ਨਵੀਂ ਦਿੱਲੀ: ਕਿਸਾਨਾਂ ਦੇ ਦਿੱਲੀ ਕੂਚ ਤੋਂ ਕੁਝ ਸਮੇਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇੱਕ ਵਾਰ ਮੁੜ ਮੀਟਿੰਗ ਦਾ ਸੱਦਾ ਦਿੱਤਾ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ – ਚੌਥੇ ਗੇੜ ਤੋਂ ਬਾਅਦ, ਸਰਕਾਰ ਪੰਜਵੇਂ ਗੇੜ ਵਿੱਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।
सरकार चौथे दौर के बाद पांचवें दौर में सभी मुद्दे जैसे की MSP की माँग, crop diversification, पराली का विषय, FIR पर बातचीत के लिए तैयार है।मैं दोबारा किसान नेताओं को चर्चा के लिए आमंत्रित करता हूँ। हमें शांति बनाये रखना जरूरी है।@AHindinews@DDNewsHindi@DDKisanChannel
— Arjun Munda (@MundaArjun) February 21, 2024
ਉੱਥੇ ਹੀ ਦੂਜੇ ਪਾਸੇ ਦਿੱਲੀ ਕੂਚ ਤੋਂ ਪਹਿਲਾਂ ਪਹਿਲਾਂ ਸ਼ੰਭੂ ਸਰਹੱਦ ‘ਤੇ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਜਦੋਂ ਕੁਝ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਜਿਸ ਤੋਂ ਬਾਅਦ ਸ਼ੰਭੂ ਸਰਹੱਦ ‘ਤੇ ਮਾਹੌਲ ਤਣਾਅਪੂਰਨ ਹੈ। ਕਿਸਾਨਾਂ ਨੇ ਆਪਣੇ ਆਪ ਨੂੰ ਅੱਥਰੂ ਗੈਸ ਤੋਂ ਬਚਾਉਣ ਲਈ ਵਿਸ਼ੇਸ਼ ਮਾਸਕ ਅਤੇ ਈਅਰ ਬਡ ਪਹਿਨੇ ਹੋਏ ਹਨ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪੁਲਿਸ ਚੌਕਸ ਹੈ। ਇੱਥੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਹਨ।
ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।