ਸ਼ਰਾਬ ਤੇ ਰੇਤ ਮਾਫੀਆ ਵੱਲੋਂ ਸੋਨੀਆ ਗਾਂਧੀ ਤੇ ਪਾਰਟੀ ਹਾਈ ਕਮਾਂਡ ਨੂੰ 2000 ਕਰੋੜ ਰੁਪਏ ਭੇਜੇ ਜਾਣ ਦੀ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਹੋਵੇ ਜਾਂਚ : ਅਕਾਲੀ ਦਲ

TeamGlobalPunjab
3 Min Read

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਲਗਾਤਾਰ ਤੀਜੇ ਦਿਨ ਰਾਜ ਭਵਨ ਤੱਕ ਰੋਸ ਮਾਰਚ ਕੱਢਿਆ ਤੇ ਗ੍ਰਿਫਤਾਰੀਆਂ ਦਿੱਤੀਆਂ ਤੇ ਮੰਗ ਕੀਤੀ ਕਿ ਰਾਜ ਦੇ ਰਾਜਪਾਲ ਵੀ ਪੀ ਸਿੰਘ ਬਦਨੌਰ ਸ਼ਰਾਬ ਤੇ ਰੇਤ ਮਾਫੀਆ ਵੱਲੋਂ ਪੰਜਾਬ ਵਿਚ ਆਪਣਾ ਕੰਮ ਜਾਰੀ ਰੱਖਣ ਤੇ ਆਪਣੀਆਂ ਗਤੀਵਿਧੀਆਂ ਦੀ ਨਿਰਪੱਖ ਜਾਂਚ ਨਾ ਹੋਣ ਦੇਣ ਲਈ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਪਾਰਟੀ ਹਾਈ ਕਮਾਂਡ ਨੂੰ 2000 ਕਰੋੜ ਰੁਪਏ ਭੇਜੇ ਜਾਣ ਦੇ ਮਾਮਲੇ ਦੀ ਜਾਂਚ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਕੀਤੇ ਜਾਣ ਦੇ ਹੁਕਮ ਜਾਰੀ ਕਰਨ। ਉਨ੍ਹਾਂ ਕਿਹਾ ਕਿ ਕੇਂਦਰੀ ਵਿਜੀਲੈਂਸ ਕਮਿਸ਼ਨ ਵੱਲੋਂ ਇਸ ਨਜਾਇਜ਼ ਤੌਰ ‘ਤੇ ਕਮਾਏ ਪੈਸੇ ਨੂੰ ਪੰਜਾਬ ਤੋਂ ਦਿੱਲੀ ਭੇਜੇ ਜਾਣ ਦੇ ਮਾਮਲੇ ਦੀ ਨਿਰਪੱਖ ਜਾਂਚ ਲਈ ਰਾਜਪਾਲ ਨੂੰ ਅਪੀਲ ਕੀਤੀ ਕਿ ਉਹ ਕੇਂਦਰ ਸਰਕਾਰ ਨੂੰ ਇਸ ਮਾਮਲੇ ਵਿਚ ਆਪਣੀ ਸਿਫਾਰਸ਼ ਭੇਜਣ।

ਰੋਸ ਮਾਰਚ ਦੀ ਅਗਵਾਈ ਸਾਬਕਾ ਮੰਤਰੀ ਹੀਰਾ ਸਿੰਘ ਗਾਬੜੀਆ ਨੇ ਕੀਤੀ ਤੇ ਇਸ ਵਿਚ ਲੁਧਿਆਣਾ ਜ਼ਿਲ੍ਹਾ ਤੋਂ ਪਾਰਟੀ ਵਰਕਰ ਸ਼ਾਮਲ ਹੋਏ। ਰਾਜ ਭਵਨ ਤੋਂ ਕੁਝ ਪਹਿਲਾਂ ਰੋਕੇ ਜਾਣ ‘ਤੇ ਮੁਜ਼ਾਹਰਾਕਾਰੀਆਂ ਨੇ ਧਰਨਾ ਦਿੱਤਾ ਤੇ ਗ੍ਰਿਫਤਾਰੀਆਂ ਦਿੱਤੀਆਂ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੀਰਾ ਸਿੰਘ ਗਾਬੜੀਆ ਨੇ ਕਿਹਾ ਕਿ ਸ਼ਰਾਬ ਤੇ ਰੇਤ ਮਾਫੀਆ ਵੱਲੋਂ ਕਾਂਗਰਸ ਹਾਈ ਕਮਾਂਡ ਨੂੰ ਪੈਸੇ ਭੇਜੇ ਜਾਣਾ ਹੀ ਕਾਰਨ ਹੈ ਕਿ ਸ੍ਰੀਮਤੀ ਸੋਨੀਆ ਗਾਂਧੀ ਨੇ ਨਜਾਇਜ਼ ਸ਼ਰਾਬ ਕਾਰਨ 130 ਜਣਿਆਂ ਦੇ ਮਾਰੇ ਜਾਣ ਦੇ ਮਾਮਲੇ ਵਿਚ ਨਾ ਤਾਂ ਪੀੜਤਾਂ ਨਾਲ ਦੁੱਖ ਸਾਂਝਾ ਕੀਤਾ ਤੇ ਨਾ ਹੀ ਘਟਨਾ ਦੀ ਨਿਖੇਧੀ ਕੀਤੀ।

