ਕਿਸਾਨਾਂ ਦੇ ਸੰਘਰਸ਼ ਨਾਲ ਕੇਂਦਰ ‘ਚ ਹਲਚਲ, ਮੀਟਿੰਗ ਲਈ ਸੱਦੀਆਂ ਜਥੇਬੰਦੀਆਂ

TeamGlobalPunjab
1 Min Read

ਚੰਡੀਗੜ੍ਹ: ਖੇਤੀ ਕਾਨੂੰਨ ਖਿਲਾਫ ਪੰਜਾਬ ਵਿੱਚ ਕਿਸਾਨ ਲਗਾਤਾਰ ਨਿੱਤਰੇ ਹੋਏ ਹਨ। ਜਿਸ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਵਿੱਚ ਵੀ ਥੋੜ੍ਹੀ ਹਲਚਲ ਦੇਖਣ ਨੂੰ ਮਿਲੀ ਹੈ। ਜਿਸ ਤਹਿਤ 31 ਕਿਸਾਨ ਜਥੇਬੰਦੀਆਂ ਨੂੰ ਕੇਂਦਰ ਸਰਕਾਰ ਨੇ ਗੱਲਬਾਤ ਲਈ ਸੱਦਾ ਭੇਜਿਆ ਹੈ।

ਕਿਸਾਨ ਜਥੇਬੰਦੀਆਂ ਨੂੰ ਕੇਂਦਰੀ ਖੇਤੀਬਾੜੀ ਮੰਤਰਾਲੇ ‘ਚ ਮੀਟਿੰਗ ਲਈ ਬੁਲਾਇਆ ਗਿਆ ਹੈ। ਪੰਜਾਬ ਦੀਆਂ ਸੰਘਰਸ਼ਸ਼ੀਲ ਕਿਸਾਨ ਜਥੇਬੰਦੀਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦੀ ਹੋਈ ਹੈ। ਇਸ ਮੀਟਿੰਗ ਵਿੱਚ ਕੇਂਦਰ ਸਰਕਾਰ ਵੱਲ ਭੇਜੇ ਗਏ ਸੱਦੇ ਬਾਰੇ ਵਿਚਾਰ ਚਰਚਾ ਕੀਤੀ ਜਾਣੀ ਹੈ ਤੇ ਦਿੱਲੀ ਭੇਜੇ ਜਾਣ ਵਾਲੇ ਵਫਦ ਬਾਰੇ ਵੀ ਫ਼ੈਸਲਾ ਲਿਆ ਜਾ ਸਕਦਾ ਹੈ।

ਪੰਜਾਬ ਵਿੱਚ 31 ਕਿਸਾਨ ਜਥੇਬੰਦੀਆਂ ਨੇ ਪਹਿਲੀ ਅਕਤੂਬਰ ਤੋਂ ਰੇਲਾਂ ਦਾ ਚੱਕਾ ਜਾਮ ਕੀਤਾ ਹੋਇਆ ਹੈ। ਕਿਸਾਨਾਂ ਦੀ ਮੰਗ ਹੈ, ਕਿ ਖੇਤੀ ਕਾਨੂੰਨ ਜਲਦ ਤੋਂ ਜਲਦ ਰੱਦ ਕੀਤੇ ਜਾਣ। ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਨੇ ਸੁਪਰੀਮ ਕੋਰਟ ਵਿੱਚ ਪਟੀਸ਼ਨ ਵੀ ਦਾਇਰ ਕੀਤੀ ਸੀ। ਅਤੇ ਮੰਗ ਕੀਤੀ ਸੀ ਕਿ ਇਹ ਇਨ੍ਹਾਂ ਕਾਨੂੰਨਾਂ ‘ਤੇ ਸਟੇਅ ਲਗਾਈ ਜਾਵੇ ਪਰ ਬਾਅਦ ਵਿੱਚ ਕਿਸਾਨ ਜਥੇਬੰਦੀਆਂ ਨੇ ਆਪਣੀ ਅਰਜ਼ੀ ਵਾਪਸ ਲੈ ਲਈ ਸੀ, ਅਤੇ ਕਿਹਾ ਸੀ ਕਿ ਅਸੀਂ ਆਪਣੇ ਅੰਦੋਲਨ ਰਾਹੀਂ ਹੀ ਕੇਂਦਰ ਸਰਕਾਰ ਨੂੰ ਝੁਕਾਉਣ ਦੀ ਕੋਸ਼ਿਸ਼ ਕਰਾਂਗੇ।

Share This Article
Leave a Comment