ਕੇਂਦਰ ਦਾ ਹੁਕਮ, ਲੋਕਾਂ ਅਤੇ ਸਾਮਾਨ ਦੀ ਆਵਾਜਾਈ ‘ਤੇ ਸੂਬੇ ਨਾ ਲਾਉਣ ਰੋਕ

TeamGlobalPunjab
1 Min Read

ਨਵੀਂ ਦਿੱਲੀ: ਕੇਂਦਰੀ ਗ੍ਰਹਿ ਸਕੱਤਰ ਅਜੈ ਭੱਲਾ ਨੇ ਸਾਰੇ ਸੂਬਿਆਂ ਦੇ ਚੀਫ ਸੈਕਰਟਰੀ ਨੂੰ ਪੱਤਰ ਲਿਖ ਕੇ ਕਿਹਾ ਹੈ ਕਿ ਸੂਬੇ ਅੰਦਰ ਅਤੇ ਇਕ ਤੋਂ ਦੂਜੇ ਰਾਜ ’ਚ ਆਵਾਜਾਈ ’ਤੇ ਕੋਈ ਪਾਬੰਦੀ ਨਾ ਹੋਵੇ। ਅਜਿਹਾ ਕਰਨ ‘ਤੇ ਇਹ ਗ੍ਰਹਿ ਮੰਤਰਾਲੇ ਦੀ ਗਾਈਡਲਾਈਨ ਦੀ ਉਲੰਘਣਾ ਹੋਵੇਗੀ। ਇਸ ਦੇ ਨਾਲ ਹੀ ਅਜੈ ਭੱਲਾ ਨੇ ਕਿਹਾ ਕਿ ਸਥਾਨਕ ਪੱਧਰ ‘ਤੇ ਆਵਾਜਾਈ ‘ਤੇ ਰੋਕ ਲੱਗਣ ਨਾਲ ਸਪਲਾਈ ਚੇਨ ਅਤੇ ਆਰਥਿਕ ਪੱਧਰ ‘ਤੇ ਵੀ ਮਾੜਾ ਅਸਰ ਪੈ ਰਿਹਾ ਹੈ।

ਸਰਕਾਰ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਵਿੱਚ ਇਹ ਵੀ ਕਿਹਾ ਗਿਆ ਹੈ ਕਿ ਗੁਆਂਢੀ ਦੇਸ਼ਾਂ ਦੇ ਨਾਲ ਸਮਝੌਤੇ ਦੇ ਤਹਿਤ ਸਰਹੱਦ ਪਾਰ ਵਪਾਰ ਲਈ ਵਿਅਕਤੀਆਂ ਜਾਂ ਸਾਮਾਨ ਦੀ ਆਵਾਜਾਈ ਲਈ ਆਗਿਆ, ਮਨਜ਼ੂਰੀ ਜਾਂ ਈ- ਪਰਮਿਟ ਦੀ ਜ਼ਰੂਰਤ ਨਹੀਂ ਹੋਵੇਗੀ।

ਗ੍ਰਹਿ ਸਕੱਤਰ ਨੇ ਕਿਹਾ ਕਿ ਅਜਿਹੀਆਂ ਪਾਬੰਦੀਆਂ ਆਫ਼ਤ ਪ੍ਰਬੰਧਨ ਐਕਟ 2005 ਤਹਿਤ ਗ੍ਰਹਿ ਮੰਤਰਾਲੇ ਦੇ ਦਿਸ਼ਾ-ਨਿਰਦੇਸ਼ਾਂ ਦੀ ਉਲੰਘਣਾ ਦੇ ਬਰਾਬਰ ਹੈ। ਪੱਤਰ ’ਚ ਕਿਹਾ ਗਿਆ ਹੈ ਕਿ ਅਨਲੌਕ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਦਿਆਂ ਅਜਿਹੀਆਂ ਪਾਬੰਦੀਆਂ ਲਾਉਣ ਤੋਂ ਗੁਰੇਜ਼ ਕੀਤਾ ਜਾਵੇ।

ਕੋਰੋਨਾ ਸੰਕਰਮਣ ਅਤੇ ਲਾਕਡਾਉਨ ਦੇ ਚਲਦੇ ਜ਼ਿਆਦਾਤਰ ਰਾਜਾਂ ਵਿੱਚ ਟਰੱਕਾਂ ਦੇ ਆਉਣ-ਜਾਣ ‘ਤੇ ਰੋਕ ਲਗਾਈ ਜਾ ਰਹੀ ਸੀ। ਜਿਸ ਦੇ ਚਲਦੇ ਗ੍ਰਹਿ ਮੰਤਰਾਲੇ ਨੇ ਰਾਜਾਂ ਨੂੰ ਪੱਤਰ ਲਿਖ ਕੇ ਸਰਕਾਰ ਦੇ ਦਿਸ਼ਾ ਨਿਰਦੇਸ਼ ਮੰਨਣ ਨੂੰ ਕਿਹਾ ਹੈ।

- Advertisement -

Share this Article
Leave a comment