- Advertisement -

ਗਾਬੜੀਆ ਨੇ ਰਾਜਪਾਲ ਨੂੰ ਇਹ ਵੀ ਅਪੀਲ ਕੀਤੀ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਬਰਖ਼ਾਸਤ ਕੀਤੀ ਜਾਵੇ ਅਤੇ ਨਜਾਇਜ਼ ਸ਼ਰਾਬ ਦੇ ਕਾਰੋਬਾਰ ਦੀ ਜਾਂਚ ਲਈ ਹਾਈ ਕੋਰਟ ਜਾਂ ਸੀ ਬੀਆਈ ਵੱਲੋਂ ਕੀਤੇ ਜਾਣ ਦੇ ਹੁਕਮ ਦੇਣ, ਪੀੜਤ ਪਰਿਵਾਰਾਂ ਨੇ ਜਿਹੜੇ ਕਾਂਗਰਸੀ ਵਿਧਾਇਕਾਂ ਦੇ ਨਾਂ ਮੁਜਰਮਾਂ ਵਜੋਂ ਲਏ ਹਨ ਉਹਨਾਂ ਖਿਲਾਫ ਕਤਲ ਦੇ ਕੇਸ ਦਰਜ ਕੀਤੇ ਜਾਣ, ਤ੍ਰਾਸਦੀ ਵਿਚ ਸ਼ਾਮਲ ਦੋ ਡਿਸਟੀਲਰੀਆਂ ਜਿਹਨਾਂ ਵਿਚੋਂ ਇਕ ਮੁੱਖ ਮੰਤਰੀ ਦੇ ਧਾਰਮਿਕ ਸਲਾਹਕਾਰ ਪਰਮਜੀਤ ਸਿੰਘ ਸਰਨਾ ਤੇ ਦੂਜੀ ਕਾਂਗਰਸੀ ਵਿਧਾਇਕ ਰਾਣਾ ਗੁਰਜੀਤ ਸਿੰਘ ਦੀ ਸ਼ਰਾਬ ਦੀ ਫੈਕਟਰੀ ਦੇ ਖਿਲਾਫ ਵੀ ਕੇਸ ਦਰਜ ਕੀਤਾ ਜਾਵੇ ਅਤੇ ਜ਼ਹਿਰੀਲੀ ਸ਼ਰਾਬ ਕਾਰਨ ਵਾਸਤੇ ਦੁਖਾਂਤ ਤੇ ਨਜਾਇਜ਼ ਕਾਰੋਬਾਰ ਵਿਚ ਸ਼ਾਮਲ ਸਾਰੇ ਮੁਰਜਮਾਂ ਦਾ ਪੈਸਾ ਜ਼ਬਤ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇਸੀ ਸ਼ਰਾਬ ਕੱਢਣ ਵਾਲਿਆਂ ਖਿਲਫਾ ਕਾਰਵਾਈ ਕਰ ਕੇ ਅਸਲ ਮੁੱਦਿਆਂ ਤੋਂ ਲੋਕਾਂ ਦਾ ਧਿਆਨ ਪਾਸੇ ਕਰਨਾ ਚਾਹੁੰਦੀ ਹੈ ਜਦਕਿ ਅਸਲੀਅਤ ਇਹ ਹੈ ਕਿ ਡਿਸਟੀਲਰੀਆਂ ਤੋਂ ਆ ਰਹੀ ਡਿਨੇਚਰਡ ਸਪੀਰਿਟ ਹੀ ਇਹਨਾਂ ਤ੍ਰਾਸਦੀਆਂ ਦਾ ਕਾਰਨ ਹੈ।

Share this Article
Leave a comment