BIG NEWS : ਯੋਗ ਗੁਰੂ ਬਾਬਾ ਰਾਮਦੇਵ ਆਪਣਾ ਬਿਆਨ ਵਾਪਸ ਲੈਣ : ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ

TeamGlobalPunjab
2 Min Read

ਬਾਬਾ ਰਾਮਦੇਵ ਨੂੰ ਡਾ. ਹਰਸ਼ਵਰਧਨ ਨੇੇ ਲਿਖੀ ਚਿੱਠੀ 

ਨਵੀਂ ਦਿੱਲੀ : ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਵੱਲੋਂ ਯੋਗ ਗੁਰੂ ਬਾਬਾ ਰਾਮਦੇਵ ਵੱਲੋਂ ਕੀਤੀ ਗਈ ਟਿੱਪਣੀ ‘ਤੇ ਸਖ਼ਤ ਇਤਰਾਜ਼ ਜਤਾਏ ਜਾਣ ਤੋਂ ਬਾਅਦ ਕੇਂਦਰੀ ਸਿਹਤ ਮੰਤਰਾਲੇ ਦੀ ਵੱਡੀ ਪ੍ਰਤੀਕ੍ਰਿਆ ਸਾਹਮਣੇ ਆਈ ਹੈ। ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਨੇ ਯੋਗ ਗੁਰੂ ਬਾਬਾ ਰਾਮਦੇਵ ਨੂੰ ‘ਐਲੋਪੈਥੀ ਬਾਰੇ ਦਿੱਤੇ ਵਿਵਾਦਤ ਬਿਆਨ’ ਨੂੰ ਵਾਪਸ ਲੈਣ ਲਈ ਕਿਹਾ ਹੈ ।

 ਡਾਕਟਰ ਹਰਸ਼ਵਰਧਨ ਨੇ ਯੋਗ ਗੁਰੂ ਬਾਬਾ ਰਾਮਦੇਵ ਨੂੰ 2 ਸਫਿਆਂ ਦੀ ਚਿੱਠੀ ਲਿਖੀ ਹੈ ਅਤੇ ਅਪੀਲ ਕੀਤੀ ਹੈ ਕਿ ਉਹ ਡਾਕਟਰਾਂ ਬਾਰੇ ਦਿੱਤੇ ਆਪਣੇ ਬਿਆਨ ਨੂੰ ਤੁਰੰਤ ਵਾਪਸ ਲੈਣ।

ਡਾ਼. ਹਰਸ਼ਵਰਧਨ ਨੇ ਕਿਹਾ ਹੈ ਕਿ “ਕੋਰੋਨਾ ਸੰਕਟ ਦੀ ਇਸ ਘੜੀ ਵਿਚ ਸਾਡੇ ਡਾਕਟਰ ਅਤੇ ਸਿਹਤ ਕਰਮੀ ਦੇਵਤਿਆਂ ਵਾਂਗ ਹਨ । ਬਾਬਾ ਰਾਮਦੇਵ ਦੇ ਬਿਆਨ ਨਾਲ ਸਾਡੇ ‘ਕੋਰੋਨਾ ਯੋਧਿਆਂ’ ਦਾ ਨਿਰਾਦਰ ਹੋਇਆ ਹੈ।

- Advertisement -

“ਮੈ ਬਾਬਾ ਰਾਮਦੇਵ ਨੂੰ ਚਿੱਠੀ ਲਿਖ ਕੇ ਆਪਣਾ ਬਿਆਨ ਵਾਪਸ ਲੈਣ ਲਈ ਕਿਹਾ ਹੈ।”

 

 

 

ਜ਼ਿਕਰਯੋਗ ਹੈ ਕਿ ਬਾਬਾ ਰਾਮਦੇਵ ਦਾ ਡਾਕਟਰਾਂ ਬਾਰੇ ਇਤਰਾਜਯੋਗ ਟਿੱਪਣੀ ਦਾ ਇਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਇਆ ਹੈ।

ਇਸ ਵੀਡੀਓ ਤੋਂ ਬਾਅਦ ਇੰਡੀਅਨ ਮੈਡੀਕਲ ਐਸੋਸੀਏਸ਼ਨ ਨੇ ਕੇਂਦਰੀ ਸਿਹਤ ਮੰਤਰਾਲੇ ਨੂੰ ਚਿੱਠੀ ਲਿਖ ਕੇ ਦਖ਼ਲ ਦੇਣ ਦੀ ਮੰਗ ਕੀਤੀ ਸੀ। ਆਈ.ਐਮ.ਏ. ਨੇ ਕਿਹਾ ਸੀ ਕਿ ਜੇਕਰ ਕੋਈ ਕਾਰਵਾਈ ਨਹੀਂ ਕੀਤੀ ਗਈ ਤਾਂ ਉਹ ਰਾਮਦੇਵ ਖ਼ਿਲਾਫ਼ ਮਾਮਲਾ ਅਦਾਲਤ ਵਿਚ ਲੈ ਕੇ ਜਾਣਗੇ।

 

Share this Article
Leave a comment