ਬਟਾਲਾ ਤੋਂ ਬਾਅਦ ਹੁਣ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ, ਕੇਂਦਰੀ ਮੰਤਰੀ ਨੇ ਕੈਪਟਨ ਨੂੰ ਲਿਖੀ ਚਿੱਠੀ

TeamGlobalPunjab
1 Min Read

ਹੁਸ਼ਿਆਰਪੁਰ : ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਨੂੰ ਲੈ ਕੇ ਦੋ ਕੈਬਨਿਟ ਮੰਤਰੀਆਂ ਸੁਖਜਿੰਦਰ ਰੰਧਾਵਾ ਤੇ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਚਾਲੇ ਚਿੱਠੀ-ਪੱਤਰ ਦਾ ਦੌਰ ਜਾਰੀ ਹੈ। ਇਸ ਵਿਚਾਲੇ ਹੁਣ ਫਗਵਾੜਾ ਨੂੰ ਵੀ ਜ਼ਿਲ੍ਹਾ ਬਣਾਉਣ ਦੀ ਮੰਗ ਉਠ ਗਈ ਹੈ ਅਤੇ ਇਸ ਲਈ ਵੀ ਮੁੱਖ ਮੰਤਰੀ ਨੂੰ ਚਿੱਠੀ ਲਿਖੀ ਗਈ ਹੈ। ਇਹ ਮੰਗ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਵਲੋਂ ਕੀਤੀ ਗਈ ਹੈ।

ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣ ਸਬੰਧੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੱਤਰ ਲਿਖਿਆ ਹੈ। ਆਪਣੀ ਚਿੱਠੀ ਵਿੱਚ ਸੋਮ ਪ੍ਰਕਾਸ਼ ਨੇ ਲਿਖਿਆ ਹੈ ਕਿ ਫਗਵਾੜਾ ਉਦਯੋਗਿਕ ਸ਼ਹਿਰ ਹੈ ਅਤੇ ਫਗਵਾੜਾ ਵਾਸੀਆਂ ਨੂੰ 40 ਕਿੱਲੋਮੀਟਰ ਸਫ਼ਰ ਤਹਿ ਕਰਕੇ ਕਪੂਰਥਲਾ ਜਾਣਾ ਪੈਂਦਾ ਹੈ। ਇਸ ਨਾਲ ਉਨ੍ਹਾਂ ਨੂੰ ਖਾਸੀਆਂ ਔਕੜਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

    ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਉਹ ਇਸ ਸਬੰਧ ਵਿਚ ਜਲਦ ਤੋਂ ਜਲਦ ਫੈਸਲਾ ਲੈਣ , ਕਿਉਂਕਿ ਫਗਵਾੜਾ ਦੇ ਲੋਕਾਂ ਦੀ ਇਹ ਵੱਡੀ ਮੰਗ ਹੈ ।

- Advertisement -

Share this Article
Leave a comment