੍ਰਸਤਾਵ ਹੈ। Central Board of Indirect Taxes and Customs ਯਾਨੀ CBIC ਨੇ ਹਾਲ ਹੀ ਵਿੱਚ ਵਿਦੇਸ਼ੀ ਰੂਟਾਂ ਵਾਲੀਆਂ ਸਾਰੀਆਂ ਏਅਰਲਾਈਨਾਂ ਨੂੰ 10 ਜਨਵਰੀ ਤੱਕ ਨਵੇਂ ਪੋਰਟਲ ‘NCTC PAX’ ‘ਤੇ ਰਜਿਸਟਰ ਕਰਨ ਲਈ ਕਿਹਾ ਹੈ।

ਸਰਕਾਰ ਰਜਿਸਟ੍ਰੇਸ਼ਨ ਤੋਂ ਬਾਅਦ 10 ਫਰਵਰੀ ਤੋਂ ਕੁਝ ਏਅਰਲਾਈਨਾਂ ਨਾਲ ਪਾਇਲਟ ਆਧਾਰ ‘ਤੇ ਡਾਟਾ ਸ਼ੇਅਰਿੰਗ ਬ੍ਰਿਜ ਸ਼ੁਰੂ ਕਰਨ ਦਾ ਵਿਚਾਰ ਕਰ ਰਹੀ ਹੈ। ਇਸ ਪ੍ਰਣਾਲੀ ਨੂੰ 1 ਅਪ੍ਰੈਲ ਤੋਂ ਪੂਰੀ ਤਰ੍ਹਾਂ ਲਾਗੂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਬੋਰਡ ਵੱਲੋਂ ਜਾਰੀ ਪੱਤਰ ਮੁਤਾਬਕ ਡਾਟਾ ਇਕੱਠਾ ਕਰਨ ਦਾ ਨਿਯਮ 2022 ਤੋਂ ਹੀ ਸੀ। ਹੁਣ ਇਸ ਨੂੰ ਲਾਜ਼ਮੀ ਬਣਾਇਆ ਜਾ ਰਿਹਾ ਹੈ। ਸਮਝਿਆ ਜਾ ਰਿਹਾ ਹੈ ਕਿ ਇਹ ਕਦਮ ਤਸਕਰੀ ‘ਤੇ ਨਜ਼ਰ ਰੱਖਣ ਲਈ ਚੁੱਕਿਆ ਗਿਆ ਹੈ। ਕਸਟਮ ਵਿਭਾਗ ਸਮੇਂ-ਸਮੇਂ ‘ਤੇ ਡੇਟਾ ਦਾ ਵਿਸ਼ਲੇਸ਼ਣ ਕਰੇਗਾ। ਜੇਕਰ ਕਿਸੇ ਯਾਤਰੀ ਦੀ ਯਾਤਰਾ ਵਿੱਚ ਕੋਈ ਸ਼ੱਕੀ ਪੈਟਰਨ ਦੇਖਿਆ ਜਾਂਦਾ ਹੈ, ਤਾਂ ਤੁਰੰਤ ਜਾਂਚ ਸ਼ੁਰੂ ਕੀਤੀ ਜਾ ਸਕਦੀ ਹੈ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਹੋਰ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share This Article
Leave a Comment