ਦਿੱਲੀ ਕੂਚ ਤੋਂ ਪਹਿਲਾਂ ਕੇਂਦਰ ਨੇ ਮੁੜ ਮੀਟਿੰਗ ਦਾ ਭੇਜਿਆ ਸੱਦਾ, ਸਰਕਾਰ ਚਰਚਾ ਲਈ ਹੋਈ ਤਿਆਰ

Prabhjot Kaur
2 Min Read

ਨਵੀਂ ਦਿੱਲੀ: ਕਿਸਾਨਾਂ ਦੇ ਦਿੱਲੀ ਕੂਚ ਤੋਂ ਕੁਝ ਸਮੇਂ ਪਹਿਲਾਂ ਹੀ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਇੱਕ ਵਾਰ ਮੁੜ ਮੀਟਿੰਗ ਦਾ ਸੱਦਾ ਦਿੱਤਾ। ਕੇਂਦਰੀ ਖੇਤੀਬਾੜੀ ਮੰਤਰੀ ਅਰਜੁਨ ਮੁੰਡਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ – ਚੌਥੇ ਗੇੜ ਤੋਂ ਬਾਅਦ, ਸਰਕਾਰ ਪੰਜਵੇਂ ਗੇੜ ਵਿੱਚ ਐਮਐਸਪੀ ਦੀ ਮੰਗ, ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐਫਆਈਆਰ ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਮੈਂ ਫਿਰ ਕਿਸਾਨ ਆਗੂਆਂ ਨੂੰ ਚਰਚਾ ਲਈ ਸੱਦਾ ਦਿੰਦਾ ਹਾਂ। ਸਾਡੇ ਲਈ ਸ਼ਾਂਤੀ ਬਣਾਈ ਰੱਖਣਾ ਜ਼ਰੂਰੀ ਹੈ।

- Advertisement -

ਉੱਥੇ ਹੀ ਦੂਜੇ ਪਾਸੇ ਦਿੱਲੀ ਕੂਚ ਤੋਂ ਪਹਿਲਾਂ  ਪਹਿਲਾਂ ਸ਼ੰਭੂ ਸਰਹੱਦ ‘ਤੇ ਅਰਦਾਸ ਕੀਤੀ ਗਈ। ਇਸ ਤੋਂ ਬਾਅਦ ਜਦੋਂ ਕੁਝ ਕਿਸਾਨਾਂ ਨੇ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਤਾਂ ਹਰਿਆਣਾ ਪੁਲਿਸ ਨੇ ਅੱਥਰੂ ਗੈਸ ਦੇ ਗੋਲੇ ਛੱਡੇ। ਜਿਸ ਤੋਂ ਬਾਅਦ ਸ਼ੰਭੂ ਸਰਹੱਦ ‘ਤੇ ਮਾਹੌਲ ਤਣਾਅਪੂਰਨ ਹੈ। ਕਿਸਾਨਾਂ ਨੇ ਆਪਣੇ ਆਪ ਨੂੰ ਅੱਥਰੂ ਗੈਸ ਤੋਂ ਬਚਾਉਣ ਲਈ ਵਿਸ਼ੇਸ਼ ਮਾਸਕ ਅਤੇ ਈਅਰ ਬਡ ਪਹਿਨੇ ਹੋਏ ਹਨ। ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਪੁਲਿਸ ਚੌਕਸ ਹੈ। ਇੱਥੇ ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ ਹਨ।

ਨੋਟ: ਪੰਜਾਬੀ ਦੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੀ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ Global Punjab TV ਦੇ YouTube ਚੈਨਲ ਨੂੰ Subscribe ਕਰੋ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ ‘ਤੇ ਵੀ Follow ਕਰ ਸਕਦੇ ਹੋ। ਸਾਡੀ ਵੈੱਬਸਾਈਟ https://globalpunjabtv.com/ ‘ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ।

Share this Article
Leave a comment